ਵੱਖਰਾ ਪੌਣਪਾਣੀ ਅਤੇ ਨਹਿਰੀ ਪਾਣੀ ਹੇਠ ਝੋਨੇ ਦਾ ਰਕਬਾ ਵਧੇਰੇ ਹੋਣ ਕਾਰਨ ਝੋਨੇ ਦੀ ਲਵਾਈ ਅਗੇਤੀ ਕਰਨ ਦੀ ਛੋਟ ਦਿੱਤੀ ਜਾਵੇ:ਗੁਰਨਾਮ ਸਿੰਘ ਛੀਨਾ

Nov 03 2018 03:39 PM
ਵੱਖਰਾ ਪੌਣਪਾਣੀ ਅਤੇ ਨਹਿਰੀ ਪਾਣੀ ਹੇਠ ਝੋਨੇ ਦਾ ਰਕਬਾ ਵਧੇਰੇ ਹੋਣ ਕਾਰਨ ਝੋਨੇ ਦੀ ਲਵਾਈ ਅਗੇਤੀ ਕਰਨ ਦੀ ਛੋਟ ਦਿੱਤੀ ਜਾਵੇ:ਗੁਰਨਾਮ ਸਿੰਘ ਛੀਨਾ



ਪਠਾਨਕੋਟ
ਮੰਡੀ ਵਿੱਚ ਕਿਸਾਨਾਂ ਨੂੰ ਝੌਨੇ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਕਿਉਂਕਿ ਮੰਡੀਕਰਨ ਸਮੇਂ ਕਿਸਾਨਾਂ ਦੁਆਰਾ ਕੀਤੀ ਅਣਗਹਿਲੀ, ਕਈ ਵਾਰ ਵੱਡੇ ਵਿੱਤੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦਾਣਾਮੰਡੀ ਕਾਨਵਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਮਾਨ ਮਹਾਜਨ ,ਗੁਰਨਾਮ ਸਿੰਘ ਛੀਨਾ ਪ੍ਰਧਾਨ ਆੜਤੀ ਐਸੋਸੀਏਸ਼ਨ ਹਾਜ਼ਰ ਸਨ।
          ਇਕੱਤਰ ਕਿਸਾਨਾਂ ਨਾਲ ਕਣਕ ਦੇ ਮੰਡੀਕਰਨ ਸਮੇਂ ਧਿਆਨਯੋਗ ਨੁਕਤਿਆਂ ਬਾਰੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿਸਾਨਾਂ ਨੂੰ ਮੰਡੀ ਵਿੱਚ ਦਾਣਿਆਂ ਦੀ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨ ਨੂੰ ਆਪਣੀ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ ਹੇਠ ਕਰਵਾਉਣੀ ਚਾਹੀਦੀ ਹੈ,ਜੇਕਰ ਕਿਸਾਨ ਨੂੰ ਲੱਗੇ ਕਿ ਤੁਲਾਈ ਵੱਧ ਹੋ ਰਹੀ ਹੈ ਤਾਂ ਉਹ ਆਪਣੀ ਤੋਲੀ ਜਿਨਸ ਦੀ 10 ਫੀਸਦੀ ਦੀ ਤੁਲਾਈ ਬਿਨਾਂ ਕਿਸੇ ਫੀਸ ਤੋਂ 'ਪਰਖ ਤੁਲਾਈ' ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਇਹ ਤੁਲਵਾਈ ਮਾਰਕੀਟ ਕਮੇਟੀ ਦੇ ਕਰਮਚਾਰੀ ਜਾਂ ਖੇਤੀਬਾੜੀ ਵਿਭਾਗ ਦੇ ਮੰਡੀਕਰਨ ਸ਼ਾਖਾ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਸਹਾਇਕ ਮੰਡੀਕਰਨ ਅਫਸਰ ਦੀ ਹਾਜ਼ਰੀ ਵਿੱਚ ਹੋਣੀ ਜ਼ਰੂਰੀ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਚੁਕਵਾਉਣ ਦੀ ਬਿਜਾਏ ਪਲਾਟਾਵੀਂ ਹੱਲ,ਤਵੀਆਂ ਜਾਂ ਰੋਟਾਵੇਟਰ ਨਾਲ ਖੇਤਾਂ ਵਿੱਚ ਨਸ਼ਟ ਕਰਨ ਤਾਂ ਜੋ ਜ਼ਮੀਨ ਦੀ ਸਿਹਤ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਵਿੱਚ ਸੁਧਾਰ ਕੀਤਾ ਜਾ ਸਕੇ।ਉਨਾਂ ਕਿਹਾ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਬਹੁਤ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ ਜਿਸ ਨਾਲ ਸਮੇਂ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਤ ਖਰਚਿਆਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਜੋ ਵੀ ਕਿਸਾਨ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਇੱਛਾ ਰੱਖਦੇ ਹਨ ਉਹ ਸੰਬੰਧਤ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰਨ।ਗੁਰਨਾਮ ਸਿੰਘ ਛੀਨਾ ਪ੍ਰਦਾਨ ਆੜਤੀ ਐਸੋਸੀਏਸ਼ਨ ਨੇ ਝੋਨੇ ਦੇ ਮੰਡੀਕਰਨ ਆ ਰਹੀਆ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਸਮ ਠੰਢਾ ਅਤੇ ਹਵਾ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਦਾਣਿਆਂ ਵਿੱਚ ਨਮੀਂ ਦੀ ਮਾਤਰਾ ਨਿਰਧਾਰਤ 17 ਫੀਸਦੀ ਤੋਂ ਵਧੇਰੇ ਆ ਰਹੀ ਹੈ।ਉਨਾਂ ਮੰਗ ਕੀਤੀ ਕਿ ਜ਼ਿਲਾ ਪਠਾਨਕੋਟ ਦੇ ਪੌਣਪਾਣੀ ਬਾਕੀ ਪੰਜਾਬ ਨਾਲ ਵੱਖਰਾ ਅਤੇ ਨਹਿਰੀ ਪਾਣੀ ਹੇਠ ਰਕਬਾ ਵਧੇਰੇ ਹੋਣ ਕਾਰਨ ਝੋਨੇ ਦੀ ਲਵਾਈ ਅਗੇਤੀ ਕਰਨ ਦੀ ਛੋਟ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਝੋਨਾ ਪੱਕ ਸਕੇ ਅਤੇ ਮੰਡੀਕਰਨ ਸਮੇਂ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ।   

© 2016 News Track Live - ALL RIGHTS RESERVED