ਜੰਮੂ-ਕਸ਼ਮੀਰ ’ਚ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਹੋਣਗੀਆਂ

ਜੰਮੂ-ਕਸ਼ਮੀਰ ’ਚ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਹੋਣਗੀਆਂ

ਨਵੀਂ ਦਿੱਲੀ-

ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਉੱਠੇ ਸਿਆਸੀ ਬਵਾਲ ਵਿਚਾਲੇ ਮੁੱਖ ਚੋਣ ਕਮਿਸ਼ਨਰ ਓ. ਪੀ. ਰਾਵਤ ਨੇ ਕਿਹਾ ਕਿ ਜੰਮੂ-ਕਸ਼ਮੀਰ ’ਚ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਹੋਣਗੀਆਂ। ਉਨ੍ਹਾਂ ਇਸ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਕਿ ਸੂਬੇ ’ਚ ਵਿਧਾਨ ਸਭਾ ਚੋਣਾਂ 2019 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਵੀ ਹੋ ਸਕਦੀਆਂ ਹਨ। ਰਾਵਤ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਨਿਯਮ ਮੁਤਾਬਿਕ ਇਨ੍ਹਾਂ ਹਾਲਾਤ ’ਚ ਵਿਧਾਨ ਸਭਾ ਚੋਣਾਂ 6 ਮਹੀਨੇ ਮਤਲਬ ਮਈ 2019 ਤੱਕ ਹੋ ਜਾਣੀਆਂ ਚਾਹੀਦੀਆਂ ਹਨ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕਮਿਸ਼ਨ ਸੂਬੇ ’ਚ ਚੋਣਾਂ ਦੀ ਤਰੀਕ ਸਾਰੇ ਪਹਿਲੂਆਂ ਨੂੰ ਦੇਖਦੇ ਹੋਏ ਤੈਅ ਕਰੇਗਾ।

© 2016 News Track Live - ALL RIGHTS RESERVED