ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ

Nov 21 2018 03:58 PM
ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ

ਜਲੰਧਰ

ਜ਼ਿਲੇ 'ਚ ਭੀਖ ਦੀ ਬੀਮਾਰੀ ਨੂੰ ਖਤਮ ਕਰਨ ਲਈ ਜ਼ਿਲਾ ਪ੍ਰਸ਼ਾਸਨ ਸ਼ਹਿਰ ਵਿਚ ਭੀਖ ਵਿਰੋਧੀ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਲਈ ਤਿਆਰ ਹੈ। ਇਹ ਫੈਸਲਾ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਵਿਚ ਮੰਗਲਵਾਰ ਨੂੰ ਡੀ. ਏ. ਸੀ. ਦੇ ਮੀਟਿੰਗ ਹਾਲ 'ਚ ਆਯੋਜਿਤ ਇਕ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਡੀ. ਸੀ., ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੈਕਟਰੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਪਇੰਦਰ ਸਿੰਘ, ਏ. ਡੀ. ਸੀ. ਪੀ. ਸਚਿਨ ਗੁਪਤਾ ਤੇ ਕੁਲਵੰਤ ਸਿੰਘ ਹੀਰ ਨੇ ਕਿਹਾ ਕਿ ਭੀਖ ਮੰਗਣਾ ਸ਼ਹਿਰ ਵਿਚ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ, ਜਿਸ ਨੂੰ ਦੂਰ ਕਰਨ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਭੀਖ ਮੰਗਣ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੋ ਲੋਕ ਭੀਖ ਮੰਗਣ ਦੇ ਆਦੀ ਹੋ ਚੁੱਕੇ ਹਨ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਜੋ ਲੋਕ ਜ਼ਬਰਦਸਤੀ ਬੱਚਿਆਂ ਤੋਂ ਭੀਖ ਮੰਗਵਾਉਣ ਲਈ ਮਜਬੂਰ ਕਰਦੇ ਹਨ, ਉਨ੍ਹਾਂ ਨੂੰ 7 ਸਾਲ ਦੀ ਜੇਲ ਅਤੇ ਭਾਰੀ ਜੁਰਮਾਨਾ ਵੀ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲਾ ਵਿਰੋਧੀ ਟਾਸਕ ਫੋਰਸ ਵੱਲੋਂ ਨਿਯਮਿਤ ਤੌਰ 'ਤੇ ਪੁਲਸ ਦੇ ਐਂਟੀ ਬੈਗਿੰਗ ਸਕੁਐਡ ਵਿਚ ਸਹਾਇਕ ਸਬ-ਇੰਸਪੈਕਟਰ ਅਤੇ 5 ਪੁਲਸ ਕਰਮਚਾਰੀ ਸ਼ਾਮਲ ਹਨ। ਡੀ. ਸੀ. ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਭੀਖਾਰੀਆਂ ਨੂੰ ਭੀਖ ਦੇ ਕੇ ਭੀਖ ਮੰਗਣ ਲਈ ਉਤਸ਼ਾਹਿਤ ਨਾ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਭੀਖ ਵਿਰੋਧੀ ਮੁਹਿੰਮ ਚਲਾਉਣ ਤੋਂ ਪਹਿਲਾ ਜਾਗਰੂਕਤਾ ਮੁਹਿੰਮ ਚਲਾਈ ਜਾਵੇ।

© 2016 News Track Live - ALL RIGHTS RESERVED