'ਆਪ' ਆਗੂ ਵਲੋਂ ਬਿਆਨਬਾਜ਼ੀ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ - ਮਲਿਕ

Jun 17 2018 03:59 PM
'ਆਪ' ਆਗੂ ਵਲੋਂ ਬਿਆਨਬਾਜ਼ੀ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ - ਮਲਿਕ


ਅੰਮ੍ਰਿਤਸਰ 
'ਖਾਲਿਸਤਾਨ 2020' ਨੂੰ ਲੈ ਕੇ ਪੂਰੇ ਦੇਸ਼ ਵਿਚ ਸਿੱਖਾਂ ਵਿਚ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਕੀਤੇ ਜਾਣ ਬਾਰੇ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਘੇਰੇ ਵਿਚ ਬੁਰੀ ਤਰ•ਾਂ ਫਸਦੇ ਨਜ਼ਰ ਆ ਰਹੇ ਹਨ।  ਖਹਿਰਾ ਦੀ ਇਸ ਮੰਗ 'ਤੇ ਭਾਜਪਾ ਦੇ ਸੂਬਾਈ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ 'ਆਪ' ਆਗੂ ਵਲੋਂ ਇਸ ਤਰ•ਾਂ ਦੀ ਬਿਆਨਬਾਜ਼ੀ ਕਰ ਕੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਖਹਿਰਾ ਦੀ ਇਸ ਬਿਆਨਬਾਜ਼ੀ ਪਿੱਛੋਂ ਆਮ ਆਦਮੀ ਪਾਰਟੀ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਇਹ ਪਾਰਟੀ ਧਰਮ 'ਤੇ ਗਲਤ ਢੰਗ ਨਾਲ ਸਿਆਸਤ ਕਰਦੀ ਹੈ। ਮਲਿਕ ਨੇ ਕਿਹਾ ਕਿ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖਹਿਰਾ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਕੇਜਰੀਵਾਲ ਇਸ ਤੋਂ ਪਹਿਲਾਂ ਵੀ ਜੇ. ਐੱਨ. ਯੂ. ਵਿਚ ਦੇਸ਼ ਵਿਰੋਧੀ ਤਾਕਤਾਂ ਨੂੰ ਹਮਾਇਤ ਦੇਣ ਲਈ ਪਹੁੰਚ ਗਏ ਸਨ। ਹੁਣ ਖਹਿਰਾ ਵਲੋਂ 'ਖਾਲਿਸਤਾਨ 2020' ਦੇ ਮੁੱਦੇ 'ਤੇ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਖੜ•ੀ ਕਰ ਕੇ ਇਕ ਵਾਰ ਮੁੜ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ•ਾਂ ਕੇਜਰੀਵਾਲ ਕੋਲੋਂ ਪੁੱਛਿਆ ਕਿ ਸਭ ਤੋਂ ਪਹਿਲਾਂ ਉਹ ਇਹ ਦੱਸਣ ਕਿ ਕੀ ਉਹ ਖਹਿਰਾ ਦੀ ਮੰਗ ਨਾਲ ਸਹਿਮਤ ਹਨ? ਜੇ ਸਹਿਮਤ ਹਨ ਤਾਂ ਇਸ ਦਾ ਇਹੀ ਮਤਲਬ ਹੈ ਕਿ 'ਆਪ' ਸੱਚਮੁੱਚ ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੀ ਹੈ। ਜੇ ਉਹ ਖਹਿਰਾ ਦੀ 'ਖਾਲਿਸਤਾਨ 2020' ਦੇ ਮੁੱਦੇ 'ਤੇ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਨਾਲ ਸਹਿਮਤ ਨਹੀਂ ਹਨ ਤਾਂ ਕੀ ਉਹ ਖਹਿਰਾ ਵਿਰੁੱਧ ਕੋਈ ਕਾਰਵਾਈ ਕਰਨਗੇ? ਮਲਿਕ ਨੇ ਇਸ ਮੁੱਦੇ 'ਤੇ ਕੇਜਰੀਵਾਲ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕਰਦਿਆਂ ਖਹਿਰਾ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ। ਮਲਿਕ ਨੇ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਫੌਜੀ ਤਾਕਤ ਅਤੇ ਆਰਥਿਕ ਸਥਿਤੀ ਵਿਚ ਪੂਰੀ ਤਰ•ਾਂ ਮਜ਼ਬੂਤ ਹੋ ਰਿਹਾ ਹੈ ਅਤੇ ਮੋਦੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਵਿਚ ਲੱਗੇ ਹੋਏ ਹਨ, ਉਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਨੇਤਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪਹੁੰਚਾਉਣ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨਾਲ ਮਿਲ ਕੇ ਦੇਸ਼ ਨੂੰ ਹੀ ਵੰਡਣ ਦਾ ਕੰਮ ਕਰ ਰਹੇ ਹਨ।

© 2016 News Track Live - ALL RIGHTS RESERVED