ਕਣਕ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਦੀ ਜ਼ਰੂਰਤ: ਡਾ.ਅਮਰੀਕ ਸਿੰਘ

Nov 16 2018 04:16 PM
ਕਣਕ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਦੀ ਜ਼ਰੂਰਤ: ਡਾ.ਅਮਰੀਕ ਸਿੰਘ


ਪਠਾਨਕੋਟ
ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੌਨੇ ਦੀ ਖੇਤਾਂ ਵਿੱਚ ਸਾਂਭ ਸੰਭਾਲ ਕਰਨ ਬਾਰੇ ਕੇਂਦਰੀ ਪ੍ਰਾਯੋਜਿਤ ਸਕੀਮ ਤਹਿਤ ਪਿੰਡ ਅਜੀਜਪੁਰ ਵਿੱਚ ਅਗਾਂਹਵਧੂ ਕਿਸਾਨ ਵਿਨੋਦ ਕੁਮਾਰ ਦੇ ਫਾਰਮ ਤੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਪ੍ਰਦਰਸ਼ਨੀ  ਲਗਾਈ ਗਈ। ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਗੌਰਵ ਕੁਮਾਰ,ਵਿਨੋਦ ਕੁਮਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਤਕਨੀਕ ਦਾ ਪ੍ਰਦਰਸ਼ਨ ਕੀਤਾ ਗਿਆ।
            ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਸਫਲ ਕਾਸਤ ਲਈ ਜ਼ਰੂਰੀ ਹੈ ਕਿ ਦੇਸੀ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਖੁਰਾਕ ਫਸਲਾਂ ਨੂੰ ਦੇਣ ਦੀ ਬਿਜਾਏ ,ਖੇਤਾ ਦੀ ਮਿੱਟੀ ਨੂੰ ਖੁਰਾਕ ਦੇਣੀ ਚਾਹੀਦੀ ਹੈ,ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ। ਉਨਾ ਕਿਹਾ ਕਿ ਅੱਧੀ ਯੂਰੀਆ,ਸਾਰੀ ਡਾਇਆ ਅਤੇ ਪੋਟਾਸ਼ ਕਣਕ ਦੀ ਬਿਜਾਈ ਪਾ ਦੇਣੀ ਚਾਹੀਦੀ ਹੈ ਅਤੇ ਬਾਕੀ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਹਿਲੇ ਅਤੇ ਦੂਜੇ ਪਾਣੀ ਤੋਂ 7 ਦਿਨ ਪਹਿਲਾਂ ਜਾਂ 5 ਦਿਨ ਬਾਅਦ ਪਾ ਦਿਉ।ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ ਜਾਂ ਪਰਾਲੀ ਨੂੰ ਖੇਤਾਂ ਵਿੱਚੋਂ ਵਟਾਏ ਬਗੈਰ ਹੈਪੀ ਸੀਡਰ ਦੀ ਵਰਤੋਂ ਕਰਦਿਆਂ ਕਣਕ ਦੀ ਕਾਸ਼ਤ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਹੈਪੀ ਸੀਡਰ ਨਾਲ ਕਣਕ ਦੀ ਕਾਸ਼ਤ ਕਰਨੀ ਹੈ ਤਾਂ 33 ਕਿਲੋ ਯੂਰੀਆ ਬਿਜਾਈ ਤੋਂ ਪਹਿਲਾਂ ਅਤੇ ਬਾਕੀ 55 ਕਿਲੋ ਯੂਰੀਆ ਪਹਿਲੇ ਪਾਣੀ ਤੋਂ ਪਹਿਲਾਂ ਛੱਟੇ ਨਾਲ ਪਾ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ 55 ਕਿਲੋ ਡਾਇਆ ਪਰਤੀ ਏਕੜ ਪਾਈ ਗਈ ਹੈ ਤਾਂ ਪ੍ਰਤੀ ਏਕੜ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾ ਦੇਣੀ ਚਾਹੀਦੀ ਹੈ।ਦੀਆ ਦੋ ਬਰਾਬਰ ਕਿਸ਼ਤਾਂ ਪਹਿਲੇ ਪਾਣੀ ਅਤੇ ਦੂਜੇ ਪਾਣੀ ਤੋਂ ਪਹਿਲਾਂ ਛੱਟੇ ਨਾਲ ਪਾ ਦਿਉ। ਉਨਾਂ ਨੇ ਕਿਹਾ ਕਿ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਤਾ ਜਾ ਸਕੇ। ਅਗਾਂਹਵਧੂ ਕਿਸਾਨ ਗੌਰਵ ਕੁਮਾਰ ਨੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ।

© 2016 News Track Live - ALL RIGHTS RESERVED