ਸਿੱਖਿਆ ਵਿਭਾਗ 2 ਜੁਲਾਈ ਨੂੰ ਕਰੇਗਾ ਸੂਬੇ ਦੇ ਸਾਰੇ ਸਕੂਲਾਂ ਦਾ ਨਿਰੀਖਣ

Jun 26 2018 03:17 PM
ਸਿੱਖਿਆ ਵਿਭਾਗ 2 ਜੁਲਾਈ ਨੂੰ ਕਰੇਗਾ ਸੂਬੇ ਦੇ ਸਾਰੇ ਸਕੂਲਾਂ ਦਾ ਨਿਰੀਖਣ


ਚੰਡੀਗੜ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਕੂਲਾਂ ਦੇ ਮੈਂਟਰਾਂ ਨਾਲ ਮੀਟਿੰਗ ਕੀਤੀ। ਬੋਰਡ ਦੇ ਆਡੀਟੋਰੀਅਮ 'ਚ 'ਪੜ•ੋ ਪੰਜਾਬ, ਪੜ•ਾਓ ਪੰਜਾਬ' ਪ੍ਰਾਜੈਕਟ ਦੇ ਤਹਿਤ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਵਿਗਿਆਨ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੇ ਜ਼ਿਲਾ ਅਤੇ ਬਲਾਕ ਮੈਂਟਰਾਂ ਨਾਲ ਮੀਟਿੰਗ ਕੀਤੀ ਅਤੇ ਮਾਰਚ, 2018 ਦੀ ਬੋਰਡ ਪ੍ਰੀਖਿਆ 'ਚ 25 ਫੀਸਦੀ ਤੋਂ ਘੱਟ ਨਤੀਜਿਆਂ ਵਾਲੇ ਸਕੂਲਾਂ ਨੂੰ ਲੈ ਕੇ ਰੀਵਿਊ ਕੀਤਾ।ਕ੍ਰਿਸ਼ਨ ਕੁਮਾਰ ਨੇ ਮੈਂਟਰਾਂ ਨੂੰ ਘੱਟ ਨਤੀਜਾ ਰਹਿਣ ਵਾਲੇ ਸਕੂਲਾਂ ਦੀ ਸੂਚੀ ਸੌਂਪਦੇ ਹੋਏ ਰਿਪੋਰਟ ਤਿਆਰ ਕਰਨ ਨੂੰ ਕਿਹਾ। ਉਨਾਂ ਨੇ ਕਿਹਾ ਕਿ 2 ਜੁਲਾਈ ਨੂੰ ਪੰਜਾਬ ਦੇ ਸਾਰੇ ਸਕੂਲਾਂ 'ਚ ਵਿਭਾਗ ਵਲੋਂ ਸਕੂਲਾਂ ਦੇ ਨਿਰੀਖਣ ਲਈ ਟੀਮਾਂ ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭੇਜੀਆਂ ਜਾ ਰਹੀਆਂ ਹਨ। ਅਜਿਹੇ 'ਚ ਸਕੂਲ ਦੇ ਪ੍ਰਿੰਸੀਪਲਾ ਆਪਣੇ ਅਧੀਨ ਸਟਾਫ ਨੂੰ ਇਸ ਸਬੰਧੀ ਪਹਿਲਾਂ ਹੀ ਸੂਚਿਤ ਕਰ ਦੇਣ। ਉਨ•ਾਂ ਨੇ ਕਿਹਾ ਕਿ ਪੰਜਾਬ ਦੇ ਕਈ ਸਕੂਲਾਂ 'ਚ ਸਮਾਰਟ ਕਲਾਸ ਰੂਮਾਂ ਲਈ ਪਾਠਕ੍ਰਮ ਦੇ ਈ-ਕੰਟੈਂਟ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ 'ਤੇ ਡੀ. ਪੀ. ਆਈ. ਐਲੀਮੈਂਟਰੀ ਇੰਦਰਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਟ੍ਰੇਨਿੰਗ ਜਰਨੈਲ ਸਿੰਘ ਕਾਲੇਕੇ ਨੇ ਵੀ ਸੰਬੋਧਨ ਕੀਤਾ।

© 2016 News Track Live - ALL RIGHTS RESERVED