ਜਦੋਂ ਤਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ ਅਸੀਂ ਆਰਾਮ ਨਾਲ ਬੈਠਣ ਵਾਲੇ ਨਹੀਂ ਹਾਂ।''

Nov 15 2018 03:47 PM
ਜਦੋਂ ਤਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ ਅਸੀਂ ਆਰਾਮ ਨਾਲ ਬੈਠਣ ਵਾਲੇ ਨਹੀਂ ਹਾਂ।''

ਨਵੀਂ ਦਿੱਲੀ—

1984 ਦੇ ਸਿੱਖ ਦੰਗਿਆਂ ਦੇ 34 ਸਾਲ ਬਾਅਦ ਇਸ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਲੋਂ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਸ ਨੂੰ ਲੈ ਕੇ ਕੇਂਦਰੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। 
ਹਰਸਿਮਰਤ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕੀਤਾ, ''ਅਖੀਰ 1984 ਦੇ ਪੀੜਤਾਂ ਨੂੰ ਨਿਆਂ ਮਿਲਣ ਦੀ ਉਮੀਦ ਬੱਝੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਨਿਆਂ ਦੇ ਕਟਘਿਰੇ ਵਿਚ ਲਿਆਉਣ ਲਈ ਸਾਡੀ ਸਰਕਾਰ ਨੇ 2015 'ਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਬਣਾਈ ਸੀ। ਦਿੱਲੀ ਪੁਲਸ ਨੇ ਸਬੂਤਾਂ ਦੀ ਘਾਟ ਕਾਰਨ ਇਹ ਮਾਮਲਾ 1994 'ਚ ਬੰਦ ਕਰ ਦਿੱਤਾ ਸੀ। ਜਦੋਂ ਤਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ ਅਸੀਂ ਆਰਾਮ ਨਾਲ ਬੈਠਣ ਵਾਲੇ ਨਹੀਂ ਹਾਂ।''
ਦੱਸਣਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਪਹਿਲੀ ਵਾਰ ਇਸ ਨਾਲ ਜੁੜੇ ਇਕ ਮਾਮਲੇ 'ਚ ਕੋਰਟ ਨੇ ਦੋ ਲੋਕਾਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਨੂੰ ਦੱਖਣੀ ਦਿੱਲੀ ਦੇ ਮਹਿਪਾਲਪੁਰ ਵਿਚ ਦੋ ਸਿੱਖਾਂ ਦਾ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਕੋਰਟ ਅੱਜ ਭਾਵ ਵੀਰਵਾਰ ਨੂੰ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ।

© 2016 News Track Live - ALL RIGHTS RESERVED