ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਪੂਰਾ-ਕੈਬਨਿਟ ਮੰਤਰੀ ਸ. ਬਾਜਵਾ

Nov 22 2018 03:51 PM
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਪੂਰਾ-ਕੈਬਨਿਟ ਮੰਤਰੀ ਸ. ਬਾਜਵਾ




ਪਠਾਨਕੋਟ 

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਲੋਕਾਂ ਨਾਲ ਨੋਕਰੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਰਾਜ ਭਰ ਵਿਚ ਰੋਜ਼ਗਾਰ ਮੇਲੇ ਲਗਾ ਕੇ 4 ਲੱਖ 26 ਹਜ਼ਾਰ ਬੇਰੁਜ਼ਾਗਰ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਹ ਪ੍ਰਗਟਾਵਾ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਮੰਤਰੀ ਪੰਜਾਬ ਨੇ ਪਠਾਨਕੋਟ ਵਿਖੇ ਜਿਲ•ਾ ਪ੍ਰਬੰਧਕੀ ਕੈਪਲੈਕਸ ਮਲਿਕਪੁਰ ਪਠਾਨਕੋਟ ਵਿੱਚ ਬਣਾਏ ਗਏੇ 'ਜ਼ਿਲ•ਾ ਰੋਜਗਾਰ ਤੇ ਕਾਰੋਬਾਰ ਬਿਊਰੋ' ਦਾ ਉਦਘਾਟਨ ਕਰਨ ਉਪਰੰਤ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਸਰਵਸ੍ਰੀ ਅਨਿਲ ਵਿੱਜ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ , ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵਿਵੇਕਸੀਲ ਸੋਨੀ ਐਸ.ਐਸ.ਪੀ. ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ  ਵੀ ਮੋਜੂਦ ਸਨ।
ਕੈਬਨਿਟ ਮੰਤਰੀ ਸ. ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬਹੁਤ ਇਤਿਹਾਸਕ ਦਿਨ ਹੈ ਕਿ ਜ਼ਿਲੇ• ਅੰਦਰ 'ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ' ਸਥਾਪਿਤ ਕੀਤਾ ਗਿਆ ਹੈ, ਜਿਥੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਰੁਜ਼ਗਾਰ ਹਾਸਿਲ ਕਰਨ ਦੀ ਗਾਈਡੈਂਸ ਮਿਲੇਗੀ। ਉਨਾਂ ਅੱਗੇ ਕਿਹਾ ਕਿ  ਪੰਜਾਬ ਵਿੱਚ ਮਾਰਚ, 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ 'ਘਰ ਘਰ ਰੋਜ਼ਗਾਰ' ਯੋਜਨਾ ਸ਼ੁਰੂ ਕੀਤੀ ਸੀ। ਇਸ ਦੀ ਪ੍ਰਾਪਤੀ ਹਿੱਤ ਸਰਕਾਰ ਵੱਲੋਂ ਹਰੇਕ ਜ਼ਿਲੇ ਵਿੱਚ 'ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ' ਕਾਇਮ ਕੀਤੇ ਗਏ ਹਨ।  ਉਨ•ਾਂ ਦੱਸਿਆ ਕਿ ਅੱਜ •ਸੂਬੇ ਭਰ ਵਿਚ ਅਜਿਹੇ 22 ਥਾਵਾਂ 'ਤੇ 'ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ' ਕੇਂਦਰ ਖੋਲੇ ਗਏ ਹਨ।
 ਸ. ਬਾਜਵਾ ਨੇ ਅੱਗੇ ਕਿਹਾ ਕਿ 'ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਜ਼' ਵਿੱਚ ਇਕ ਹੀ ਛੱਤ ਥੱਲੇ ਰੋਜ਼ਗਾਰ, ਸਵੈ-ਰੋਜ਼ਗਾਰ, ਕਿੱਤਾ ਅਗਵਾਈ, ਵਿਦੇਸ਼ੀ ਰੋਜ਼ਗਾਰ/ਸਿੱਖਿਆ ਅਤੇ ਹੁਨਰ ਸਿਖਲਾਈ ਆਦਿ ਸਾਰੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਇਨਾਂ ਬਿਊਰੋਜ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਇਕ ਉੱਚ-ਪੱਧਰੀ ਸੂਬਾਈ ਕਮੇਟੀ ਕਾਇਮ ਕੀਤੀ ਗਈ ਹੈ। ਇਹ ਬਿਊਰੋ ਜ਼ਿਲਾ ਰੋਜ਼ਗਾਰ ਅਫਸਰਾਂ ਦੇ ਅਧੀਨ ਚਲਾਏ ਜਾਣਗੇ, ਜੋ ਰੋਜ਼ਾਨਾ ਰੁਜ਼ਗਾਰ ਦੇ ਚਾਹਵਾਨਾਂ ਨੂੰ ਸਰਕਾਰੀ, ਜਨਤਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਲਈ ਅਪਲਾਈ ਕਰਨ ਲਈ ਸਹਾਇਤਾ ਅਤੇ ਕੌਂਸਲਿੰਗ ਕਰਨਗੇ। ਇਸ ਤੋਂ ਇਲਾਵਾ ਇਨਾਂ ਨਾਲ ਸਬੰਧਤ ਅਧਿਕਾਰੀ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ ਲਈ ਮਦਦ ਮੁਹੱਈਆ ਕਰਵਾਉਣਗੇ ਅਤੇ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਨਾਲ ਸਬੰਧਤ ਵੈੱਬਸਾਈਟਾਂ ਬਾਰੇ ਵੀ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ।
