2010 'ਚ ਅਕਾਲੀ-ਭਾਜਪਾ ਸਰਕਾਰ ਨੇ ਇਸ ਲਈ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਸੀ

Nov 26 2018 03:23 PM
2010 'ਚ ਅਕਾਲੀ-ਭਾਜਪਾ ਸਰਕਾਰ ਨੇ ਇਸ ਲਈ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਸੀ

ਗੁਰਦਾਸਪੁਰ -

ਕਰਤਾਰਪੁਰ ਲਾਂਘੇ 'ਤੇ ਰਾਜਨੀਤੀ ਤੇਜ਼ ਹੋ ਰਹੀ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 2010 'ਚ ਅਕਾਲੀ-ਭਾਜਪਾ ਸਰਕਾਰ ਨੇ ਇਸ ਲਈ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਸੀ ਪਰ ਕੇਂਦਰ 'ਚ ਕਾਂਗਰਸ ਦੀ ਸਰਕਾਰ ਸੀ। 2017 'ਚ ਸ਼ਸ਼ੀ ਥਰੂਰ ਦੇ ਸਮਰਥਨ 'ਚ ਬਣੀ ਕਮੇਟੀ ਨੇ ਲਾਂਘੇ ਲਈ ਮਨ੍ਹਾ ਕਰ ਦਿੱਤਾ ਸੀ ਪਰ ਹੁਣ ਅਕਾਲੀ ਦਲ ਦੇ ਕੋਸ਼ਿਸ਼ਾਂ ਨਾਲ ਲਾਂਘੇ ਦੀ ਨਿਰਮਾਣ ਪ੍ਰਕਿਰਿਆ ਸਿਰੇ ਚੜ੍ਹੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ। ਸਮਾਗਮ 'ਚ ਕੁਝ ਲੋਕਾਂ ਵੱਲੋਂ ਹਰਸਿਮਰਤ ਦਾ ਵਿਰੋਧ ਕੀਤਾ ਗਿਆ। ਉਹ ਜਿਵੇਂ ਹੀ ਪੰਡਾਲ 'ਚ ਪੁੱਜੀ ਭਾਸ਼ਣ ਦੇਣ ਲਈ ਤਾਂ ਲੋਕਾਂ ਨੇ ਹਰਸਿਮਰਤ ਦੇ ਭਾਸ਼ਣ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ। ਹਰਸਿਮਰਤ ਨੇ ਕਿਹਾ ਕਿ ਮੋਦੀ ਸਰਕਾਰ 'ਚ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ ਹਨ ਤੇ ਅਗਾਂਹ ਵੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

© 2016 News Track Live - ALL RIGHTS RESERVED