ਮੁੱਖ ਮੰਤਰੀ ਤੇ ਗ੍ਰਹਿ ਮੰਤਰੀਤੁਰੰਤ ਅਸਤੀਫਾ ਦੇਣ

Nov 23 2018 03:09 PM
ਮੁੱਖ ਮੰਤਰੀ ਤੇ ਗ੍ਰਹਿ ਮੰਤਰੀਤੁਰੰਤ ਅਸਤੀਫਾ ਦੇਣ

ਦੋਰਾਹਾ

ਪੰਜਾਬ 'ਚ ਬੇਕਸੂਰ ਲੋਕਾਂ ਦੇ ਮਾਰੇ ਜਾਣ ਕਾਰਨ ਆਏ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵੀਰਵਾਰ ਨੂੰ ਦੋਰਾਹਾ ਵਿਖੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ 'ਚ ਸ਼ੱਕੀ ਵਿਅਕਤੀਆਂ ਦੇ ਦਾਖਲ ਹੋਣ ਬਾਰੇ ਸੁਰੱਖਿਆ ਏਜੰਸੀਆਂ ਨੇ ਕਈ ਦਿਨ ਪਹਿਲਾਂ ਰੈੱਡ ਅਲਰਟ ਜਾਰੀ ਕਰ ਦਿੱਤਾ ਸੀ ਪਰ ਇਸਦੇ ਬਾਵਜੂਦ ਵੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 3 ਵਿਅਕਤੀਆਂ ਦੇ ਮਾਰੇ ਜਾਣ ਤੋਂ ਬਾਅਦ ਹੀ ਆਪਣੇ ਘਰ ਤੋਂ ਬਾਹਰ ਨਿਕਲੇ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਅੱਗੇ ਕਿਹਾ ਕਿ ਕੈਪਟਨ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਕੀਤੇ ਵਾਅਦਿਆਂ ਨੂੰ ਭੁਲਾ ਕੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਨਾਲ ਹੁਣ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਦਾ ਮੋਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਦੇ ਹੋਏ ਕਿਸਾਨਾਂ ਦਾ ਪੂਰਾ ਕਰਜ਼ਾ ਵੀ ਮੁਆਫ ਨਹੀਂ ਕੀਤਾ, ਜਿਸ ਕਰ ਕੇ ਸੂਬੇ 'ਚ ਕਿਸਾਨ ਵੀ ਆਏ ਦਿਨ ਆਤਮ-ਹੱਤਿਆਵਾਂ ਕਰਨ ਨੂੰ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਤੇ ਬੱਚਿਆਂ ਨੂੰ ਵਧੀਆ ਐਜੂਕੇਸ਼ਨ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਧਮੋਟ, ਰਾਜਿੰਦਰ ਕੌਸ਼ਲ , ਗੁਰਪ੍ਰੀਤ ਸਿੰਘ ਘਣਗਸ, ਹਰਨੇਕ ਸਿੰਘ ਸੇਖੋਂ, ਰਣਜੀਤ ਸਿੰਘ ਟਿਵਾਣਾ, ਜੀਵਨ ਸ਼ਰਮਾ, ਰਾਜੂ ਖਰ੍ਹੇ, ਸੰਤੋਸ਼ ਕੁਮਾਰ, ਸੁਖਵਿੰਦਰ ਸਿੰਘ ਨੋਨਾ, ਮਨੋਹਰ ਸਿੰਘ ਬੇਗੋਵਾਲ, ਰਜਨੀਸ਼ ਭੱਲਾ, ਸਿਮਰਦੀਪ ਸਿੰਘ, ਸ਼ਮਸ਼ੇਰ ਸਿੰਘ ਬੇਗੋਵਾਲ, ਜਸਵੀਰ ਸਿੰਘ ਖਰ੍ਹੇ, ਦਲਜੀਤ ਸਿੰਘ, ਲਾਲੀ, ਬਿੱਲੂ, ਗੁਰਬਖਸ਼ ਸਿੰਘ, ਸੰਤੋਖ ਸਿੰਘ, ਹਰਦੇਵ ਸਿੰਘ, ਬੀਕਾ ਅਜਨੌਦ ਆਦਿ ਹਾਜ਼ਰ ਸਨ।

© 2016 News Track Live - ALL RIGHTS RESERVED