ਕੇਂਦਰ ਵਿਚ ਕਾਂਗਰਸ ਸਰਕਾਰ ਬਣਨ ਤੇ ਅਸੰਗਠਿਤ ਖੇਤਰ ਦੇ ਕਾਮਿਆਂ ਲਈ ਚਲਾਈਆਂ ਜਾਣਗੀਆਂ ਸਕੀਮਾਂ ਸੁਨੀਲ ਜਾਖੜ

Jul 30 2018 02:26 PM
ਕੇਂਦਰ ਵਿਚ ਕਾਂਗਰਸ ਸਰਕਾਰ ਬਣਨ ਤੇ ਅਸੰਗਠਿਤ ਖੇਤਰ ਦੇ ਕਾਮਿਆਂ ਲਈ ਚਲਾਈਆਂ ਜਾਣਗੀਆਂ ਸਕੀਮਾਂ ਸੁਨੀਲ ਜਾਖੜ


ਪਠਾਨਕੋਟ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪਠਾਨਕੋਟ/ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਵਿਚ 2019 ਵਿਚ ਕਾਂਗਰਸ ਦੀ ਸਰਕਾਰ ਬਣਨਾ ਯਕੀਨੀ ਹੈ ਅਤੇ ਇਸ ਤੋਂ ਬਾਅਦ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਭਲਾਈ ਲਈ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। 
ਸ੍ਰੀ ਸੁਨੀਲ ਜਾਖੜ ਨੇ ਕੇਂਦਰ ਦੀ ਪਿੱਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮਜਦੂਰਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਸਨ। ਜਿਸ ਵਿਚ ਮਗਨਰੇਗਾ ਸਭ ਤੋਂ ਮਹੱਤਵਪੂਰਨ ਸੀ ਜਿਸ ਤਹਿਤ 100 ਦਿਨ ਦੇ ਰੁਜਗਾਰ ਦੀ ਗਾਰੰਟੀ ਦਿੱਤੀ ਗਈ ਸੀ। ਜਦ ਕਿ ਗਰੀਬ ਤਬਕੇ ਲਈ ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਲਈ ਵੀ ਅਨੇਕਾਂ ਉਪਰਾਲੇ ਆਰੰਭ ਕੀਤੇ ਗਏ ਸਨ। ਪਰ 2014 ਵਿਚ ਕੇਂਦਰ ਵਿਚ ਲੋਕਾਂ ਨੂੰ ਚੰਗੇ ਦਿਨਾਂ ਦੇ ਝੂਠੇ ਸੁਪਨੇ ਵਿਖਾ ਕੇ ਸੱਤਾ ਵਿਚ ਆਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਮਗਨਰੇਗਾ ਸਮੇਤ ਗਰੀਬਾਂ ਦੀ ਭਲਾਈ ਲਈ ਕਾਂਗਰਸ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਕੇ ਅਮੀਰਾਂ ਅਤੇ ਉਦਯੋਗ}ਪਤੀਆਂ ਦਾ ਪੱਖ ਪੂਰਨਾ ਸ਼ੁਰੂ ਕਰ ਦਿੱਤਾ।
ਸ੍ਰੀ ਜਾਖੜ ਨੇ ਕਿਹਾ ਕਿ ਕੋਈ ਗਰੀਬ ਦੇ ਘਰ ਪੈਦਾ ਹੋਕੇ ਦੇਸ਼ ਦਾ ਪ੍ਰਧਾਨ ਮੰਤਰੀ ਬਣ ਜਾਵੇ ਇਹੀ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਪਰ ਜੇਕਰ ਗਰੀਬੀ ਵਿਚੋਂ ਨਿਕਲ ਕੇ ਪ੍ਰਧਾਨ ਮੰਤਰੀ ਬਣਿਆ ਵਿਅਕਤੀ ਅਮੀਰਾਂ ਦੀ ਝੋਲੀ ਪੈ ਜਾਵੇ ਤਾਂ ਗਰੀਬਾਂ ਨਾਲ ਇਸ ਤੋਂ ਵੱਡੀ ਕੋਈ ਗਦਾਰੀ ਨਹੀਂ ਹੋ ਸਕਦੀ ਹੈ। ਉਨ•ਾਂ ਨੇ ਕਿਹਾ ਕਿ ਅੱਜ ਕੇਂਦਰ ਦੀ ਸੱਤਾ ਵਿਚ ਕਾਬਜ 4 4 ਕਰੋੜ ਦੇ ਸੂਟ ਪਾਉਣ ਵਾਲੇ ਗਰੀਬਾਂ ਦੀਆਂ ਮੁਸਕਿਲਾਂ ਦੇ ਹੱਲ ਤੋਂ ਦੂਰ ਭੱਜ ਗਏ ਹਨ। ਦੂਜੇ ਪਾਸੇ ਕਾਂਗਰਸ ਪਾਰਟੀ ਅੱਜ ਵੀ ਆਪਣੇ ਗਰੀਬ ਭਰਾਵਾਂ ਨਾਲ ਖੜੀ ਹੈ ਅਤੇ ਇਸਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਗਰੀਬ ਲੋਕਾਂ ਵਿਚ ਵਿਚਰ ਕੇ ਉਨ•ਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਹਮੇਸਾ ਯਤਨਸ਼ੀਲ ਰਹਿੰਦੇ ਹਨ ਅਤੇ 2019 ਵਿਚ ਕੇਂਦਰ ਵਿਚ ਸਰਕਾਰ ਬਣਨ ਤੇ ਕਾਮਾ ਜਮਾਤ ਲਈ ਹੋਰ ਵੀ ਪ੍ਰਭਾਵੀ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਨਰੇਗਾ ਤਹਿਤ ਕੰਮ ਦੇ ਦਿਨ ਅਤੇ ਉਜਰਤ ਵੀ ਵਧਾਈ ਜਾਵੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਪ੍ਰਧਾਨ ਨੇ ਇਸ ਮੌਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕਰਦਿਆਂ ਕਿਹਾ ਕਿ ਅਸੰਗਠਿਤ ਖੇਤਰ ਦਾ ਹਿੱਸਾ ਘਰੇਲੂ ਕਾਮਿਆਂ ਦੀ ਰਜਿਸਟ੍ਰੇਸ਼ਨ ਪ੍ਰਕ੍ਰਿਆ ਆਰੰਭ ਕੀਤੀ ਗਈ ਹੈ ਤਾਂ ਜੋ ਇੰਨ•ਾਂ ਦੀ ਭਲਾਈ ਲਈ ਯੋਜਨਾਵਾਂ ਲਾਗੂ ਕੀਤੀਆਂ ਜਾ ਸਕਨ। ਇਸੇ ਤਰਾਂ ਪੰਜਾਬ ਸਰਕਾਰ ਨੇ ਪੈਨਸ਼ਨ ਦੀ ਰਕਮ ਵੀ ੋ500 ਤੋਂ ਵਧਾ ਕੇ 750 ਰੁਪਏ ਕਰ ਦਿੱਤੀ ਹੈ।  

© 2016 News Track Live - ALL RIGHTS RESERVED