270 ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ

Jul 23 2018 03:01 PM
270 ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ



ਪਠਾਨਕੋਟ 
ਥਾਣਾ ਨੰਗਲ ਭੂਰ ਦੀ ਪੁਲੀਸ ਨੇ ਨਾਕੇ ਦੌਰਾਨ ਦੋ ਵਿਅਕਤੀਆਂ ਤੋਂ 270 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਜਾਣਕਾਰੀ ਦਿੰਦੇ ਥਾਣੇ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮੀਰਥਲ ਰੋਡ ਤੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਦੋ ਵਿਅਕਤੀ ਐਲਟੋ ਕੇ-10 ਕਾਰਵਿੱਚ ਸਵਾਰਹੋ ਕੇ ਇਸ ਪਾਸੇ ਆਏ ਤਾਂ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ। ਜਿਸ ਤੇ ਪੁਲੀਸ ਕਰਮਚਾਰੀਆ ਨੇ ਰੋਕ ਕੇ ਤਲਾਸ਼ੀ ਲਈ ਤਾਂ ਉਨਾ ਕੋਲੋ 270 ਨਸ਼ੀਲੇ ਕੈਪਸੂਲ ਬਰਾਮਦ ਹੋਏ। ਫੜੇ ਗਏ ਮੁਲਜਮਾਂ ਦੀ ਪਹਿਚਾਣ ਸੰਜੀਵ ਸਿੰਘ ਉਰਫ ਰਾਜਾ ਵਾਸੀ ਬਾਰਾ ਗਊ ਅਤੇ ਗੁਰਦੀਪ ਸਿੰਘ ਉਰਫ ਗੋਰੂ ਵਾਸੀ ਛੰਨ ਖਤੋਰੀਆ ਵਾਸੀ ਜੰਮੂ ਕਸ਼ਮੀਰ ਦੇ ਰੂਪ ਵਿੱਚ ਹੋਈ, ਜਿਨਾਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

© 2016 News Track Live - ALL RIGHTS RESERVED