ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਕਾਦੀਆ ਦੀ ਅਨਾਜ ਮੰਡੀ ਦਾ ਦੌਰਾ

Oct 29 2018 03:27 PM
ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਕਾਦੀਆ ਦੀ ਅਨਾਜ ਮੰਡੀ ਦਾ ਦੌਰਾ

ਗੁਰਦਾਸਪੁਰ

ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਗੁਰਦਾਸਪੁਰ ਦੇ ਕਸਬਾ ਕਾਦੀਆ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ 'ਚ ਸਰਕਾਰੀ ਪ੍ਰਬੰਧਾਂ 'ਤੇ ਸੰਤੁਸ਼ਟੀ ਜਤਾਈ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤਾਂ ਜੋਂ ਉਨ੍ਹਾਂ ਨੂੰ ਆਪਣੀ ਫਸਲ ਵੇਚਣ 'ਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਕਿਤਾਬ 'ਚ ਤੋੜ ਮਰੋੜ ਕੇ ਇਤਿਹਾਸ ਲਿਖਣ ਦੇ ਲਗਾਏ ਜਾ ਰਹੇ ਦੋਸ਼ਾਂ ਦੇ ਜਵਾਬ 'ਚ ਕਿਹਾ ਕਿ ਕੋਈ ਵੀ ਪਾਰਟੀ ਜਾਣਬੁੱਝ ਕੇ ਗਲਤੀ ਨਹੀਂ ਕਰਦੀ ਪਰ ਜੇਕਰ ਅਜਿਹੀ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਤੁਰੰਤ ਸੁਧਾਰਿਆ ਜਾਵੇਗਾ। 

ਤੁਹਾਨੂੰ ਦੱਸ ਦੇਈਏ ਕਿ 12ਵੀਂ ਦੀ ਕਿਤਾਬ 'ਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ 'ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ। 

© 2016 News Track Live - ALL RIGHTS RESERVED