ਮੈਂਨੂੰ ਪ੍ਰਧਾਨ ਮੰਤਰੀ ਬਣਨ ਦੀ ਕੋਈ ਖਾਹਿਸ਼ ਨਹੀਂ

ਮੈਂਨੂੰ ਪ੍ਰਧਾਨ ਮੰਤਰੀ ਬਣਨ ਦੀ ਕੋਈ ਖਾਹਿਸ਼ ਨਹੀਂ


ਨਵੀਂ ਦਿੱਲੀ— 
ਲੋਕ ਸਭਾ ਚੋਣਾਂ 2019 ਵਿਚ ਪੀ. ਐੱਮ. ਮੋਦੀ ਨੂੰ ਟੱਕਰ ਦੇਣ ਲਈ ਵਿਰੋਧੀ ਧਿਰ ਵਲੋਂ ਪੀ. ਐੱਮ. ਅਹੁਦੇ ਦਾ ਉਮੀਦਵਾਰ ਕੌਣ ਹੋਵੇਗਾ, ਇਸ 'ਤੇ ਲਗਾਤਾਰ ਬਹਿਸ ਜਾਰੀ ਹੈ। ਕੁਝ ਦਿਨ ਪਹਿਲਾਂ ਹੀ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵੇਗੌੜਾ ਨੇ ਮਮਤਾ ਬੈਨਰਜੀ ਦੇ ਨਾਂ 'ਤੇ ਸਹਿਮਤੀ ਜਤਾਈ ਸੀ। ਓਧਰ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਵੀ ਆਪਣੀ ਰਾਏ ਜ਼ਾਹਿਰ ਕੀਤੀ ਹੈ। ਪਵਾਰ ਨੇ ਕਿਹਾ ਹੈ ਕਿ ਯੂਨਾਈਟਿਡ ਪ੍ਰੋਗ੍ਰੈਸਿਵ ਅਲਾਇੰਸ ਮੁਖੀ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵੇਗੌੜਾ ਅਤੇ ਮੈਨੂੰ ਪ੍ਰਧਾਨ ਮੰਤਰੀ ਬਣਨ ਦੀ ਕੋਈ ਵੱਡਾ ਖਾਹਿਸ਼ ਨਹੀਂ ਹੈ। 2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਾਤ ਦੇਣ ਲਈ ਸਾਨੂੰ ਤਿੰਨਾਂ ਨੇਤਾਵਾਂ ਨੂੰ ਦੇਸ਼ ਭਰ ਦੇ ਵਿਰੋਧੀ ਦਲਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਸ਼ਰਦ ਪਵਾਰ ਨੇ ਕਿਹਾ ਕਿ ਪਹਿਲੀ ਵਾਰ ਬਸਪਾ ਨੂੰ ਮਹਾਰਾਸ਼ਟਰ ਵਿਚ ਐੱਨ. ਸੀ. ਪੀ.-ਕਾਂਗਰਸ ਗਠਜੋੜ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਮਾਇਆਵਤੀ ਨਾਲ ਆਉਂਦੀ ਹੈ ਤਾਂ ਸਾਨੂੰ ਖੁਸ਼ੀ ਹੋਵੇਗੀ ਅਤੇ ਇਸ ਦਾ ਫਾਇਦਾ ਵੀ ਹੋਵੇਗਾ। ਪਵਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਧਿਰ ਦੀ ਏਕਤਾ ਦਾ ਰੋਡ ਮੈਪ ਬਣਾਇਆ ਹੈ। ਪਵਾਰ ਨੇ ਕਿਹਾ ਕਿ ਮੌਜੂਦਾ ਸਿਆਸੀ ਸਥਿਤੀ 1975-1977 ਵਰਗੀ ਹੈ। ਉਨ•ਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਉਹੋ ਜਿਹੇ ਹੀ ਹਾਲਾਤ ਹਨ, ਜਿਹੋ-ਜਿਹੇ ਇੰਦਰਾ ਗਾਂਧੀ ਦੇ ਵਿਰੁੱਧ ਸਨ।

© 2016 News Track Live - ALL RIGHTS RESERVED