ਹਰਿਆਣਾ ਵਿੱਚ ਇੱਕਲੇ ਲੜੇਗਾ ਅਕਾਲੀ ਦਲ 2019 ਦੀ ਚੋਣ

Jul 20 2018 03:42 PM
ਹਰਿਆਣਾ ਵਿੱਚ ਇੱਕਲੇ ਲੜੇਗਾ ਅਕਾਲੀ ਦਲ 2019 ਦੀ ਚੋਣ


ਚੰਡੀਗੜ•
ਸ਼੍ਰੋਮਣੀ ਅਕਾਲੀ ਦਲ 2019 ਵਿਚ ਆ ਰਹੀਆਂ ਲੋਕ ਸਭਾ ਚੋਣਾਂ ਹਰਿਆਣਾ ਵਿਚ ਇਕੱਲੇ ਤੌਰ 'ਤੇ ਲੜੇਗਾ ਅਤੇ ਇਸ ਸਬੰਧ 'ਚ ਪਾਰਟੀ ਵੱਲੋਂ ਪਹਿਲੀ ਚੋਣ ਰੈਲੀ 19 ਅਗਸਤ ਨੂੰ ਪਿੱਪਲੀ ਵਿਖੇ ਰੱਖ ਲਈ ਗਈ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਇਕ ਪ੍ਰੈੱਸ ਬਿਆਨ ਵਿਚ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀ ਆਰੰਭ ਕਰ ਦਿੱਤੀ ਹੈ। ਅੱਜ ਇਸ ਸਬੰਧੀ ਪਾਰਟੀ ਵੱਲੋਂ ਹਰਿਆਣਾ ਵਿਚ ਜ਼ਿਲਾਵਾਰ ਨਿਯੁਕਤ ਕੀਤੇ ਆਬਜ਼ਰਵਰਾਂ ਨਾਲ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਰਿਆਣਾ ਸਟੇਟ ਯੂਨਿਟ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਥਾ ਅਤੇ ਇਸਤਰੀ ਅਕਾਲੀ ਦਲ ਹਰਿਆਣਾ ਦੀ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ ਨੇ ਆਪਣੀ ਰਿਪੋਰਟ ਪੇਸ਼ ਕੀਤੀ। ਇਸੇ ਦੌਰਾਨ ਸੁਖਬੀਰ ਨੇ ਕਿਹਾ ਕਿ ਰਾਜਸਥਾਨ ਸਟੇਟ ਵਿਚ ਵੀ ਪਾਰਟੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਸਿਕੰਦਰ ਸਿੰਘ ਮਲੂਕਾ ਜਿਨ•ਾਂ ਨੂੰ ਪਹਿਲਾਂ ਹੀ ਰਾਜਸਥਾਨ ਦੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਨੂੰ ਸਹਾਇਕ ਆਬਜ਼ਰਵਰ ਲਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਜਿਨ•ਾਂ ਆਗੂਆਂ ਨੂੰ ਰਾਜਸਥਾਨ ਦਾ ਸਹਾਇਕ ਆਬਜ਼ਰਵਰ ਲਾਇਆ ਗਿਆ ਹੈ, ਉਨ•ਾਂ ਵਿਚ ਮਨਤਾਰ ਸਿੰਘ ਬਰਾੜ, ਤੇਜਿੰਦਰ ਸਿੰਘ ਮਿੱਡੂਖੇੜਾ, ਹਰਦੀਪ ਸਿੰਘ ਡਿੰਪੀ ਗਿੱਦੜਬਾਹਾ ਅਤੇ ਰਣਜੀਤ ਸਿੰਘ ਖੰਨਾ ਦੇ ਨਾਂ ਸ਼ਾਮਲ ਹਨ।
 

© 2016 News Track Live - ALL RIGHTS RESERVED