ਝੋਨੇ/ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰੋ: ਡਾ. ਅਮਰੀਕ ਸਿੰਘ

Jul 16 2018 03:31 PM
ਝੋਨੇ/ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰੋ: ਡਾ. ਅਮਰੀਕ ਸਿੰਘ


ਪਠਾਨਕੋਟ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਝਲੋਆ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ.ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਲਵ ਕੁਮਾਰ ਬੀ.ਟੀ.ਐਮ., ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ, ਜੀਵਨ ਲਾਲ, ਅਰੁਨ ਕੁਮਾਰ ਰਘਬੀਰ ਸਿੰਘ, ਤਿਲਕ ਰਾਜ, ਹਰਦੇਵ ਸਿੰਘ, ਜਸਵਿੰਦਰ ਸਿੰਘ ਸਮੇਤ ਵੱੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਮੌਜੂਦ ਸਨ।
             ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਦੁਆਰਾ ਬਾਸਮਤੀ ਦੀ ਫਸਲ ਉੱਪਰ ਗੈਰਸਿਫਾਰਸ਼ ਸ਼ੁਦਾ ਕੀਟਨਾਸ਼ਕਾਂ ਜਿਵੇਂ ਕਾਰਬੈਂਡਾਜ਼ਿਮ,ਆਈਸੋਪਰੋਥਾਇਆਲੀਨ ਅਤੇ ਟ੍ਰਾਈਸਾਈਕਲਾਜ਼ੋਲ ਦੀ ਵਰਤੋਂ ਕਾਰਨ,ਚਾਵਲ ਐਕਸਪੋਰਟ ਕਰਨ ਵਾਲੀਆਂ ਏਜੰਸੀਆ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਨਾਂ ਕੀਟਨਾਸ਼ਕਾਂ ਦੇ ਅੰਸ਼ ਰਹਿਣ ਕਾਰਨ ਬਰਾਮਦ(ਐਕਸਪੋਰਟ) ਹੋਏ ਚਾਵਲਾਂ ਦੀਆਂ ਕੰਨਸਾਈਨਮੈਂਟਾਂ ਵਾਪਸ ਆ ਜਾਂਦੀਆ ਹਨ। ਉਨ•ਾਂ ਕਿਹਾ ਕਿ ਬਾਸਮਤੀ ਦੀ ਫਸਲ ਉੱਪਰ ਐਸੀਫੇਟ, ਕਾਰਬੈਂਡਾਜ਼ਿਮ, ਥਾਇਉਮੈਥਾਕਸਮ, ਟਰਾਈਜੋਫਾਸ ਅਤੇ ਟ੍ਰਾਈਸਾਈਕਲਾਜ਼ੋਲ ਦੀ ਵਰਤੋਂ ਨਾਂ ਕੀਤੀ ਜਾਵੇ ਤਾਂ ਜੋ ਐਕਸਪੋਰਟ ਏਜੰਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾਂ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਜਾਂ ਨਦੀਨਨਾਸ਼ਕ ਦਵਾਈਆਂ ਖ੍ਰੀਦਣ ਸਮੇਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਉਸ ਦੀ ਸ਼ਕਾਇਤ ਬਲਾਕ ਖੇਤੀਬਾੜੀ ਅਫਸਰ ਜਾਂ ਮੁਖ ਖੇਤੀਬਾੜੀ ਅਫਸਰ ਨੂੰ ਕੀਤੀ ਜਾਵੇ। ਡਾ. ਮਨਦੀਪ ਕੌਰ ਨੇ ਕਿਹਾ ਕਿ ਕਦੇ ਵੀ ਬੋਤਲ ਨਾਲ ਨਦੀਨਨਾਸ਼ਕ ਪਾਉਣ ਵਾਲਾ ਜਾਂ ਲਵਾਈ ਤੋਂ ਪਹਿਲਾਂ ਵਾਲਾ ਤਰੀਕਾ ਨਾਂ ਅਪਨਾਉ ਸਗੋਂ ਨਦੀਨਨਾਸ਼ਕ ਨੂੰ ਰੇਤ ਵਿੱਚ ਮਿਲਾ ਕੇ ਖੜੇ ਪਾਣੀ ਵਿੱਚ ਛੱਟਾ ਦੇ ਕੇ ਪਾਉ। ਉਨ•ਾਂ ਕਿਹਾ ਕਿ ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਜਾਂ ਨਦੀਨ ਉੱਗ ਪਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਜਾਂ 20-25 ਦਿਨਾਂ ਦੇ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ। 

© 2016 News Track Live - ALL RIGHTS RESERVED