ਸੂਬੇ ਦੀਆਂ ਜੇਲਾਂ 'ਚ ਨਜ਼ਰਬੰਦ 550 ਕੈਦੀ ਕੀਤੇ ਜਾਣਗੇ ਰਿਹਾ

Nov 10 2018 03:14 PM
ਸੂਬੇ ਦੀਆਂ ਜੇਲਾਂ 'ਚ ਨਜ਼ਰਬੰਦ 550 ਕੈਦੀ ਕੀਤੇ ਜਾਣਗੇ ਰਿਹਾ

ਚੰਡੀਗੜ੍ਹ

550ਵੇਂ ਪ੍ਰਕਾਸ਼ ਪੁਰਬ ਲਈ ਸਲਾਨਾ ਸਮਾਗਮਾਂ ਦੀ ਸ਼ੁਰੂਆਤ ਮੌਕੇ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 23 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਜੇਲਾਂ 'ਚ ਨਜ਼ਰਬੰਦ 550 ਕੈਦੀਆਂ ਨੂੰ ਰਿਹਾਅ ਕਰਨ ਤੋਂ ਇਲਾਵਾ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ 'ਚ 550 ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਲ ਦੌਰਾਨ ਸੂਬੇ ਦੇ ਸਾਰੇ 12 ਹਜ਼ਾਰ ਪਿੰਡਾਂ 'ਚ 550 ਰੁੱਖ ਲਗਾਉਣ ਦੇ ਕੰਮ ਨੂੰ ਪੂਰਾ ਕੀਤਾ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਵੱਲੋਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਦੀ ਤਿਆਰੀ ਲਈ ਚੱਲ ਰਹੇ ਵਿਚਾਰ ਵਟਾਂਦਰੇ ਦੌਰਾਨ ਲਿਆ ਗਿਆ। 

ਰਾਜ ਸਰਕਾਰ ਦੇ ਇਕ ਬੁਲਾਰੇ ਅਨੁਸਾਰ ਮੁੱਖ ਮੰਤਰੀ ਵੱਲੋਂ ਜਿਨ੍ਹਾਂ 550 ਕੈਦੀਆਂ ਨੂੰ ਇਸ ਮੌਕੇ ਰਿਹਾਅ ਕੀਤਾ ਜਾਣਾ ਹੈ, ਉਨ੍ਹਾਂ ਦੀ ਚੋਣ ਰਾਜ ਸਰਕਾਰ ਵੱਲੋਂ ਨਿਰਧਾਰਤ ਨੀਤੀ ਮੁਤਾਬਕ ਕੀਤੀ ਜਾਵੇਗੀ। ਇਹ ਸਹੂਲਤ ਜਿਨ੍ਹਾਂ ਕੈਦੀਆਂ ਵੱਲੋਂ ਆਪਣੀ ਸਜ਼ਾ ਦਾ ਸਮਾਂ ਪੂਰਾ ਕਰ ਲਿਆ ਹੋਵੇਗਾ ਅਤੇ ਕੁਝ ਦਿਨਾਂ ਜਾਂ ਮਹੀਨਿਆਂ ਦਾ ਸਮਾਂ ਬਾਕੀ ਬਚਿਆ ਹੋਵੇਗਾ, ਜੇਲ ਦੌਰਾਨ ਉਨ੍ਹਾਂ ਦਾ ਰਿਕਾਰਡ ਚੰਗਾ ਰਿਹਾ ਹੋਵੇਗਾ, ਉਨ੍ਹਾਂ ਨੂੰ ਹੀ ਮਿਲ ਸਕੇਗੀ। ਇਨ੍ਹਾਂ ਵਿਸ਼ੇਸ਼ ਸਮਾਗਮਾਂ ਨੂੰ ਮੁੱਖ ਰੱਖ ਕੇ ਮੁੱਖ ਮੰਤਰੀ ਪੱਧਰ 'ਤੇ ਵਿਚਾਰ ਵਟਾਂਦਰੇ ਅਜੇ ਜਾਰੀ ਹਨ।

© 2016 News Track Live - ALL RIGHTS RESERVED