ਮਲੇਟ ਦੀ ਰੈਲੀ ਵਿੱਚ ਕਿਸਾਨਾਂ ਦੇ ਮੁੱਦਿਆ ਨੂੰ ਹੱਲ ਕਰਨ ਵਿੱਚ ਅਸਫਲ ਰਹੇ ਪ੍ਰਧਾਨਮੰਤਰੀ—ਕੈਪਟਨ

Jul 12 2018 03:01 PM
ਮਲੇਟ ਦੀ ਰੈਲੀ ਵਿੱਚ ਕਿਸਾਨਾਂ ਦੇ ਮੁੱਦਿਆ ਨੂੰ ਹੱਲ ਕਰਨ ਵਿੱਚ ਅਸਫਲ ਰਹੇ ਪ੍ਰਧਾਨਮੰਤਰੀ—ਕੈਪਟਨ


ਜਲੰਧਰ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਮਲੋਟ ਵਿਚ ਰੈਲੀ ਨੂੰ ਲੈ ਕੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ 'ਚ ਅਸਫਲ ਹੋਏ ਹਨ। ਮੁੱਖ ਮੰਤਰੀ ਨੇ ਨਾਲ ਹੀ ਅਕਾਲੀਆਂ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਨ•ਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਰੈਲੀ ਵਿਚ ਬੁਲਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਮੇਂ ਕਰਜ਼ਿਆਂ ਦੇ ਬੋਝ ਹੇਠਾਂ ਦੱਬੇ ਹੋਏ ਹਨ। ਕੌਮੀ ਪੱਧਰ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਉਹ ਖੁਦ ਕਈ ਵਾਰ ਕੇਂਦਰ ਸਰਕਾਰ ਅੱਗੇ ਦੇਸ਼ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਮੁੱਦਾ ਉਠਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਕੋਈ ਐਲਾਨ ਨਹੀਂ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਅਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਸਬੰਧੀ ਵੀ ਕੋਈ ਐਲਾਨ ਨਹੀਂ ਕੀਤਾ। ਕਿਸਾਨਾਂ ਦੇ ਜ਼ਖਮਾਂ 'ਤੇ 'ਬਾਦਲਾਂ' ਨੇ ਲੂਣ ਛਿੜਕਿਆ ਹੈ ਕਿਉਂਕਿ ਇਕ ਪਾਸੇ ਤਾਂ ਹਰਿਆਣਾ ਸਰਕਾਰ ਪੰਜਾਬ ਦੇ ਪਾਣੀ ਅਤੇ ਐੱਸ. ਵਾਈ. ਐੱਲ. 'ਤੇ ਆਪਣਾ ਦਾਅਵਾ ਕਰਨ 'ਚ ਲੱਗੀ ਹੈ ਅਤੇ ਦੂਜੇ ਪਾਸੇ ਅਕਾਲੀਆਂ ਨੇ ਖੱਟੜ ਨੂੰ ਰੈਲੀ ਵਿਚ ਬੁਲਾ ਲਿਆ।
ਮੁੱਖ ਮੰਤਰੀ ਨੇ ਸਖਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਰੈਲੀ ਵਿਚ ਤਿੱਖੀ ਧੁੱਪ ਹੋਣ ਦੇ ਬਾਵਜੂਦ ਉਮੀਦਾਂ ਲੈ ਕੇ ਪਹੁੰਚੇ ਸਨ ਕਿ ਪ੍ਰਧਾਨ ਮੰਤਰੀ ਉਨ•ਾਂ ਲਈ ਕੁਝ ਐਲਾਨ ਕਰਨਗੇ ਪਰ ਕਿਸਾਨਾਂ ਦੇ ਹੱਥ ਨਿਰਾਸ਼ਾ ਹੀ ਲੱਗੀ। ਮੋਦੀ ਸਿਰਫ ਆਪਣੇ 4 ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਗੁਣਗਾਨ ਕਰਦੇ ਰਹੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਮੋਦੀ ਸਚਮੁੱਚ ਕਿਸਾਨਾਂ ਦਾ ਦੇਸ਼ ਵਿਚ ਵਿਚ ਹਰੀ ਕ੍ਰਾਂਤੀ ਲਿਆਉਣ ਅਤੇ ਦੇਸ਼ ਦਾ ਪੇਟ ਭਰਨ ਲਈ ਧੰਨਵਾਦ ਪ੍ਰਗਟ ਕਰਨਾ ਚਾਹੁੰਦੇ ਸਨ ਤਾਂ ਉਨ•ਾਂ ਨੂੰ ਅੱਜ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਕੇ ਜਾਣਾ ਚਾਹੀਦਾ ਸੀ। ਉਨ•ਾਂ ਕਿਹਾ ਕਿ ਜਦੋਂ ਤਕ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤਕ ਕਿਸਾਨਾਂ ਦਾ ਭਲਾ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਘੱਟੋ-ਘੱਟ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਛੋਟੇ ਕਿਸਾਨਾਂ ਦਾ 2-2 ਲੱਖ ਰੁਪਏ ਦਾ ਕਰਜ਼ਾ ਮੁਆਫ ਕਰਨ ਲਈ ਉਨ•ਾਂ ਦਾ ਧੰਨਵਾਦ ਪ੍ਰਗਟ ਕਰਨਾ ਚਾਹੀਦਾ ਸੀ। ਉਨ•ਾਂ ਕਿਹਾ ਕਿ ਦੇਸ਼ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਹੀ ਅਜਿਹੀ ਸਰਕਾਰ ਹੈ ਜਿਸ ਨੇ ਕਿਸਾਨਾਂ ਦਾ ਸਭ ਤੋਂ ਜ਼ਿਆਦਾ ਕਰਜ਼ਾ ਮੁਆਫ ਕੀਤਾ ਹੈ। ਉਨ•ਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਨ•ਾਂ ਨਾ ਤਾਂ ਚੰਡੀਗੜ• ਦਾ ਮਾਮਲਾ ਮੋਦੀ ਸਾਹਮਣੇ ਉਠਾਇਆ ਤੇ ਨਾ ਹੀ ਉਨ•ਾਂ ਦੀ ਸਹਿਯੋਗੀ ਪਾਰਟੀ ਭਾਜਪਾ ਨੇ ਇਸ ਦਾ ਜ਼ਿਕਰ ਪ੍ਰਧਾਨ ਮੰਤਰੀ ਅੱਗੇ ਕੀਤਾ।
ਵੀ. ਵੀ. ਆਈ. ਪੀਜ਼ ਨੂੰ ਦਿੱਤੇ ਵਾਧੂ  ਸੁਰੱਖਿਆ ਵਾਹਨਾਂ ਬਾਰੇ ਕੈਪਟਨ ਸਰਕਾਰ ਨੇ ਜਾਂਚ ਸ਼ੁਰੂ ਕੀਤੀ
ਕਾਂਗਰਸ ਸਰਕਾਰ ਨੇ ਹੁਣ ਸੂਬੇ ਦੇ ਵੀ. ਵੀ. ਆਈ. ਪੀਜ਼ ਨੂੰ ਦਿੱਤੇ ਵਾਧੂ ਸੁਰੱਖਿਆ ਵਾਹਨਾਂ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਸਰਕਾਰ ਵਲੋਂ 283 ਵੀ. ਵੀ. ਆਈ. ਪੀਜ਼ ਤੋਂ 428 ਸੁਰੱਖਿਆ ਮੁਲਾਜ਼ਮ ਵਾਪਸ ਲੈਣ ਤੋਂ ਬਾਅਦ ਉੱਚ ਪੱਧਰੀ ਕਮੇਟੀ ਵਲੋਂ ਹੁਣ ਵੱਖ-ਵੱਖ ਵੀ. ਆਈ. ਪੀਜ਼ ਨੂੰ ਸਰਕਾਰ ਵਲੋਂ ਦਿੱਤੀਆਂ ਗਈਆਂ ਸੁਰੱਖਿਆ ਗੱਡੀਆਂ ਅਤੇ ਹੋਰ ਵਾਹਨਾਂ  ਦੀ ਜਾਂਚ ਕੀਤੀ ਜਾਵੇਗੀ। ਸਰਕਾਰ ਅਤੇ ਕਮੇਟੀ ਦੇ ਮੈਂਬਰਾਂ ਦੇ ਧਿਆਨ 'ਚ ਇਹ ਗੱਲ ਵੀ ਲਿਆਂਦੀ ਗਈ ਹੈ ਕਿ ਕੁਝ ਲੋਕਾਂ ਨੂੰ ਸੁਰੱਖਿਆ ਵਾਹਨ ਦਿੱਤੇ ਗਏ ਹਨ ਪਰ ਸੁਰੱਖਿਆ ਦੇ ਨਜ਼ਰੀਏ ਤੋਂ ਹੁਣ ਉਨ•ਾਂ ਨੂੰ ਇਨ•ਾਂ ਵਾਹਨਾਂ ਦੀ ਲੋੜ ਨਹੀਂ ਹੈ ਕਿਉਂਕਿ ਉਨ•ਾਂ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ, ਇਸ ਲਈ ਇਨ•ਾਂ ਸੁਰੱਖਿਆ ਵਾਹਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਸਰਕਾਰ ਵਲੋਂ ਆਉਣ ਵਾਲੇ ਦਿਨਾਂ 'ਚ ਸ਼ੁਰੂ ਕੀਤੀ ਜਾ ਸਕਦੀ ਹੈ। ਅਗਲੇ ਇਕ ਮਹੀਨੇ ਦੇ ਅੰਦਰ ਕਮੇਟੀ ਵਲੋਂ ਸੁਰੱਖਿਆ ਵਾਹਨਾਂ ਨੂੰ ਲੈ ਕੇ ਆਪਣੀ ਰਿਪੋਰਟ ਤਿਆਰ ਕਰ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਜਾਵੇਗੀ।

© 2016 News Track Live - ALL RIGHTS RESERVED