ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਣਾਈ ਹਰਸ਼ ਪਾਰਕ ਕੀਤਾ ਲੋਕਾਂ ਨੂੰ ਸਮਰਪਿਤ

Jul 13 2018 04:13 PM
ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਣਾਈ ਹਰਸ਼ ਪਾਰਕ ਕੀਤਾ ਲੋਕਾਂ ਨੂੰ ਸਮਰਪਿਤ

 
ਪਠਾਨਕੋਟ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ 5 ਜੂਨ 2018 ਨੂੰ ਮੋਹਾਲੀ ਵਿਖੇ ਆਪਣੀ ਸਰਕਾਰ ਦੇ ਨਿਵੇਕਲੇ ਉਪਰਾਲੇ “ਮਿਸ਼ਨ ਤੰਦਰੁਸਤ ਪੰਜਾਬ” ਦਾ ਆਗਾਜ ਕੀਤਾ, ਜੋ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਂਣ ਵਿੱਚ ਬਹੁਤ ਵੱਡਾ ਯੋਗਦਾਨ ਪਾਵੇਗਾ, ਜਿਸ ਨਾਲ ਇੱਥੋਂ ਦੇ ਲੋਕ ਸਾਫ਼ ਆਬੋ-ਹਵਾ, ਪਾਣੀ ਅਤੇ ਮਿਆਰੀ ਭੋਜਨ ਰਾਹੀ ਸਿਹਤਮੰਦ ਜੀਵਨ ਬਸਰ ਕਰਨਗੇ, ਇਸ ਲੜ•ੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਜ਼ਿਲ•ਾ ਪ੍ਰਸ਼ਾਸਨ ਵੱਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਬਾਹਰ 'ਹਰਸ਼ ਪਾਰਕ' ਦਾ ਨਿਰਮਾਣ ਕਰਵਾਇਆ ਗਿਆ ਹੈ ਜੋ ਅੱਜ ਲੋਕਾਂ ਨੂੰ ਸਮਰਪਿਤ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ ਨੇ 'ਹਰਸ਼ ਪਾਰਕ' ਦਾ ਉਦਘਾਟਨ ਕਰਨ ਮਗਰੋਂ ਕੀਤਾ। ਇਸ ਪ੍ਰੋਗਰਾਮ 'ਤੇ ਡਾ. ਕ੍ਰਿਸ਼ਨ ਕੁਮਾਰ ਅਤੇ ਉਨ•ਾਂ ਦੀ ਧਰਮ ਪਤਨੀ ਡਾ. ਸੁਨੀਤਾ ਐਸ.ਕੇ.ਆਰ ਹਸਪਤਾਲ ਮਲਿਕਪੁਰ ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੋਕੇ ਤੇ ਵਣ ਵਿਭਾਗ ਪਠਾਨਕੋਟ ਦੇ ਉਪਰਾਲੇ ਸਦਕਾ ਸਾਰੇ ਜ਼ਿਲ•ਾ ਅਧਿਕਾਰੀਆਂ ਵੱਲੋਂ ਪਾਰਕ ਵਿੱਚ ਪੋਦੇ ਲਗਾਏ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ), ਸੰਜੀਵ ਤਿਵਾੜੀ ਵਣ ਮੰਡਲ ਅਫਸ਼ਰ ਪਠਾਨਕੋਟ, ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ, ਰਵਿੰਦਰ ਕੁਮਾਰ ਜਿਲ•ਾ ਸਿੱਖਿਆ ਅਫਸ਼ਰ ਸੈਕੰਡਰੀ, ਕੁਲਵੰਤ ਸਿੰਘ ਜਿਲ•ਾ ਸਿੱਖਿਆ ਅਫਸ਼ਰ (ਐ.), ਸੁਖਵਿੰਦਰ ਸਿੰਘ ਜਿਲ•ਾ ਭਲਾਈ ਅਫਸ਼ਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਅਤੇ ਐਸ.