ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

Oct 12 2018 03:28 PM
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ


ਪਠਾਨਕੋਟ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜਾ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਅੱਜ ਜ਼ਿਲ•ਾ ਪਠਾਨਕੋਟ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸਬੰਧਤ ਜ਼ਿਲ•ਾ ਅਧਿਕਾਰੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਸੁਝਾਅ ਵੀ ਲਏ ਗਏ। ਇਸ ਮੀਟਿੰਗ ਵਿੱਚ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ 'ਤੇ ਹਾਜਰ  ਸਨ। 
 ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹਿਕਾਰਤਾ ਵਿਭਾਗ ਪਠਾਨਕੋਟ ਦੇ  ਡਿਪਟੀ ਰਜਿਸਟਰਾਰ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਸੁਸਾਇਟੀਆਂ ਬਣਾਉਣ ਅਤੇ ਖੇਤੀਬਾੜੀ ਨਾਲ ਸਬੰਧਤ ਸਾਰੇ ਸੰਦ ਇੰਨ•ਾਂ ਸੁਸਾਇਟੀਆਂ ਨੂੰ ਮੁਹੱਈਆਂ ਕਰਵਾਉਣ  ਤਾਂ ਜੋ ਛੋਟੇ ਕਿਸਾਨ ਇੰਨ•ਾਂ ਸੰਦਾਂ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਸਕਣ। ਉਨ•ਾਂ ਦੱਸਿਆ ਕਿ ਸਰਕਾਰ  ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ•ਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਹੈਪੀ ਸੀਡਰ ਜਾਂ ਹੋਰ ਸੰਦਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਹੋਣ ਨਾਲ ਹਰ ਵਿਅਕਤੀ ਨੂੰ ਨੁਕਸਾਨ ਝੱਲਣਾ ਪੈਂਦਾ ਹੈ।
 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ•ੇ ਅੰਦਰ 16 ਟੀਮਾਂ ਬਣਾਈਆਂ ਗਈਆਂ ਅਤੇ ਇੰਨ•ਾਂ ਟੀਮਾਂ ਵਿੱਚ 210 ਖੁਸ਼ਹਾਲੀ ਦੇ ਰੱਖਵਾਲਿਆ ਨੂੰ ਬਤੌਰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਹ ਨੋਡਲ ਅਫਸਰ ਪਿੰਡਾਂ ਵਿੱਚ ਸਖਤ ਨਜਰ ਰੱਖਣਗੇ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।  ਉਨ•ਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਸ ਕਰਕੇ ਪੇਂਡੂ ਸਕੂਲਾਂ ਅਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲਣ ਵਾਲੇ ਪ੍ਰਦੂਸਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੱਚੇ ਆਪਣੇ ਮਾਪਿਆਂ, ਗੁਆਢੀਆਂ ਅਤੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ। 
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋਂ ਦਿੱਤੀ ਰਿਪੋਰਟ ਅਨੁਸਾਰ ਪਿਛਲੇ ਸਾਲ ਪੰਜਾਬ ਵਿੱਚ ਕੁੱਲ 43157 ਵਾਕਿਆ ਸਾਹਮਣੇ ਆਏ ਸਨ ਜਦ ਕਿ ਜ਼ਿਲ•ਾ ਪਠਾਨਕੋਟ ਵਿੱਚ ਸਿਰਫ 12 ਅੱਗ ਲਗਣ ਦੇ ਵਾਕਿਆ ਸਾਹਮਣੇ ਆਏ ਸਨ, ਜੋ ਮੌਕੇ 'ਤੇ ਤਸਦੀਕ ਨਹੀਂ ਸਨ ਹੋ ਸਕੇ। ਜਿਸ ਕਾਰਣ ਜ਼ਿਲ•ਾ ਪਠਾਨਕੋਟ ਪੰਜਾਬ ਦਾ ਪਹਿਲਾ ਸਭ ਤੋਂ ਘੱਟ ਪ੍ਰਦੂਸਣ ਰਹਿਤ ਜ਼ਿਲ•ਾ ਬਣਿਆ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ•ਾ ਪ੍ਰਸ਼ਾਸਨ ਨੂੰ ਪ੍ਰਸੰਸਾ ਪੱਤਰ ਵੀ ਦਿੱਤਾ ਗਿਆ।  
 ਮੀਟਿੰਗ ਵਿੱਚ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੀ ਮਿਥੀ ਤਰੀਕ 20 ਜੂਨ ਹੈ ਪਰ ਪਠਾਨਕੋਟ ਜ਼ਿਲ•ਾ ਦਾ ਵਾਤਾਵਰਣ ਅਤੇ ਪੋਣ-ਪਾਣੀ ਬਾਕੀ ਪੰਜਾਬ ਨਾਲੋਂ ਬਿਲਕੁੱਲ ਵਖਰਾ ਹੋਣ ਕਰਕੇ ਇੱਥੇ ਝੋਨਾ ਕਾਫੀ ਦੇਰ ਬਾਅਦ ਪੱਕਦਾ ਹੈ ਜਿਸ ਕਾਰਣ ਉਨ•ਾਂ ਦਾ ਕਾਫੀ ਆਰਥਿਕ ਨੁਕਸਾਨ ਹੁੰਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਲਵਾਈ ਦੀ ਮਿਤੀ ਜ਼ਿਲ•ਾ ਪਠਾਨਕੋਟ ਵਿੱਚ 1 ਜੂਨ ਤੋਂ ਕਰੇ ਕਿਉਂਕਿ ਜ਼ਿਲ•ਾ ਪਠਾਨਕੋਟ ਨੂੰ ਨਹਿਰੀ ਪਾਣੀ ਵੀ ਬਹੁਤ ਮਿਲਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਸੰਭਾਲਣ ਲਈ ਦਿੱਤੇ ਜਾ ਰਹੇ ਖੇਤ ਸੰਦ ਕਿਸਾਨਾਂ ਦੀ ਮੰਗ ਅਨੁਸਾਰ ਅਤੇ ਸਸਤੇ ਹੋਣੇ ਚਾਹੀਦੇ ਹਨ। ਇਸ ਮੌਕੇ ਕਿਸਾਨਾਂ ਆਪਣੀ ਮੰਗ ਪੇਸ਼ ਕਰਦਿਆਂ ਕਿਹਾ ਕਿ ਗੰਨੇ ਦੀ ਪੜਾਈ ਲਈ ਜ਼ਿਲ•ੇ ਵਿੱਚ ਸਰਕਾਰੀ ਸ਼ੁਗਰ ਮਿਲ ਲਗਾਈ ਜਾਵੇ ਅਤੇ ਮੱਕੀ ਦੇ ਮੰਡੀ ਕਰਨ ਲਈ ਯੋਗ ਪ੍ਰਬੰਧ ਕੀਤੇ ਜਾਣ। ਇਸ 'ਤੇ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਮੀਟਿੰਗ ਵਿੱਚ ਕਿਸਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। 
 ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ, ਪਰਮਪਾਲ ਸਿੰਘ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ, ਡਾ. ਪ੍ਰਿਯੰਕਾ ਅਤੇ ਅਗਾਂਹ ਵਧੂ ਕਿਸਾਨ ਹਾਜਰ ਸਨ।

© 2016 News Track Live - ALL RIGHTS RESERVED