ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਇਤਿਹਾਸ ਵਿਸ਼ੇ ਦੀ ਸਮੱਗਰੀ ਵਿੱਚ ਸਮਕਾਰੀ ਇਤਿਹਾਸ ਤੋਂ ਕਰਵਾਇਆ ਜਾਵੇਗਾ ਜਾਣੂ

Jul 06 2018 03:14 PM
ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਇਤਿਹਾਸ ਵਿਸ਼ੇ ਦੀ ਸਮੱਗਰੀ ਵਿੱਚ ਸਮਕਾਰੀ ਇਤਿਹਾਸ ਤੋਂ ਕਰਵਾਇਆ ਜਾਵੇਗਾ ਜਾਣੂ


ਚੰਡੀਗੜ•
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ 11ਵੀਂ ਅਤੇ 12ਵੀਂ ਜਮਾਤ ਵਿਚ ਪੜ•ਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ•ਨ ਸਮੱਗਰੀ ਅਗਲੇ 15 ਦਿਨਾਂ ਵਿਚ ਅਧਿਆਏ ਅਨੁਸਾਰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਸਕੂਲ ਸਿੱਖਿਆ ਸਬੰਧੀ ਕੈਬਨਿਟ ਮੰਤਰੀ ਪੰਜਾਬ ਉਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਅੱਜ ਬੋਰਡ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਲੋਂ ਇਤਿਹਾਸ ਦੀ ਵਿਵਾਦਤ ਕਿਤਾਬ ਦੀ ਜਾਂਚ ਤੇ ਇਸ ਨੂੰ ਸੋਧ ਕੇ ਨਵੀਂ ਕਿਤਾਬ ਤਿਆਰ ਕਰਨ ਬਾਰੇ ਗਠਿਤ ਪੈਨਲ ਦੇ ਮੈਂਬਰਾਂ ਡਾ. ਕਿਰਪਾਲ ਸਿੰਘ, ਡਾ. ਜੇ. ਐੱਸ. ਗਰੇਵਾਲ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਇੰਦੂ ਬਾਂਗਾ, ਡਾ. ਬਲਵੰਤ ਸਿੰਘ ਢਿੱਲੋਂ ਅਤੇ ਇੰਦਰਜੀਤ ਸਿੰਘ ਗੋਗੋਆਨੀ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕਾਂਤ ਕਲੋਹੀਆ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਵਾਈਸ ਚੇਅਰਮੈਨ ਪ੍ਰਸ਼ਾਂਤ ਗੋਇਲ ਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸੋਨੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਬਹੁਤ ਹੀ ਮਾਣਮੱਤਾ ਹੈ ਤੇ ਇਸ ਨੂੰ ਸਿਖਰ 'ਤੇ ਪਹੁੰਚਾਉਣ ਵਿਚ ਸਿੱਖ ਧਰਮ ਦਾ ਅਹਿਮ ਰੋਲ ਹੈ ਅਤੇ ਪੰਜਾਬ ਦੇ ਬੱਚਿਆਂ ਨੂੰ ਆਪਣੇ ਵਿਰਸੇ ਤੋਂ ਸਹੀ ਢੰਗ ਨਾਲ ਜਾਣੂ ਕਰਵਾਇਆ ਜਾਵੇ ਤੇ ਇਸ ਮਕਸਦ ਲਈ ਉਨ•ਾਂ ਇਹ ਕਮੇਟੀ ਕਾਇਮ ਕੀਤੀ ਹੈ।
ਮੀਟਿੰਗ ਦੌਰਾਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਤੇ ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਦਾ ਇਸ ਪੂਰੇ ਖਿੱਤੇ ਉਤੇ ਡੂੰਘਾ ਪ੍ਰਭਾਵ ਹੈ, ਜਿਸ ਨੇ ਇਸ ਖੇਤਰ ਵਿਚ ਬਹੁਤ ਅਹਿਮ ਤਬਦੀਲੀਆਂ ਨੂੰ ਜਨਮ ਦਿੱਤਾ। ਉਨ•ਾਂ ਕਿਹਾ ਕਿ ਅੱਜ ਸਾਨੂੰ ਆਪਣੀ ਨੌਜਵਾਨ ਪੀੜ•ੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਚੰਗੀ ਤਰ•ਾਂ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਆਪਣੇ ਮਹਾਨ ਬਜ਼ੁਰਗਾਂ ਵਰਗੇ ਕਿਰਦਾਰ ਬਣਾ ਸਕਣ। ਇਸ ਲਈ ਪ੍ਰਸਤਾਵਿਤ ਕਿਤਾਬਾਂ ਦੀ ਰੂਪ-ਰੇਖਾ ਇਸ ਤਰ•ਾਂ ਦੀ ਹੋਵੇ ਕਿ ਉਹ ਬੱਚਿਆਂ ਨੂੰ ਪ੍ਰੇਰਿਤ ਕਰੇ।
ਕਿਤਾਬ ਦੀ ਰੂਪ-ਰੇਖਾ ਬਾਰੇ ਡਾ. ਇੰਦੂ ਬਾਂਗਾ ਨੇ ਕਿਹਾ ਕਿ 11ਵੀਂ ਅਤੇ 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਨੂੰ ਤਿਆਰ ਕਰਨ ਸਮੇਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ ਕਿ ਵਿਦਿਆਰਥੀ ਜਦੋਂ ਪੰਜਾਬ ਦਾ ਇਤਿਹਾਸ ਪੜ•ਨਗੇ ਤਾਂ ਨਾਲ ਹੀ ਉਸ ਅਧਿਆਏ ਵਿਚ ਉਹ ਸਮਕਾਲੀ ਭਾਰਤੀ ਇਤਿਹਾਸ ਤੋਂ ਵੀ ਜਾਣੂ ਹੋਣਗੇ। ਮੀਟਿੰਗ ਵਿਚ ਇਹ ਸਾਂਝੇ ਰੂਪ ਵਿਚ ਫ਼ੈਸਲਾ ਲਿਆ ਗਿਆ ਕਿ 11ਵੀਂ ਅਤੇ 12ਵੀਂ ਦੇ ਇਤਿਹਾਸ ਦੀ ਕਿਤਾਬ ਚੈਪਟਰ ਵਾਈਜ਼ ਤਿਆਰ ਹੋਵੇਗੀ ਤੇ ਇਹ ਚੈਪਟਰ ਨਾਲ ਦੀ ਨਾਲ ਬੋਰਡ ਦੀ ਵੈੱਬਸਾਈਟ ਉਤੇ ਲੋਡ ਕਰ ਦਿੱਤਾ ਜਾਵੇਗਾ ਅਤੇ ਪੂਰੀ ਕਿਤਾਬ ਦਸੰਬਰ ਮਹੀਨੇ ਤੱਕ ਤਿਆਰ ਕਰ ਕੇ ਛਾਪ ਦਿੱਤੀ ਜਾਵੇਗੀ। ਸੋਨੀ ਨੇ ਕਮੇਟੀ ਨੂੰ ਹਰ ਤਰ•ਾਂ ਦੀ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ।

© 2016 News Track Live - ALL RIGHTS RESERVED