ਨਸ਼ਿਆ ਦੇ ਖਾਤਮੇ ਲਈ 1500 ਕਾਜਲਾਂ ਦੇ 10 ਲੱਖ ਵਿਦਿਆਰਥੀ ਕਰਨਗੇ ਮੁਹਿੰਮ ਵਿਚ ਭਾਗ

Jul 06 2018 03:14 PM
ਨਸ਼ਿਆ ਦੇ ਖਾਤਮੇ ਲਈ 1500 ਕਾਜਲਾਂ ਦੇ 10 ਲੱਖ ਵਿਦਿਆਰਥੀ ਕਰਨਗੇ ਮੁਹਿੰਮ ਵਿਚ ਭਾਗ


ਪਠਾਨਕੋਟ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਸੂਬੇ ਦੇ 1500 ਅਨ-ਏਡਿਡ ਕਾਲਜਾਂ ਦੇ 10 ਲੱਖ ਵਿਦਿਆਰਥੀਆਂ ਨੇ ਵੀ ਹਿੱਸਾ ਲੈਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਅਨ-ਏਡਿਡ ਪ੍ਰਾਈਵੇਟ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਵਫਦ ਨੇ ਅੱਜ ਮੁੱਖ ਮੰਤਰੀ ਨਾਲ ਉਨ•ਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ, ਜਿਸ ਵਿਚ ਐਕਸ਼ਨ ਕਮੇਟੀ ਦੇ ਚੇਅਰਮੈਨ ਤੇ ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ ਤੇ ਹੋਰ ਵੀ ਸ਼ਾਮਲ ਸਨ।
ਵਫਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਵਿਚ ਲਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਕਮ ਰਿਲੀਜ਼ ਹੋ ਸਕੀ ਹੈ। ਉਨ•ਾਂ ਕਿਹਾ ਕਿ ਹੁਣ ਅਨ-ਏਡਿਡ ਕਾਲਜਾਂ ਦੇ ਵਿਦਿਆਰਥੀ ਸੂਬੇ ਵਿਚ ਨਸ਼ਿਆਂ ਦੇ ਖਿਲਾਫ ਡਟ ਜਾਣਗੇ ਅਤੇ ਨਸ਼ਿਆਂ ਨੂੰ ਖਤਮ ਕਰਨ ਵਿਚ ਸਰਕਾਰ ਦਾ ਸਹਿਯੋਗ ਕਰਨਗੇ। ਮੁਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ ਕਿਉਂਕਿ ਪਿਛਲੇ 10 ਸਾਲਾਂ ਵਿਚ ਨਸ਼ਿਆਂ ਨੂੰ ਖਤਮ ਕਰਨ ਵੱਲ ਧਿਆਨ ਨਹੀਂ ਦਿੱਤਾ ਗਿਆ। 
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਖਿਲਾਫ ਲੜੀ ਜਾ ਰਹੀ ਲੜਾਈ ਵਿਚ ਨੌਜਵਾਨਾਂ ਵਲੋਂ ਸਰਗਰਮ ਤੌਰ 'ਤੇ ਹਿੱਸਾ ਲੈਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਦਾ ਸਹਿਯੋਗ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਨੌਜਵਾਨ ਜੇਕਰ ਅੱਗੇ ਆਉਂਦੇ ਹਨ ਤਾਂ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਸੁਪਨੇ ਨੂੰ ਪੂਰਾ ਕਰਨ ਵਿਚ ਮਦਦ ਮਿਲੇਗੀ। ਵਿਦਿਆਰਥੀਆਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਕਿਹਾ ਕਿ ਇਸ ਅੰਦੋਲਨ ਨੂੰ ਗੈਰ-ਸਿਆਸੀ ਰੱਖਿਆ ਜਾਵੇਗਾ।

© 2016 News Track Live - ALL RIGHTS RESERVED