ਮਤਰੇਈ ਧੀ ਨਾਲ ਪਿਉ ਨੇ ਕੀਤਾ ਜਬਰ ਜਨਾਹ

Jul 11 2018 03:18 PM
ਮਤਰੇਈ ਧੀ ਨਾਲ ਪਿਉ ਨੇ ਕੀਤਾ ਜਬਰ ਜਨਾਹ


ਬਟਾਲਾ 
ਬਟਾਲਾ ਦੇ ਨਜ਼ਦੀਕੀ ਪਿੰਡ ਵਿਚ ਇਕ ਪਿਉ ਨੇ ਇਨਸਾਨੀਅਤ ਸ਼ਰਮਸਾਰ ਕਰਦੇ ਹੋਏ ਆਪਣੀ ਮਤਰੇਈ ਧੀ ਨੂੰ ਹੀ ਹਵਸ ਦਾ ਸ਼ਿਕਾਰ ਬਣਾ ਲਿਆ। ਇਥੇ ਹੀ ਬੱਸ ਨਹੀਂ 13 ਸਾਲਾ ਨਾਬਾਲਿਗ ਮਤਰੇਈ ਧੀ ਨਾਲ ਜਬਰ-ਜ਼ਨਾਹ ਕਰਦਿਆਂ ਉਸ ਨੂੰ ਪੰਜ ਮਹੀਨਿਆਂ ਦੀ ਗਰਭਵਤੀ ਬਣਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸੇਖਵਾਂ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਰਜਨੀ ਬਾਲਾ ਕਾਊਂਸਲਰ ਸੁਰੱਖਿਆ ਬਾਲ ਵਿਕਾਸ ਵਿਭਾਗ ਗੁਦਰਾਸਪੁਰ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਲਿਖਵਾਇਆ ਕਿ ਬਟਾਲਾ ਦੇ ਨਜ਼ਦੀਕੀ ਇਕ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ 13 ਸਾਲਾ ਨਾਬਾਲਿਗ ਮਤਰੇਈ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਿਆਂ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਨੂੰ 5 ਮਹੀਨੇ ਦੀ ਗਰਭਵਤੀ ਬਣਾ ਦਿੱਤਾ। 
ਐੱਸ.ਐੱਚ.ਓ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰਨ ਤੋਂ ਬਾਅਦ ਉਕਤ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਦਕਿ ਪੀੜਤ ਲੜਕੀ ਨੂੰ ਮੈਡੀਕਲ ਲਈ ਮਹਿਲਾ ਪੁਲਸ ਅਧਿਕਾਰੀ ਏ.ਐੱਸ.ਆਈ. ਗੁਰਜੀਤ ਕੌਰ ਦੀ ਹਾਜ਼ਰੀ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ।

© 2016 News Track Live - ALL RIGHTS RESERVED