ਝੋਨੇ ਦੀ ਪਰਾਲੀ ਨੂੰ ਖੇਤ ਵਿੱਚੋਂ ਹਟਾਏ ਬਗੈਰ ਚੌਪਰ ਦੀ ਵਰਤੋਂ ਕਰਕੇ,ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ: ਡਾ. ਅਮਰੀਕ ਸਿੰਘ

Oct 19 2018 02:51 PM
ਝੋਨੇ ਦੀ ਪਰਾਲੀ ਨੂੰ ਖੇਤ ਵਿੱਚੋਂ ਹਟਾਏ ਬਗੈਰ ਚੌਪਰ ਦੀ ਵਰਤੋਂ ਕਰਕੇ,ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ: ਡਾ. ਅਮਰੀਕ ਸਿੰਘ

ਪਠਾਨਕੋਟ
ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਤੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਸਰਪੰਚ ਸੁਖਜਿੰਦਰ ਸਿੰਘ ਦੇ ਖੇਤਾਂ ਵਿੱਚ ਕਿਸਨ ਜਾਗਰੁਕਤਾ ਕੈਂਪ ਅਤੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਦੇ ਪ੍ਰਬੰਧਾ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਿਤ ਕੌਲ ਫਸਲ ਵਿਗਿਆਨੀ ਕ੍ਰਿਸ਼ੀ ਵਿਗਿਆਂਨ ਕੇਂਦਰ,ਇਕਬਾਲ ਸਿੰਘ ਫਾਰਮਾਸਸਿਟ,ਬਖਸ਼ੀਸ਼ ਸਿੰਘ ਨੰਬਰਦਾਰ,ਕੁਲਵੰਤ ਸਿੰਘ ,ਬਚਨ ਸਿੰਘ ,ਸੁਰਜੀਤ ਸਿੰਘ,ਲਵ ਕੁਮਾਰ ਬੀ ਟੀ ਐਮ,ਅਰਮਾਨ ਮਹਾਜਨ,ਜਗਦੀਸ਼ ਸਿੰਘ ਜੀਵਨ ਲਾਲ,ਰਘਬੀਰ ਸਿੰਘ,ਟਰਸੇਮ ਸਿੰਘ ਸਕੱਤਰ ਸਹਿਕਾਰੀ ਸਭਾ  ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
         ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਤਕਰੀਬਨ 27500 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸਤ ਕੀਤੀ ਜਾਂਦੀ ਹੈ ਜਿਸ ਤੋਂ ਤਕਰੀਬਨ ਇੱਕ ਲੱਖ ਪੈਂਤੀ ਹਜ਼ਾਰ ਟਨ ਪਰਾਲੀ ਪੈਦਾ ਹੁੰਦੀ ਹੈ । ਉਨਾ ਕਿਹਾ ਕਿ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਨਦੀਨ ਨਾਸ਼ਕ ਦਵਾਈ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪਵੇਗੀ ਅਤੇ ਪਾਣੀ ਵੀ ਘੱਟ ਲੱਗੇਗਾ ਕਿਉਂਕਿ ਚੌਪਰ ਨਾਲ ਕੁਤਰ ਕੇ ਇਕਸਾਰ ਖਿਲਾਰੀ ਪਰਾਲੀ ਖੇਤ ਵਿੱਚ ਢੱਕਣੇ( ਮਲਚਿੰਗ) ਦਾ ਕੰਮ ਕਰੇਗੀ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲੱਕੀ ਹੈਪੀ ਸੀਡਰ ਮਸ਼ੀਨ ਨਾਲ ਕੰਬਾਈਨ ਦੇ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਹੈਪੀ ਸੀਡਰ ਅਜਿਹੀ ਮਸ਼ੀਨ ਹੈ ਜਿਸ ਨਾਲ ਇਕੋ ਸਮੇਂ ਝੋਨੇ ਦੀ ਪਰਾਲੀ ਨੂੰ ਕੁਤਰ ਕੇ ਖੇਤ ਵਿੱਚ ਖਿਲਾਰਣ ਦੇ ਨਾਲ-ਨਾਲ ਕਣਕ ਦੀ ਸਿੱਧੀ ਬਿਜਾਈ ਕਰਦੀ ਹੈ। ਉਨਾਂ ਕਿਹਾ ਕਿ ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਨਾਲ ਜਿਥੇ ਖੇਤੀ ਲਾਗਤ ਖਰਚੇ ਘਟਦੇ ਹਨ ਉਥੇ ਪੈਦਾਵਾਰ ਵੀ  ਵੱਧ ਨਿਕਲਦੀ ਹੈਉਨਾਂ ਕਿਹਾ ਕਿ ਹੈਪੀ ਸੀਡਰ ,ਚੌਪਰ ਅਤੇ ਸੁਪਰ ਐਸ ਐੰ ਐਸ਼ ਤੇ ਖੇਤਬਾੜੀ ਅਤੇ ਕਿਸਾਨ ਭਲਾÂ ਿਵਿਭਾਗ ਵੱਲੋ ਕੁੱਲ ਕੀਮਤ ਤੇ 50 ਫੀਸਦੀ ਉਪਦਾਨ ਦਿੱਤਾ ਜਾ ਰਿਹਾ ਹੈ। ਡਾ. ਅਮਿਤ ਕੌਲ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ Àਤੇ ਬੀਜ ਨੂੰ ਬੀਜਣ ਤੋਂ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ।ਉਨਾ ਕਿਹਾ ਕਿ ਬੀਜ ਨੂੰ ਬੀਜਣ ਤੌਨ ਪਹਿਲਾਂ ਉੱਲੀ ਨਾਸ਼ਕ ਰਸਾਇਣਾਂ ਨਾਲ ਜ਼ਰੂਰਤ ਸੋਦ ਲੈਣਾ ਚਾਹੀਦਾ। ਡਾ. ਮਨਦੀਪ ਕੌਰ ਨੇ ਕਿਹਾ ਕਿ ਕਣਕ ਦੇ ਬੀਜ ਉੱਪਰ ਸਬਸਿਡੀ ਲੈਣ ਲਈ ਬਿਨੈਪੱਤਰ 25 Àਕਤੂਬਰ ਤੱਕ ਸੰਬੰਧਤ ਖੇਤੀਬਾੜੀ ਦੋਤਰਾਂ ਵਿੱਚ ਜਮਾਂ ਕਰਵਾਏ ਜਾ ਸਕਦੇ ਹਨ। ਸਰਪੰਚ ਸੁਖਜਿੰਦਰ ਸਿੰਘ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਨੌਸ਼ਹਿਰਾ ਨਲਬੰਦਾ ਨੇੜੇ ਫੌਜੀ ਛਾਉਣੀ ਦੁÀਾਲੇ ਪੱਕੀ ਵਾੜ ਨਾਂ ਹੋਣ ਕਾਰਨ ਜੰਗਲੀ ਜਾਨਵਰ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ । ਉਨਾ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕਤੀ ਕਿ ਛਾਉਣੀ ਦੁਆਲੇ ਪੱਕੀ ਕੰਧ ਕੀਤੀ ਜਾਵੇ ਤਾਂ ਜੋ ਜੰਗਲੀ ਜਾਨਵਰਾਂ ਜਿਵੇਂ ਜੰਗਲੀ ਸੂਰਾਂ ਵੱਲੋਂ ਕੀਤੇ ਜਾ ਰਹੇ ਫਸਲਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ।ਇਕਬਾਲ ਸਿੰਘ ਫਾਰਮਾਸਿਸਟ ਨੇ ਪਰਾਲੀ ਦੇ ਪ੍ਰਦੂਸ਼ਣ ਨਾਲ ਹੋਣ ਵਾਲੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਕਣਕ ਦੀ ਬਿਜਾਈ ਹੈਪੀ ਨਾਲ ਕਰਨ ਦੀ ਤਕਨੀਕ ਨੂਮ ਪ੍ਰਦਰਸ਼ਤ ਕੀਤਾ ਗਿਆ। ਅਗਾਂਹਵਧੂ ਕਿਸਾਨ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਜਿਸ ਤਰਾਂ ਪਿਛਲੇ ਸਾਲ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀ ਸੀ ਸਾੜਿਆ ਉਸੇ ਤਰਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਅੱਗ ਨਹੀਂ ਲਗਾਈ ਜਾਵੇਗੀ । 
 

© 2016 News Track Live - ALL RIGHTS RESERVED