ਰਸੋਈ ਗੈਸ ਦੀ ਸਪਲਾਈ ਹੁਣ ਪਾਈਪਾਂ ਰਾਹੀ ਹੋਵੇਗੀ

Jul 07 2018 02:51 PM
ਰਸੋਈ ਗੈਸ ਦੀ ਸਪਲਾਈ ਹੁਣ ਪਾਈਪਾਂ ਰਾਹੀ ਹੋਵੇਗੀ


ਚੰਡੀਗੜ
ਮੋਹਾਲੀ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਜਲਦੀ ਹੀ ਪਾਈਪਾਂ ਰਾਹੀਂ ਰਸੋਈ ਗੈਸ ਦੀ ਸਪਲਾਈ ਸ਼ੁਰੂ ਹੋ ਜਾਵੇਗੀ, ਜਿਸ ਦੀ ਮੁਢਲੀ ਪ੍ਰਕਿਰਿਆ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਗੱਲ ਦੀ ਜਾਣਕਾਰੀ ਮੈਂਬਰ ਲੋਕ ਸਭਾ (ਸ੍ਰੀ ਅਨੰਦਪੁਰ ਸਾਹਿਬ) ਅਤੇ ਚੇਅਰਮੈਨ ਜ਼ਿਲਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 
ਉਨ•ਾਂ ਦੱਸਿਆ ਕਿ ਪਾਈਪਾਂ ਰਾਹੀਂ ਰਸੋਈ ਗੈਸ ਮਿਲਣ ਕਾਰਨ ਜਿਥੇ ਲੋਕਾਂ ਦੀ ਖੱਜਲ-ਖੁਆਰੀ ਘਟੇਗੀ, ਉਥੇ ਹੀ ਸਮੇਂ ਤੇ ਪੈਸੇ ਦੀ ਬੱਚਤ ਵੀ ਹੋਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲੇ ਵਿਚ ਚੱਲ ਰਹੀਆਂ ਕੇਂਦਰੀ ਸਪਾਂਸਰਡ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  ਚੰਦੂਮਾਜਰਾ ਨੇ ਇਸ ਮੌਕੇ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਅੱਗੇ ਜਵਾਬਦੇਹ ਹੋਣਾ ਚਾਹੀਦਾ ਹੈ ਤੇ ਜਿਹੜੀਆਂ ਸਕੀਮਾਂ ਉਨ•ਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ, ਉਨ•ਾਂ ਦਾ ਲਾਭ ਹੇਠਲੇ ਪੱਧਰ ਤਕ ਮਿਲਣਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ•ਾਂ ਇਸ ਮੌਕੇ ਐੱਮ. ਪੀ. ਲੈਡ ਵਿਚ ਮਿਲਣ ਵਾਲੇ ਫੰਡਾਂ ਦੀ ਸਹੀ ਵਰਤੋਂ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। 
ਉਨ•ਾਂ ਸਮੂਹ ਬੀ. ਡੀ. ਪੀ. ਓਜ਼ ਨੂੰ ਆਖਿਆ ਕਿ ਪਿੰਡਾਂ ਦੇ ਵਿਕਾਸ ਕੰਮ ਮਗਨਰੇਗਾ ਸਕੀਮ ਨਾਲ ਜੋੜ ਕੇ ਕਰਵਾਏ ਜਾਣ, ਖਾਸ ਕਰ ਕੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਤੇ ਉਨ•ਾਂ ਦੀ ਸਾਫ-ਸਫਾਈ ਦੇ ਨਾਲ-ਨਾਲ ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਦਾ ਕੰਮ ਵੀ ਮਗਨਰੇਗਾ ਸਕੀਮ ਤਹਿਤ ਕਰਵਾ ਕੇ ਆਮ ਲੋਕਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ। 
ਉਨ•ਾਂ ਕਿਹਾ ਕਿ ਬਰਸਾਤੀ ਪਾਣੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਤਲਾਬ ਬਣਾਉਣ ਲਈ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਕੈਂਪ ਲਾਏ ਜਾਣ। ਇਸ ਕੰਮ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਨਿਗਰਾਨੀ ਹੇਠ ਇਕ ਕਮੇਟੀ ਦਾ ਗਠਨ ਕਰਨ ਲਈ ਵੀ ਆਖਿਆ। ਇਸ ਮੌਕੇ ਵਿਧਾਇਕ ਹਲਕਾ ਖਰੜ ਕੰਵਰ ਸੰਧੂ ਨੇ ਚੰਦੂਮਾਜਰਾ ਤੋਂ ਜ਼ਿਲੇ ਦੇ ਕਿਸੇ ਵੀ ਹਸਪਤਾਲ ਲਈ ਮੈਮੋਗਰਾਫੀ ਦੀ ਮਸ਼ੀਨ ਲਈ ਗਰਾਂਟ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਰੜ ਹਲਕੇ ਤੇ ਜ਼ਿਲੇ ਦੇ ਹੋਰ ਪਿੰਡਾਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਕਜੌਲੀ ਵਾਟਰ ਵਰਕਸ ਰਾਹੀਂ ਕਰਵਾਉਣ ਦੀ ਮੰਗ ਕੀਤੀ।

© 2016 News Track Live - ALL RIGHTS RESERVED