31 ਅਕਤੂਬਰ ਨੂੰ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਿਖੇ ਲਗਾਈ ਜਾਵੇਗੀ ਪੈਨਸ਼ਨ ਅਦਾਲਤ :- ਰਾਜਿੰਦਰ ਸਿੰਘ

Oct 18 2018 03:55 PM
31 ਅਕਤੂਬਰ ਨੂੰ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਿਖੇ ਲਗਾਈ ਜਾਵੇਗੀ ਪੈਨਸ਼ਨ ਅਦਾਲਤ :- ਰਾਜਿੰਦਰ ਸਿੰਘ


ਪਠਾਨਕੋਟ
ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਵੱਲੋਂ ਹਰ ਮਹੀਨੇ ਦੀ ਅੰਤਿਮ ਤਾਰੀਖ ਨੂੰ ਪੈਨਸ਼ਨ ਅਦਾਲਤ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਰੇਲਵੇ ਸਟੇਸ਼ਨ ਦੇ ਸਾਹਮਣੇ ਪਠਾਨਕੋਟ ਵਿਖੇ ਲਗਾਈ ਜਾਂਦੀ ਹੈ। ਇਸ ਮਹੀਨੇ ਵੀ ਇਹ ਪੈਨਸ਼ਨ ਅਦਾਲਤ 31 ਅਕਤੂਬਰ 2018 ਨੂੰ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਰੇਲਵੇ ਸਟੇਸ਼ਨ ਦੇ ਸਾਹਮਣੇ ਪਠਾਨਕੋਟ ਵਿਖੇ ਲਗਾਈ ਜਾਵੇਗੀ। ਇਹ ਜਾਣਕਾਰੀ ਸ਼੍ਰੀ ਰਾਜਿੰਦਰ ਸਿੰਘ ਰੱਖਿਆ ਪੈਨਸ਼ਨ ਸੰਵਿਤਰਣ ਅਧਿਕਾਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਜ਼ੋ ਵੀ ਕੇਂਦਰ ਸਰਕਾਰ ਤੇ ਸੈਨਾ ਤੋਂ ਸੇਵਾ ਮੁਕਤ ਪੈਨਸ਼ਨਰ ਆਪਣੀ ਪੈਨਸ਼ਨ ਸਬੰਧੀ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦਾ ਹੈ ਉਹ ਫਾਰਮ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਤੋਂ ਪ੍ਰਾਪਤ ਕਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

© 2016 News Track Live - ALL RIGHTS RESERVED