ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ

Oct 05 2018 12:56 PM
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ  ਗਿਆ



ਪਠਾਨਕੋਟ
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ ਅਤੇ ਬੱਚਿਆਂ ਦੇ ਲੇਖ,ਭਾਸ਼ਣ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ। ਪ੍ਰਿੰਸੀਪਲ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ ।ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਸੁਭਾਸ਼ ਚੰਦਰ, ਸ਼੍ਰੀ ਗੁਰਦਿੱਤ ਸ਼ਿੰਘ ਖੇਤੀਬਾੜੀ ਵਿਸਥਾਰ ਅਫਸਰ, ਸ਼੍ਰੀ ਮੁਨੀਸ਼ ਲੈਕਚਰਾਰ,ਅਸ਼ਵਨੀ ਕੁਮਾਰ ਲੈਕਚਰਾਰ,ਗੁਰਦਿਆਲ ਸਿੰਘ,ਵਿਨੋਦ ਸਿੰਘ, ਰਾਕੇਸ਼ ਕੁਮਾਰ ਲੈਕਚਰਾਰ,ਲਵ ਕੁਮਾਰ ਬਲਾਕ ਟੈਕਨਾਲੋਜੀ ਪ੍ਰਬੰਧਕ,ਰਾਕੇਸ਼ ਕੁਮਾਰ ਨਿਰਪਜੀਤ ਕੁਮਾਰ ਖੇਤੀਬਾੜੀ ਉਪ ਨਿਰੀਖਕ, ਸਾਹਿਲ ਮਹਾਜਨ,ਬਲਵਿੰਦਰ ਕੁਮਾਰ,ਮਨਦੀਪ ਕੁਮਾਰ ,ਜੀਵਨ ਲਾਲ,ਸ਼੍ਰੀਮਤੀ ਗੀਤਾ,ਸ਼੍ਰੀ ਮਤੀ ਮਮਤਾ,ਸ਼੍ਰੀ ਮਤੀ ਅਨਾਮਿਕਾ, ਧੀਰਜ ਸਿੰਘ ਅਤੇ ਅਸ਼ਵਨੀ ਰਾਣਾ ਸਮੇਤ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ। 
        ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਸੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 1515 ਕਿਲੋ ਕਾਰਬਨ ਡਾਈਆਕਸਾਈਡ,92 ਕਿਲੋ ਕਾਰਬਨ ਅਕਸਾਈਡ, 3.83 ਕਿਲੋ ਨਾਈਟਰਸ ਆਕਸਾਈਡ,0.4 ਕਿਲੋ ਸਲਫਰ ਡਾਈਅਕਸਾਈਡ ਅਤੇ 2.7 ਕਿਲੋ ਮੀਥੇਨ ਗੈਸ ਪੈਦਾ ਹੁੰਦੀਆ ਹਨ ਜੋ Àਾਲੀ ਤਪਸ਼ ਵਿੱਚ ਵਾਧਾ ਕਰਨ ਵਿੱਚ ਸਹਾਈ ਹੁੰਦੀਆਂ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਬੱਚਿਆ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ। ਲੈਕਚਰਾਰ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ ।ਉਨਾ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ। ਇਸ ਮੌਕੇ ਬੱਚਿਆਂ ਦੇ ਭਾਸ਼ਣ,ਲੇਖ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕਤਾ ਗਿਆ। ਅਖੀਰ ਵਿੱਚ ਘਰੋਟਾ ਸ਼ਹਿਰ ਵਿੱਚ ਸਕੂਲ ਦੇ ਬਚਿਆਂ ਅਤੇ ਅਧਿਆਪਕ ਸਹਿਬਾਨ ਦੇ ਸਹਿਯੋਗ ਨਾਲ ਚੇਤਨਾ ਮਾਰਚ ਵੀ ਕੱਢਿਆ ਗਿਆ।ਅਖੀਰ ਵਿੱਚ ਸ੍ਰੀ ਸੁਭਾਸ਼ ਚੰਦਰ ਨੇ ਸਕੂਲ ਦੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ।

© 2016 News Track Live - ALL RIGHTS RESERVED