ਪਟਾਕੇ ਪਾਏ ਤਾਂÎ ਮੌਟਰਸਾਈਕਲ ਹੋਵੇਗਾ ਜਬਤ

Jul 13 2018 04:08 PM
ਪਟਾਕੇ ਪਾਏ ਤਾਂÎ ਮੌਟਰਸਾਈਕਲ ਹੋਵੇਗਾ ਜਬਤ


ਚੰਡੀਗੜ• : 
ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਦਾ ਨਿਰਦੇਸ਼ ਦਿੱਤਾ ਹੈ। ਉਨ•ਾਂ ਕਿਹਾ ਕਿ ਸ਼ਹਿਰਾਂ 'ਚ ਬੁਲੇਟਾਂ 'ਤੇ ਪਟਾਕੇ ਪਾਉਣ ਵਾਲਿਆਂ ਅਤੇ ਸ਼ੋਰ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਖ਼ਾਸ ਉਪਰਾਲੇ ਕੀਤੇ ਜਾਣ।
ਇੱਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਤੇ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਸੋਨੀ ਨੇ ਕਿਹਾ ਕਿ ਵਾਹਨ ਪ੍ਰਦੂਸ਼ਣ ਦੀ ਜਾਂਚ ਕਰਨ ਵਾਲੇ ਕੇਂਦਰਾਂ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪ੍ਰਦੂਸ਼ਣ ਜਾਂਚ ਕਰਵਾਉਣ ਵਾਲੇ ਹਰੇਕ ਵਾਹਨ ਦੇ ਵੇਰਵੇ ਆਨਲਾਈਨ ਦਰਜ ਹੋਣਗੇ। ਇਸ ਦੇ ਨਾਲ ਹੀ ਵਾਹਨ ਮਾਲਕ ਨੂੰ ਆਪਣੇ ਵਾਹਨ ਦੀ ਮੁੜ ਜਾਂਚ ਬਾਰੇ ਹਫ਼ਤਾ ਪਹਿਲਾਂ ਹੀ ਮੋਬਾਈਲ ਫੋਨ ਉਤੇ ਮੈਸਜ ਰਾਹੀਂ ਪਤਾ ਲੱਗ ਜਾਵੇਗਾ।

© 2016 News Track Live - ALL RIGHTS RESERVED