ਸੈਕਸ ਰੈਕੇਟ ਦਾ ਪਰਦਾਫਾਸ਼

Nov 17 2018 03:44 PM
ਸੈਕਸ ਰੈਕੇਟ ਦਾ ਪਰਦਾਫਾਸ਼

ਅੰਮ੍ਰਿਤਸ

ਅੰਮ੍ਰਿਤਸਰ ਪੁਲਸ ਨੇ ਇਕ ਵੱਡੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦਰਅਸਲ ਇਹ ਰੈਕੇਟ ਅੰਮ੍ਰਿਤਸਰ ਵਿਚ ਇਕ ਗੈਸਟ ਹਾਊਸ ਦੀ ਆੜ ਵਿਚ ਚੱਲ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਉਕਤ ਗੈਸਟ ਹਾਊਸ ਵਿਚੋਂ 4 ਕੁੜੀਆਂ ਅਤੇ 5 ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਸੂਚਨਾ ਮੁਤਾਬਕ ਇੱਥੇ ਅੰਮ੍ਰਿਤਸਰ ਤੋਂ ਬਾਹਰੋਂ ਕੁੜੀਆਂ ਲਿਆਈਆਂ ਜਾਂਦੀਆਂ ਸਨ। ਇਸ ਧੰਦੇ ਵਿਚ ਸ਼ਾਮਲ ਕੁੜੀਆਂ ਦੀ ਉਮਰ ਘੱਟ ਦੱਸੀ ਜਾ ਰਹੀ ਹੈ। ਜਦੋਂ ਕਿ ਇਨ੍ਹਾਂ ਕੁੜੀਆਂ ਦਾ ਸਰਗਨਾਂ ਅਤੇ ਗੈਸਟ ਹਾਊਸ ਮਾਲਕ ਮੌਕੇ ਤੋਂ ਫਰਾਰ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

© 2016 News Track Live - ALL RIGHTS RESERVED