ਘਰੇਲੂ ਜ਼ਰੂਰਤਾਂ ਅਨੁਸਾਰ ਕਿਸਾਨ ਦਾਲਾਂ ਅਤੇ ਸਬਜੀਆਂ ਦੀ ਕਾਸ਼ਤ ਕਰਕੇ ਖੇਤੀ ਲਾਗਤ ਖਰਚੇ ਘਟਾ ਸਕਦੇ ਹਨ: ਜੋਗਿੰਦਰ ਪਾਲ

Sep 26 2018 02:51 PM
ਘਰੇਲੂ ਜ਼ਰੂਰਤਾਂ ਅਨੁਸਾਰ ਕਿਸਾਨ ਦਾਲਾਂ ਅਤੇ ਸਬਜੀਆਂ ਦੀ ਕਾਸ਼ਤ ਕਰਕੇ ਖੇਤੀ ਲਾਗਤ ਖਰਚੇ ਘਟਾ ਸਕਦੇ ਹਨ: ਜੋਗਿੰਦਰ ਪਾਲ


ਪਠਾਨਕੋਟ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਸਲਾਰੀਆ ਪੈਲੇਸ ਤਾਰਾਗੜ ਬਲਾਕ ਨਰੋਟ ਜੈਮਲ ਸਿੰਘ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਸ਼੍ਰੀ ਜੋਗਿੰਦਰ ਪਾਲ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਜੀ ਨੇ ਕੀਤੀ।ਸੰਯੁਕਤ ਨਿਰਦੇਸ਼ਕ (ਨਕਦੀ ਫਸਲਾਂ) ਪੰਜਾਬ,ਡਾ. ਪਰਮਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਖੇਤੀਬਾੜੀ,ਬਾਗਬਾਨੀ,ਡੇਅਰੀ ਵਿਭਾਗ,ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨ ਮੇਲੇ ਦਾ ਮੁੱਖ ਉਦੇਸ਼ ਰਸਾਇਣ ਮੁਕਤ ਸੁਰੱਖਿਅਤ ਅਤੇ  ਸਹਿਕਾਰੀ ਖੇਤੀ ਰਿਹਾ। ਕਿਸਾਨ ਮੇਲੇ ਦੋਰਾਨ ਵੱਖ ਵੱਖ ਅਦਾਰਿਆ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ.ਹਰਿੰਦਰ ਸਿੰਘ ਬੈਂਸ, ਡਾ.ਅਮਰੀਕ ਸਿੰਘ, ਡਾ.ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ.ਸੰਤੋਖ ਰਾਜ ਸਹਾਇਕ ਗੰਨਾ ਵਿਕਾਸ ਅਫਸਰ, ਰਾਕੇਸ਼ ਕੁਮਾਰ ਪਵਾਰ, ਰਾਜ ਕੁਮਾਰ ਸਰਪੰਚ ਸਹੌੜਾ, ਬੌਬੀ ਸੈਣੀ ਮੈਂਬਰ ਜ਼ਿਲਾ ਪ੍ਰੀਸ਼ਦ, ਅਮਰਦੀਪ ਸਿੰਘ ਸਮਾਟੀ ਐਡਵੋਕੇਟ, ਲਖਬੀਰ ਸਿੰਘ ਕੋਠੀ ਪ੍ਰੇਮ ਸਿੰਘ, ਕੁਲਜੀਤ ਸਿੰਘ ਸੈਣੀ ਯੂਥ ਪ੍ਰਦਾਨ ਹਲਕਾ ਭੋਆ , ਗੌਰਵ ਕੁਮਾਰ ਝਲੋਆ, ਡਾ. ਮਨਦੀਪ ਕੌਰ, ਡਾ.  ਪ੍ਰਿਅੰਕਾ, ਡਾ.ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ,ਜਤਿੰਦਰ ਕੁਮਾਰ,ਸੁਭਾਸ਼ ਚੰਦਰ,ਜੇ ਪੀ ਸਿੰਘ,ਰਵਿੰਦਰ ਸਿੰਘ, ਖੇਤੀ ਵਿਸਥਾਰ ਅਫਸਰ,ਜਗਦੀਪ ਸਿੰਘ,ਹਰਪ੍ਰੀਤ ਸਿੰਘ ਡਿਪਟੀ ਪੀ ਡੀ, ਬਲਵਿੰਦਰ ਕੁਮਾਰ,ਸੁਖਜਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
            ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ਼੍ਰੀ ਜੋਗਿੰਦਰ ਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਵਾਰ ਦੀਆਂ ਜ਼ਰੂਰ ਨੂੰ ਮੁੱਖ ਰੱਖਦਿਆਂ ਘਰੇਲੂ ਪੱਧਰ ਤੇ ਕੀਟਨਾਸ਼ਕ Àਤੇ ਰਸਾਇਣਕ ਖਾਦਾਂ ਦੀ ਘੱਟੋ ਘੱਟ ਵਰਤੋਂਆ ਕਰਕੇ ਦਾਲਾਂ ਅਤੇ ਸਬਜੀਆ ਪੈਦਾ ਕਰਨੀਆਂ ਚਾਹੀਦੀਆਂ ,ਜਿਸ ਨਾਲ ਮਹਿੰਗਾਈ ਤੇ ਕਾਬੂ ਪਾ ਸਕਦੇ ਹਨ।ਉਨਾਂ ਕਿਹਾ ਕਿ ।ਉਨਾਂ ਕਿਹਾ ਕਿ ਭੋਆ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜੋ ਅਗਲੇ ਚਾਰ ਸਾਲਾ ਦੌਰਾਨ ਲਾਗੂ ਕੀਤੀ ਜਾਵੇਗੀ।ਉਨਾਂ ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਭੋਆ ਦੇ  ਪੇਂਡੂ ਇਲਾਕਿਆਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਸਕੇ। 
 ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਤੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਬਨਾਉਣ ਲਈ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਕਟਿਨਾਸ਼ਕਾਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਪੇਸ਼ ਆਵੇ ਤਾਂ ਖੇਤੀਬਾੜੀ ਅਧਿਕਾਰੀਆਂ ਜਾਂ ਜ਼ਿਲਾ ਪਰਸ਼ਾਸ਼ਣ ਦੇ ਧਿਆਣ ਵਿੱਚ ਲਿਆਉਣ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਕੋਲ ਖੇਤੀਬਾੜੀ ਵਿਕਾਸ ਲਈ ਕੋਈ ਸੁਝਾਅ ਹੋਣ ਤਾਂ ਜ਼ਿਲਾ ਪ੍ਰਸ਼ਾਸ਼ਣ ਦੇ ਧਿਆਨ ਵਿੱਚ ਲਿਆ ਸਕਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਅਤੇ ਸਕੀਮਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ  ਪਰ  ਫਿਰ ਵੀ ਜੇਕਰ ਕਿਸੇ ਦੀ ਕੋਈ ਸਮੱੋਸਿਆਂ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।
           ਡਾ. ਪਰਮਿੰਦਰ ਸਿੰਘ  ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨਾਂ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ। ਉਨ•ਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤਰ•ਾਂ ਦੇ ਕੈਂਪ ਬਲਾਕ ਅਤੇ ਪਿੰਡ ਪੱਧਰ 'ਤੇ ਵੀ ਲਗਾਏ ਜਾਣ ਤਾਂ ਜੋ ਜਿਹੜੇ ਕਿਸਾਨ ਇਸ ਕੈਂਪ ਵਿੱਚ ਨਹੀਂ ਆ ਸਕੇ ਹਨ,ਉਹ ਇੰਨ•ਾਂ ਕੈਂਪ ਵਿੱਚ ਆ ਕੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਹੋ ਸਕਣ।
             ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਜਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਦੇਸੀ ਰੂੜੀ ਅਤੇ ਹਰੀ ਖਾਦ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ•ਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਖੇਤੀ ਮਾਹਿਰ ਇੰਜ. ਮਲਕੀਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਪਰਲੀ ਦੀ ਸੰਭਾਲ ਬਾਰੇ, ਡਾ.ਅਮਿਤ ਕੌਲ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਡਾ.ਬਿਕਰਮਜੀਤ ਸਿੰਘ ਨੇ ਬਾਗਾਂ ਦੇ ਰੱਖ ਰਖਾਵ, ਸ਼੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀਵਿਕਾਸ ਵਿਭਾਗ ਨੇ ਮਿਆਰੀ ਦੁੱਧ ਪੈਦਾ ਕਰਨ ਦੇ ਨੁਕਤਿਆਂ ਬਾਰੇ ਡਾ.ਸਂਤੋਖ ਰਾਜ ਨੇ ਗੰਨੇ ਦੀ ਕਾਸਤ ਬਾਰੇ, ਡਾ. ਜਤਿੰਦਰ ਕੁਮਾਰ ਨੇ ਬਾਗਬਾਨੀ ਵਿਭਾਗ ਦੀਆ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਾ.ਅਮਰੀਕ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਖੇਤੀ ਜਿਨਸਾਂ ਦੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਹਰਿੰਦਰ ਸਿੰਘ ਬੈਂਸ ਨੇ ਅਖੀਰ ਵਿੱਚ ਮੁੱਖ ਮਹਿਮਾਨ,ਸਮੂਹ ਸਟਾਫ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜ ਅਗਾਂਹਵਧੂ ਕਿਸਾਨਾਂ ਅਤੇ ਬੇਹਤਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 

© 2016 News Track Live - ALL RIGHTS RESERVED