ਉਨਾਂ ਅੱਗੇ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਭਰ ਵਿੱਚ ਮੈਗਾ ਰੋਜ਼ਗਾਰ ਮੇਲੇ ਵੀ ਲਾਏ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਇਸ ਸਾਲ ਇੱਕ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਵੀ ਲਗਾਇਆ ਸੀ। •'ਘਰ ਘਰ ਰੋਜ਼ਗਾਰ' ਯੋਜਨਾ ਤਹਿਤ 12 ਤੋਂ 22 ਨਵੰਬਰ, ੨੦੧੮ ਤੱਕ ਸਾਰੇ ਜ਼ਿਲਿਆਂ ਵਿੱਚ ੩੯ ਥਾਵਾਂ ਉਤੇ ੮੮ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਨਾਂ ਮੇਲਿਆਂ ਵਿੱਚ ਸਰਕਾਰ ਪ੍ਰਾਈਵੇਟ ਖੇਤਰ ਦੀਆਂ ੮੧,੯੨੨ ਨੌਕਰੀਆਂ ਦੀ ਪੇਸ਼ਕਸ਼ ਕਰ ਰਹੀ ਹੈ। ਦੇਸ਼ ਦੀਆਂ ਨਾਮਵਰ ਕੰਪਨੀਆਂ ਅਤੇ ਉਦਯੋਗ ਮਾਹਿਰ ਇਨਾਂ ਮੇਲਿਆਂ ਵਿੱਚ ਪਹੁੰਚ ਰਹੇ ਹਨ, ਜੋ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣਗੇ। 
ਉਨਾਂ ਅੱਗੇ ਕਿਹਾ ਕਿ ਇੱਥੇ ਮੈਂ ਦੱਸਣਾ ਚਾਹੁੰਦਾ ਹਾਂ ਕਿ  ਪੰਜਾਬ ਸਰਕਾਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ, ਜਿਸ ਦੇ ਜਸ਼ਨ ਸਾਲ ਭਰ ਚੱਲਣਗੇ। ਇਸ ਇਤਿਹਾਸਕ ਅਤੇ ਪਵਿੱਤਰ ਮੌਕੇ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕਿਰਤ ਕਰੋ ਤੇ ਵੰਡ ਕੇ ਛਕੋ' ਅਤੇ 'ਸਰਬੱਤ ਦਾ ਭਲਾ' ਦੇ ਸਿਧਾਂਤ 'ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ। 
ਉਨਾਂ ਅੱਗੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਲਿਆਂਦੀ ਗਈ ਹੈ।ਇਸ ਯੋਜਨਾ ਤਹਿਤ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ 2 ਅਕਤੂਬਰ ਨੂੰ ਪੰਜਾਬ ਭਰ ਵਿੱਚ ਕੈਂਪ ਲਾਏ ਗਏ ਸਨ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ। ਅੱਜ ਮੁੜ ਸਾਰੇ ਜ਼ਿਲਿਆਂ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਗਏ ਹਨ
ਇਸ ਤੋਂ ਪਹਿਲਾਂ ਸ. ਬਾਜਵਾ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਲੋਕ ਭਲਾਈ ਸਕੀਮਾਂ ਦੇ ਸਟਾਲਾਂ ਦਾ ਨਿਰੀਖਣ ਵੀ ਕੀਤਾ ਤੇ 'ਸਵੈ ਰੋਜਗਾਰ ਸਕੀਮਾਂ' ਤਹਿਤ ਤਿਆਰ ਕੀਤੀ ਗਈ ਕਿਤਾਬ ਵੀ ਰਿਲੀਜ਼ ਕੀਤੀ।
 ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਸ. ਬਾਜਵਾ ਵਲੋਂ ਆਈ.ਟੀ.ਆਈ. ਲੜਕੇ ਵਿਖੇ ਲਗਾਏ ਗਏ ਰੋਜਗਾਰ ਮੇਲੇ ਦੋਰਾਨ ਵੱਖ ਵੱਖ ਕੰਪਨੀਆਂ ਵੱਲੋਂ ਨਿਯੁਕਤ ਹੋਏ ਨੋਜਵਾਨਾਂ ਨੂੰ ਨਿਯੁਕਤੀ ਪੱਤਰ, ਲੈਬਰ ਵਿਭਾਗ ਵੱਲੋਂ ਲੈਬਰ ਨੂੰ ਲੈਬਰ ਕਾਰਡ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ 20 ਸੈਲਫ ਹਲਪ ਗਰੁੱਪਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ•ੇ ਦਾ ਸਭ ਤੋਂ ਸਵੱਛ ਪਿੰਡ ਨਲੂੰਗਾ, ਸਭ ਤੋਂ ਵਧੀਆ ਆਂਗਣਬਾੜੀ ਸੈਂਟਰ ਪਿੰਡ ਪੰਗੋਲੀ, ਸਵੱਛ ਸੀਨੀਅਰ ਸੈਕੰਡਰੀ ਸਕੂਲ ਬਧਾਨੀ, ਸਰਕਾਰੀ ਪ੍ਰਾਇਮਰੀ ਸਕੂਲ ਪੰਗਤੋਲੀ, ਪੀ.ਐਚ.ਸੀ. ਘਿਆਲਾ ਨੂੰ ਵਧੀਆਂ ਰਹਿਣ ਤੇ ਸਨਮਾਨਤ ਕੀਤਾ ਗਿਆ ਅਤੇ ਵੱਖ ਵੱਖ ਖੇਤਰਾਂ ਅੰਦਰ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ। 

 
© 2016 News Track Live - ALL RIGHTS RESERVED