ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਵਿਦਿਆਰਥੀਆਂ ਨੂੰ ਦੂਰ ਰਹਿਣਾ ਚਾਹੀਦਾ

Nov 16 2018 04:16 PM
ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਵਿਦਿਆਰਥੀਆਂ ਨੂੰ ਦੂਰ ਰਹਿਣਾ ਚਾਹੀਦਾ

ਪਠਾਨਕੋਟ
ਨੌਜਵਾਨਾਂ ਖੇਡਾਂ ਵਿੱਚ ਆਪਣੀ ਰੂਚੀ ਬਣਾਉਣੀ ਚਾਹੀਦੀ ਹੈ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਵਿਦਿਆਰਥੀਆਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਨੇੜੇ ਦੇ ਲੋਕਾਂ, ਘਰ ਦੇ ਮੈਂਬਰਾਂ ਤੇ ਹੋਰ ਬੱਚਿਆਂ ਨੂੰ ਨਸ਼ਿਆਂ ਦੇ ਦੂਰਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਨੇ ਕਲਗੀਧਰ ਟਰੱਸਟ, ਬੜੂ ਸਾਹਿਬ ਅਕਾਲ ਅਕੈਡਮੀ ਨਵਾਂ ਪਿੰਡ ਸੁਜਾਨਪੁਰ ਵੱਲੋਂ ਅਕੈਡਮੀ ਅੰਦਰ ਬਾਲ ਦਿਵਸ ਦੇ ਮੋਕੇ ਤੇ ਸੰਬੋਧਨ ਕਰਦਿਆਂ ਕੀਤਾ। ਜਿਕਰਯੋਗ ਹੈ ਕਿ ਕਲਗੀਧਰ ਟਰੱਸਟ, ਬੜੂ ਸਾਹਿਬ ਅਕਾਲ ਅਕੈਡਮੀ ਨਵਾਂ ਪਿੰਡ ਸੁਜਾਨਪੁਰ ਵੱਲੋਂ ਅਕੈਡਮੀ ਅੰਦਰ ਬਾਲ ਦਿਵਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਦੂਰ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਾਕ੍ਰਥਨ ਦਾ ਆਯੋਜਨ ਕੀਤਾ ਗਿਆ। ਇਸ ਵਾਕ੍ਰਥਨ ਦਾ ਸ਼ੁੱਭਆਰਭ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਰਦਾਰ ਧਰਮ ਸਿੰਘ, ਏ.ਓ. ਕੈਪਟਨ ਸੁਰੇਸ਼ ਕੁਮਾਰ, ਪੀ.ਟੀ.ਆਈ. ਰਮਨਦੀਪ ਸਿੰਘ, ਦਰਸ਼ਨ ਚੰਦ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਮਲਕੀਤ ਸਿੰਘ, ਜਤਿੰਦਰ ਪਾਲ ਸਿੰਘ ਅਤੇ ਅਨੁਪ ਕੁਮਾਰ ਹਾਜਰ ਸਨ।  
 ਅਕੈਡਮੀ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਨੂੰ ਬੁੱਕੇ ਭੇਂਟ ਕਰਕੇ ਉਨ•ਾਂ ਦਾ ਸਵਾਗਤ ਕੀਤਾ ਅਤੇ ਬੈਂਚ ਵੀ ਲਗਾਇਆ। ਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦੇ ਬੱਚਿਆਂ ਵੱਲੋਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਾਕ੍ਰਥਨ ਕੱਢੀ ਗਈ ਹੈ, ਉਸ ਤੋਂ ਉਹ ਕਾਫੀ ਖੁਸ਼ ਹਨ। ਉਨ•ਾਂ ਕਿਹਾ ਕਿ ਸਕੂਲਾਂ/ਅਕੈਡਮੀਆਂ ਵੱਲੋਂ ਇਸ ਤਰ•ਾਂ ਦੇ ਸਕੂਲਾਂ ਅੰਦਰ ਪ੍ਰੋਗਰਾਮ ਕਰਕੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹਈਆ ਕਰਵਾਉਣੀ ਚਾਹੀਦੀ ਹੈ। 
 ਅਕੈਡਮੀ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਨੁਕੱੜ ਨਾਟਕ ਅਤੇ ਰੈਲੀ ਦਾ ਆਯੋਜਨ ਕਰ ਦਾ ਮੁੱਖ ਉਦੇਸ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਦੇ ਪ੍ਰਤੀ ਜਾਗਰੂਕ ਕਰਨਾ ਹੈ। 

© 2016 News Track Live - ALL RIGHTS RESERVED