ਮੁੱਖ ਮੰਤਰੀ ਦੀ ਜਗਾਂ ਅਕਾਲੀ ਦਲ ਦੇ ਆਗੂਆਂ ਦਾ ਕੀਤਾ ਜਾਵੇ ਘਿਰਾਉ- ਰਾਣਾ

Jul 06 2018 03:23 PM
ਮੁੱਖ ਮੰਤਰੀ ਦੀ ਜਗਾਂ ਅਕਾਲੀ ਦਲ ਦੇ ਆਗੂਆਂ ਦਾ ਕੀਤਾ ਜਾਵੇ ਘਿਰਾਉ- ਰਾਣਾ


ਜਲੰਧਰ
'ਆਪ' ਵਿਧਾਇਕ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦਾ ਘਿਰਾਓ ਕਰਨ ਦੀ ਬਜਾਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਘਿਰਾਓ ਕਰਨ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਕੀਤਾ। ਰਾਣਾ ਨੇ ਕਿਹਾ ਕਿ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਸ਼ਿਆਂ ਦੀ ਮੰਡੀ ਬਣਿਆ ਸੀ। ਕਾਂਗਰਸ ਸਰਕਾਰ ਦੇ ਸੱਤਾ ਸੰਭਾਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਡਰੱਗ ਸਮੱਗਲਰਾਂ ਖਿਲਾਫ ਲੜਾਈ ਸ਼ੁਰੂ ਕਰ ਦਿੱਤੀ ਜਿਸ ਨਾਲ ਡਰੱਗ ਸਪਲਾਈ 'ਤੇ ਨਕੇਲ ਕੱਸੀ ਗਈ ਉਥੇ ਸਮੱਗਲਿੰਗ ਵਿਚ ਸ਼ਾਮਲ ਹਜ਼ਾਰਾਂ ਨਸ਼ਾ ਸਮੱਗਲਰਾਂ ਨੂੰ ਜੇਲਾਂ ਵਿਚ ਬੰਦ ਕਰ ਦਿੱਤਾ। 
ਰਾਣਾ ਨੇ ਕਿਹਾ ਕਿ ਖਹਿਰਾ ਨੂੰ ਚਾਹੀਦਾ ਹੈ ਕਿ ਉਹ ਸਾਰਥਕ ਰਾਜਨੀਤੀ ਵੱਲ ਆਪਣਾ ਧਿਆਨ ਕੇਂਦਰਿਤ ਕਰਦੇ ਹੋਏ ਨਸ਼ਿਆਂ ਦੇ ਖਿਲਾਫ ਲੜਾਈ ਵਿਚ ਕਾਂਗਰਸ ਦਾ ਸਹਿਯੋਗ ਕਰਨ ਨਾ ਕਿ ਸਸਤੀ ਸ਼ੋਹਰਤ ਹਾਸਲ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰਨ ਕਿਉਂਕਿ ਪੰਜਾਬ ਵਿਚ 'ਆਪ' ਦੇ ਬਚੇ-ਖੁਚੇ ਆਧਾਰ ਦਾ ਗੁਰਦਾਸਪੁਰ ਲੋਕ ਸਭਾ ਤੇ ਸ਼ਾਹਕੋਟ ਦੀਆਂ ਵਿਧਾਨ ਸਭਾ ਉਪ ਚੋਣਾਂ ਦੇ ਨਤੀਜਿਆਂ ਤੋਂ ਪਤਾ ਲੱਗਦਾ ਹੈ। ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਨੂੰ ਡਰੱਗ ਫ੍ਰੀ ਤੇ ਖੁਸ਼ਹਾਲ ਬਣਾਉਣ ਦਾ ਬੀੜਾ ਚੁੱਕਿਆ ਹੈ ਅਤੇ ਇਸੇ ਕਾਰਨ ਉਨ•ਾਂ ਨੇ ਨਸ਼ਾ ਸਮੱਗਲਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਕੈਬਨਿਟ ਵਿਚ ਪ੍ਰਸਤਾਵ ਪਾਸ ਕੀਤਾ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪੁਲਸ ਤੇ ਸਰਕਾਰੀ ਕਰਮਚਾਰੀਆਂ ਦੇ ਡੋਪ ਟੈਸਟ ਕਰਵਾਉੁਣ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ ਕਿਉਂਕਿ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਸੰਦੇਸ਼ ਹੈ ਕਿ ਕਿਸੇ ਵੀ ਕੀਮਤ 'ਤੇ ਸੂਬੇ 'ਚ ਨਸ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

© 2016 News Track Live - ALL RIGHTS RESERVED