ਕੇ.ਆਰ. ਹਸਪਤਾਲ ਦੇ ਇਕ ਛੋਟੇ ਜਿਹੇ ਉਪਰਾਲੇ ਸਦਕਾ ਇਕ ਬਹੁਤ ਹੀ ਵਧੀਆ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ ਜਿਸ ਵਿੱਚ ਅੱਜ ਪੋਦੇ ਵੀ ਲਗਾਏ ਗਏ ਹਨ। ਉਨ•ਾਂ ਦੱਸਿਆ ਕਿ ਇਸ ਪਾਰਕ ਦੀ ਦੇਖ-ਰੇਖ ਵੀ ਡਾ. ਕ੍ਰਿਸ਼ਨ ਕੁਮਾਰ ਵੱਲੋਂ ਹੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਅਜਿਹੇ ਸ਼ਹਿਰ ਅੰਦਰ ਹੋਰ ਵੀ ਬਹੁਤ ਸਾਰੇ ਸਥਾਨ ਹਨ ਜੋ ਖਾਲੀ ਪਏ ਹਨ, ਅਗਰ ਸ਼ਹਿਰ ਨਿਵਾਸੀ ਆਪਣਾ ਸਹਿਯੋਗ ਦੇਣ ਦਾ ਇਨ•ਾਂ ਖਾਲੀ ਪਏ ਸਥਾਨਾਂ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ ਅਤੇ ਸੁੰਦਰ ਪਾਰਕਾਂ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ•ਾ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਹੈ ਕਿ ਉਹ ਵੀ ਪੰਜਾਬ ਸਰਕਾਰ ਦੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਸ਼ਹਿਰ ਨੂੰ ਸੁੰਦਰ ਬਣਾਉਂਣ ਦੇ ਲਈ ਅੱਗੇ ਆਉਂਣ। ਉਨ•ਾਂ ਕਿਹਾ ਕਿ ਅੱਜ ਸਾਡੇ ਵੱਲੋਂ ਇਕ ਲਗਾਇਆ ਬੂਟਾ ਆਉਂਣ ਵਾਲੇ ਕਈ ਸਾਲਾ ਤੱਕ ਲੋਕਾਂ ਨੂੰ ਸੁੱਖ ਪ੍ਰਦਾਨ ਕਰ ਸਕਦਾ ਹੈ। ਸਾਡੇ ਵਾਤਾਵਰਣ ਨੂੰ ਸੁੱਧ ਬਣਾਈ ਰੱਖਣ ਵਿੱਚ ਸਹਾਇ ਹੋ ਸਕਦਾ ਹੈ। ਉਨ•ਾਂ ਕਿਹਾ ਕਿ ਅੱਜ ਹਰਸ ਪਾਰਕ ਦਾ ਨਿਰਮਾਣ ਕਰ ਕੇ ਪਠਾਨਕੋਟ ਦੇ ਲੋਕਾਂ ਨੂੰ ਇਹ ਪਾਰਕ ਸਮਰਪਿਤ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸਾਡਾ ਵੀ ਫਰਜ ਬਣਦਾ ਹੈ ਕਿ ਪਠਾਨਕੋਟ ਨੂੰ ਹਰਿਆ ਭਰਿਆ ਕਰਨ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਅਤੇ ਹੋਰਨਾਂ ਲੋਕਾਂ ਨੂੰ ਵੀ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਦੇ ਲਈ ਪ੍ਰੇਰਿਤ ਕਰੀਏ। ਉਨ•ਾਂ ਕਿਹਾ ਕਿ ਅਗਰ ਅਸੀ ਧਰਤੀ ਨੂੰ ਹਰਿਆ ਭਰਿਆ ਕਰਦੇ ਹਾਂ ਤੱਦ ਹੀ ਪੰਜਾਬ ਸਰਕਾਰ ਦਾ ਮਿਸ਼ਨ ਤੰਦਰੁਸਤ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ। 

© 2016 News Track Live - ALL RIGHTS RESERVED