ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਿਆ ਖਿਲਾਫ ਲੜਾਈ ਸ਼ੁਰੂ ਕਰਨ ਦਾ-ਸੁਖਬੀਰ

Jul 03 2018 03:41 PM
ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਿਆ ਖਿਲਾਫ ਲੜਾਈ ਸ਼ੁਰੂ ਕਰਨ ਦਾ-ਸੁਖਬੀਰ


ਚੰਡੀਗੜ•
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਸਾਰੇ ਪੰਜਾਬੀਆਂ ਲਈ ਸਿਆਸੀ ਘੇਰੇਬੰਦੀਆਂ ਤੋਂ ਉੱਪਰ ਉੱਠ ਕੇ ਸਾਂਝੇ ਦੁਸ਼ਮਣ ਨਸ਼ਿਆਂ ਖ਼ਿਲਾਫ ਇਕ ਵੱਡੀ ਲੜਾਈ ਸ਼ੁਰੂ ਕਰਨ ਦਾ ਸਮਾਂ ਆ ਗਿਆ ਹੈ। ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ।ਅਕਾਲੀ ਦਲ ਸਰਕਾਰ ਦੀ ਵਾਅਦੇ ਮੁਤਾਬਿਕ ਚਾਰ ਹਫਤਿਆਂ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਨਾਕਾਮੀ ਦਾ ਸਿਆਸੀ ਲਾਹਾ ਲੈਣ ਦਾ ਲਾਲਚ ਬਿਲਕੁੱਲ ਨਹੀਂ ਕਰੇਗਾ। ਮਹਾਨ ਗੁਰੂ ਸਾਹਿਬਾਨ ਵਲੋਂ ਸਿਖਾਏ ਉਦੇਸ਼ਾਂ ਅਤੇ ਆਦਰਸ਼ਾਂ ਪ੍ਰਤੀ ਪ੍ਰਤੀਬੱਧ ਇਕ ਜ਼ਿੰਮੇਵਾਰ ਸਿਆਸੀ ਪਾਰਟੀ ਵਜੋਂ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਉਸਾਰੂ ਢੰਗ ਨਾਲ ਸੇਵਾ ਕਰਨ ਦੀ ਆਪਣੀ ਪਵਿੱਤਰ ਜ਼ਿੰਮੇਵਾਰੀ ਨੂੰ ਚੰਗੀ ਤਰ•ਾਂ ਸਮਝਦਾ ਹੈ। ਅਸੀਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਸ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਵਾਂਗੇ। ਬਾਦਲ ਨੇ ਕਿਹਾ ਕਿ ਉਨ•ਾਂ ਦੀ ਪਾਰਟੀ ਸਰਕਾਰ ਵੱਲੋਂ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਕਿਸੇ ਵੀ ਉਪਰਾਲੇ ਵਾਸਤੇ ਪੂਰੀ ਮਦਦ ਅਤੇ ਉਸਾਰੂ ਸਹਿਯੋਗ ਦੇਵੇਗੀ। ਉਨ•ਾਂ ਕਿਹਾ ਕਿ ਬਾਦਲ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ ਸ਼ੁਰੂ ਕੀਤੀ ਜੰਗ ਵਿਚ ਸਹਿਯੋਗ ਦੇਣ ਦੀ ਥਾਂ ਸਾਡੇ ਵਿਰੋਧੀਆਂ ਨੇ ਪੰਜਾਬ ਨੂੰ ਬਦਨਾਮ ਕਰਨ ਵਾਲੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਸੂਬੇ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੇੜੀ ਕਹਿਣਾ ਸ਼ੁਰੂ ਕਰ ਦਿੱਤਾ ਸੀ। ਉਨ•ਾਂ ਕਿਹਾ ਕਿ ਇਹ ਸਭ ਸਿਰਫ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਕੀਤਾ ਗਿਆ ਸੀ।  ਬਾਦਲ ਨੇ ਕਿਹਾ ਕਿ ਹੁਣ ਬੀਤੇ 'ਤੇ ਮਿੱਟੀ ਪਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਇਕ ਸਾਂਝੇ ਉਦੇਸ਼ ਵਾਸਤੇ ਰਲ ਕੇ ਅੱਗੇ ਵਧਣ ਦਾ ਸਮਾਂ ਹੈ।

© 2016 News Track Live - ALL RIGHTS RESERVED