ਦਿਨ-ਦਿਹਾਡ਼ੇ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼

Nov 07 2018 03:35 PM
ਦਿਨ-ਦਿਹਾਡ਼ੇ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਪਠਾਨਕੋਟ 

ਦਿਨ-ਦਿਹਾਡ਼ੇ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਤਾਰਾਗਡ਼੍ਹ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਤਾਰਾਗਡ਼੍ਹ ਦੇ ਮੁਖੀ ਵਿਸ਼ਵਾਨਾਥ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਇੰਸਪੈਕਟਰ ਜੋਗਿੰਦਰ ਪਾਲ ਦੀ ਅਗਵਾਈ ਵਿਚ ਨਾਕਾਬੰਦੀ ਕੀਤੀ ਗਈ ਸੀ ਤਾਂ ਸਕੂਟਰੀ ’ਤੇ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਕਾਗਜ਼ਾਤ ਦੀ ਮੰਗ ਕੀਤੀ। ਜਿਸ ’ਤੇ ਪੁਲਸ ਨੇ ਜਦ ਉਕਤ ਕਾਗਜ਼ਾਤ ਦੀ ਪਡ਼ਤਾਲ ਕੀਤੀ ਤਾਂ ਉਹ ਨਕਲੀ ਨਿਕਲੇ ਅਤੇ ਨੰਬਰ ਵੀ ਜਾਅਲੀ ਨਿਕਲਿਆ। ਜਦੋਂ ਸਖ਼ਤੀ ਨਾਲ ਪੁੱਛਗਿਛ ਕੀਤੀ ਉਨ੍ਹਾਂ ਨੇ ਦੱਸਿਆ ਕਿ ਸਕੂਟਰੀ ਚੋਰੀ ਦੀ ਹੈ। ਪੁੱਛਗਿਛ ਦੌਰਾਨ ਪੁਲਸ ਨੇ ਮੁਲਜ਼ਮਾਂ ਤੋਂ ਪੰਜ ਤੋਲੇ ਸੋਨੇ ਦੇ ਗਹਿਣੇ, ਤਿੰਨ ਮੋਬਾਇਲ, 20 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਹੀ ਪਿੰਡ ਨਾਰਾਇਣਪੁਰ ਵਿਚ ਕਿਸੇ ਅਧਿਆਪਕ ਦੇ ਘਰ ਦਿਨ ਦਿਹਾਡ਼ੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਕਤ  ਮੁਲਜ਼ਮਾਂ ਦੇ ਖਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਅਤੇ ਫਿਲਹਾਲ 15 ਦਿਨ ਪਹਿਲਾਂ ਹੀ ਚੋਰੀ ਦੇ ਕੇਸ ’ਚ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਹਨ। ਮੁਲਜ਼ਮਾਂ ਦੀ ਪਹਿਚਾਣ ਮਲਕੀਤ ਸਿੰਘ ਵਾਸੀ ਭਾਗੋਵਾਲ ਥਾਣਾ ਕਿਲਾ ਲਾਲ ਸਿੰਘ ਤੇ ਸਾਬੀ ਮਸੀਹ ਵਾਸੀ ਵਾਸਰਪੁਰ ਵਜੋਂ ਹੋਈ ਹੈ। ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਕਿ ਉਨ੍ਹਾਂ ਤੋਂ ਹੋਰ ਵੀ ਖੁਲਾਸੇ ਹੋ ਸਕਣ।

© 2016 News Track Live - ALL RIGHTS RESERVED