ਏਅਰ ਫੋਰਸ ਸਟੇਸ਼ਨ ਦੇ ਕੋਲ ਮੀਟ ਦੀਆ ਦੁਕਾਨਾਂ ਤੇ ਪਾਬੰਦੀ

Jul 21 2018 02:25 PM
ਏਅਰ ਫੋਰਸ ਸਟੇਸ਼ਨ ਦੇ ਕੋਲ ਮੀਟ ਦੀਆ ਦੁਕਾਨਾਂ ਤੇ ਪਾਬੰਦੀ


ਮੋਹਾਲੀ
ਜ਼ਿਲਾ ਮੈਜਿਸਟਰੇਟ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ• ਨੇ ਜ਼ਿਲਾ ਮੈਜਿਸਟਰੇਟ ਦਫਤਰ ਦੇ ਧਿਆਨ 'ਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਲੋਕਾਂ ਨੇ ਮੀਟ ਦੀਆਂ ਦੁਕਾਨਾਂ ਖੋਲ•ੀਆਂ ਹੋਈਆਂ ਹਨ। 
ਇਨ•ਾਂ ਦੁਕਾਨਾਂ ਕਰਕੇ ਏਅਰ ਫੋਰਸ ਦੇ ਏਰੀਏ 'ਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ, ਜਿਸ ਕਾਰਨ ਕਿਸੇ ਵੀ ਸਮੇਂ ਪੰਛੀਆਂ ਦੇ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਹ ਰਾਸ਼ਟਰੀ ਸੁਰੱਖਿਆ ਲਈ ਖਤਰੇ ਦਾ ਕਾਰਨ ਬਣਦਾ ਹੈ ਤੇ ਫੌਜ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਹੀ ਵਿਘਨ ਪੈਂਦਾ ਹੈ। ਇਸ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਗੁਰਪ੍ਰੀਤ ਕੌਰ ਸਪਰਾ ਨੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 20 ਜੁਲਾਈ ਤੋਂ 19 ਸਤੰਬਰ ਤੱਕ ਜ਼ਿਲਾ ਮੋਹਾਲੀ ਵਿਖੇ ਤੁਰੰਤ ਅਸਰ ਨਾਲ ਲਾਗੂ ਹੋਣਗੇ।

© 2016 News Track Live - ALL RIGHTS RESERVED