ਦੀਵਾਲੀ ਦੀ ਰਾਤ ਪਟਾਕੇ ਰਾਤ 10 ਵਜੇ ਤੱਕ ਹੀ ਚਲਾਏ ਜਾਣ

Nov 05 2018 04:11 PM
ਦੀਵਾਲੀ ਦੀ ਰਾਤ ਪਟਾਕੇ ਰਾਤ 10 ਵਜੇ ਤੱਕ ਹੀ ਚਲਾਏ ਜਾਣ

ਪਠਾਨਕੋਟ 
ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ, ਇਸ ਵਾਰ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਗਰੀਨ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਾਰਣ ਨੂੰ ਦੂਸਿਤ ਹੋਣ ਤੋਂ ਬਚਾਇਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਰਦਿਆਂ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜ਼ਿਲ•ਾ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਹਨ। 
ਸ੍ਰੀ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਗਰੀਨ ਦੀਵਾਲੀ ਮਨਾਉਣ ਦੇ  ਸੰਦੇਸ਼ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ। ਉਨ•ਾਂ ਕਿਹਾ ਕਿ ਸਾਡੀ ਸਾਰਿਆਂ ਦੀ ਜਿਮ•ੇਦਾਰੀ ਬਣਦੀ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਈਏ। ਉਨ•ਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਦੀਵਾਲੀ ਨੂੰ ਚਲਾਏ ਜਾਣ ਵਾਲੇ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਜਾਗਰੂਕ ਕਰੀਏ। 
  ਸ੍ਰੀ ਰਾਮਵੀਰ ਜੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਨੂੰ ਪਟਾਕੇ/ਆਤਿਸਬਾਜੀ ਕੇਵਲ ਰਾਤ 10 ਵਜੇ ਤੱਕ ਹੀ ਚਲਾਏ ਜਾਣ। ਉਨ•ਾਂ ਕਿਹਾ ਕਿ ਜੋ ਵੀ ਵਿਅਕਤੀ ਇਸ  ਸਮੇਂ ਤੋਂ ਬਾਅਦ ਪਟਾਖੇ ਚਲਾਏਗਾ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਪਟਾਕਾ ਵਿਕ੍ਰੇਤਤਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ (ਪ੍ਰੋਟੈਕਸ਼ਨ) ਨਿਯਮ-1986 ਦੇ ਅਨੁਸਾਰ ਕੋਈ ਵੀ ਪਟਾਕੇ/ਆਤਿਸਬਾਜੀ 125 ਡੈਸੀਬਲ ਤੋਂ ਵੱਧ ਅਵਾਜ਼ ਪੈਦਾ ਕਰਦਾ ਹੈ ਨੂੰ ਚਲਾਉਂਣ ਦੀ ਮਨਾਹੀ ਹੈ। ਇਸ ਲਈ ਉਨ•ਾਂ ਪਟਾਕਿਆਂ ਦੀ ਹੀ ਵਿਕਰੀ ਕੀਤੀ ਜਾਵੇ ਜੋ 125 ਡੈਸੀਬਲ ਤੋਂ ਵੱਧ ਅਵਾਜ ਪੈਦਾ ਨਾ ਕਰਨ।
ਉਨ•ਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਟਾਖਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬੱਚਿਆਂ ਨੂੰ ਜਾਗਰੂਕ ਕਰਾਉਣ ਲਈ ਜਿਲੇ• ਦੇ ਸਾਰੇ  ਸਕੂਲਾਂ ਵਿੱਚ ਸਵੇਰ ਦੀ ਅਸੈਂਬਲੀ ਸਮੇਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਦੱਸਿਆ ਕਿ ਆਮ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਨ ਸਬੰਧੀ ਸਮਾਜ ਸੇਵੀ ਸੰਸਥਾਵਾਂ ਅਤੇ ਅਗਾਂਹਵਧੂ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਿਰਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਂਊਂਸਮੈਂਟ ਵੀ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਰਾਹੀਂ ਵੀ ਪਿੰਡਾਂ ਦੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ ਜਾਵੇਗਾ। 
ਉਹਨਾਂ ਦੱਸਿਆ ਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਅਤੇ ਇਸ ਨਾਲ ਦੁਰਘਟਨਾਵਾਂ ਵੀ ਹੁੰਦੀਆਂ ਹਨ । ਪਟਾਕਿਆਂ ਦੇ ਗੰਦੇ ਧੂਏਂ ਨਾਲ ਕਈ ਤਰ•ਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ । ਉਹਨਾਂ ਨੇ ਜ਼ਿਲ•ੇ ਦੇ ਨਾਗਿਰਕਾਂ ਨੂੰ ਅਪੀਲ ਕੀਤੀ ਕਿ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਗਰੀਨ ਦੀਵਾਲੀ ਮਨਾਉਣ ਵਿਚ ਸਹਿਯੋਗ ਦਿੱਤਾ ਜਾਵੇ । 

© 2016 News Track Live - ALL RIGHTS RESERVED