ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਣਕ ਦੇ ਬੀਜ ਨੂੰ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ

Nov 19 2018 03:38 PM
ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਕਣਕ ਦੇ ਬੀਜ ਨੂੰ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ



ਪਠਾਨਕੋਟ

ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿੱਚ ਸਰਪੰਚ ਧਰਮਿੰਦਰ ਸਿੰਘ ਦੇ ਫਾਰਮ ਤੇ ਕਣਕ ਦੇ ਬੀਜ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ , ਸਾਹਿਲ ਮਹਾਜਨ, ਮਨਦੀਪ, ਬਲਵਿੰਦਰ ਕੁਮਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਣਕ ਦੇ ਬੀਜ ਨੂੰ ਸਿਉਂਕ ਅਤੇ ਬੀਜ ਜਨਤ ਬਿਮਾਰੀਆਂ ਤੋਂ ਬਚਾਉਣ ਲਈ ਬੀਜ ਦੀ ਸੋਧ ਕਰਵਾ ਕੇ ਪ੍ਰਦਰਸ਼ਤ ਕੀਤਾ ਗਿਆ।
             ਬੀਜ ਸੋਧਣ ਦੀ ਮਹੱਤਤਾ ਬਾਰੇ ਕਿਸਾਨਾਂ ਨੁੰ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਬੀਜ ਰਾਹੀ ਹੀ ਫੈਲਦੀਆਂ ਹਨ ,ਜਿਸ ਕਾਰਨ ਫਸਲ ਉੱਪਰ ਬਿਮਾਰੀ ਛੇਤੀ ਆਉਣ ਨਾਲ ਬੀਜ ਦੀ ਪੁੰਗਰਨ ਸ਼ਕਤੀ ਤੇ ਅਸਰ ਪੈਂਦਾ ਅਤੇ ਖੇਤ ਵਿੱਚ ਬੂਟਿਆਂ ਦੀ ਗਿਣਤੀ ਵੀ ਘੱਟ ਜਾਂਦੀ ਹੈ। ਉਨਾਂ ਕਿਹਾ ਕਿ ਬੀਜ-ਬਿਮਾਰੀਆਂ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਬਿਜਾਈ ਤੋਂ ਪਹਿਲਾਂ ਬੀਜ ਨੁੰ ਉੱਲੀਨਾਸਕ ਰਸਾਇਣਾਂ  ਨਾਲ ਸੋਧ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਸਿਉੰਕ ਦੀ ਸਮੱਸਿਆਂ ਹੈ ਤਾਂ ਸਭ ਤੋਂ ਪਹਿਲਾਂ 160 ਮਿਲੀ ਲਿਟਰ ਕਲੋਰੋਪਾਈਰੀਫਾਸ 20 ਈ.ਸੀ. ਜਾਂ 240 ਮਿਲੀਲਿਟਰ ਫਿਪਰੋਨਿਲ 5% ਐਸ ਸੀ ਨੂੰ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼ ,ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾÀ ਕਰਕੇ ਸੁਕਾ ਲਉ। ਉਨਾਂ ਕਿਹਾ ਕਿ  ਸੁਕਾਉਣ ਤੋਂ ਬਾਅਦ ਕਣਕ ਦੀਆਂ ਸਾਰੀਆਂ ਦੇ ਬੀਜ ( ਡਬਲਯੂ. ਐਚ. ਡੀ. 943, ਪੀ .ਡੀ. ਡਬਲਯੂ .291 ਪੀ. ਡੀ. ਡਬਲਯੂ. 233 ਅਤੇ ਟੀ. ਐਲ. 2908 ਨੂੰ ਛੱਡ ਕੇ) ਨੂੰ ਰੈਕਸਲ ਈਜ਼ੀ / ਓਰੀਅਸ 6 ਐਫ. ਐਸ. ( ਟੈਬੂਕੋਨਾਜ਼ੋਲ) 13 ਮਿਲੀ ਲਿਟਰ ਪ੍ਰਤੀ 40 ਕਿਲੋ ਬੀਜ ( 13 ਮਿ.ਲਿ. ਦਵਾਈ ਨੂੰ 400 ਮਿ.ਲਿ. ਪਾਣੀ ਵਿੱਚ ਘੋਲ ਕੇ40 ਕਿਲੋ ਬੀਜ ਨੂੰ ਲਗਾਉ) ਜਾਂ  ਵੀਟਾਵੈਕਸ ਪਾਵਰ 75 ਡਬਲਯੂ. ਐਸ.( ਕਾਰਬੋਕਸਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 120 ਗ੍ਰਾਮ ਜਾਂ ਵੀਟਾਵੈਕਸ ਪਾਵਰ 75 ਡਬਲਿਯੂ ਐਸ ( ਕਾਰਬੋਕਸਿਨ) 80 ਗ੍ਰਾਮ ਜਾਂ ਸੀਡੈਕਸ 2 ਡੀ ਐਸ/ਐਕਸਜ਼ੋਲ 2 ਡੀ ਐਸ(ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।ਉਨਾਂ ਕਿਹਾ ਕਿ ਕਣਕ ਦੇ ਦਾਣੇ ਦੇ ਛਿਲਕੇ ਦੀ ਕਾਲੀ ਨੋਕ, ਅਤੇ ਸਿੱਟੇ ਦੇ ਝੁਲਸ ਰੋਗ ਦੀ ਰੋਕਥਾਮ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ 3 ਗ੍ਰਾਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।ਜੇਕਰ ਬੀਜ ਵੀਟਾਵੈਕਸ ਪਾਵਰ ਨਾਲ ਸੋਧਿਆਂ ਹੈ ਤਾਂ ਕੈਪਟਾਨ ਨਾਲ ਸੋਧਣ ਦੀ ਜ਼ਰੂਰਤ ਨਹੀਂ। ਡਾ. ਮਨਦੀਪ ਕੌਰ ਨੇ ਕਿਹਾ ਕਿ ਅੱਧੀ ਯੂਰੀਆ,ਸਾਰੀ ਡਾਇਆ ਅਤੇ ਪੋਟਾਸ਼ ਕਣਕ ਦੀ ਬਿਜਾਈ ਸਮੇਂ ਪਾ ਦੇਣੀ ਚਾਹੀਦੀ ਹੈ ਅਤੇ ਬਾਕੀ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਹਿਲੇ ਅਤੇ ਦੂਜੇ ਪਾਣੀ ਤੋਂ 7 ਦਿਨ ਪਹਿਲਾਂ ਜਾਂ 5 ਦਿਨ ਬਾਅਦ ਪਾ ਦਿਉ।ਉਨਾਂ ਕਿਹਾ ਕਿ ਜੇਕਰ 55 ਕਿਲੋ ਡਾਇਆ ਪ੍ਰਤੀ ਏਕੜ ਪਾਈ ਗਈ ਹੈ ਤਾਂ ਪ੍ਰਤੀ ਏਕੜ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾ ਦੇਣੀ ਚਾਹੀਦੀ ਹੈ।ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਤਾ ਜਾ ਸਕੇ।

© 2016 News Track Live - ALL RIGHTS RESERVED