ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਤੋਂ

Aug 16 2018 02:47 PM
ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਤੋਂ


ਚੰਡੀਗੜ•
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਉਨ•ਾਂ ਦੀ ਰਿਹਾਇਸ਼ ਵਿਖੇ ਹੋਈ। ਇਸ ਦੌਰਾਨ ਸਭ ਤੋਂ ਪਹਿਲਾਂ ਛੱਤੀਸਗੜ• ਦੇ ਰਾਜਪਾਲ ਤੇ ਪੰਜਾਬ ਦੇ ਸਾਬਕਾ ਮੰਤਰੀ ਬਲਰਾਮ ਜੀ ਦਾਸ ਟੰਡਨ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਰਗਾੜੀ ਕਾਂਡ ਤੇ ਬੇਅਦਬੀ ਮਾਮਲਿਆਂ ਬਾਰੇ ਫਾਈਨਲ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਗਈ। ਮੀਟਿੰਗ ਦੌਰਾਨ ਕੈਬਨਿਟ ਨੇ ਫੈਸਲਾ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਤੋਂ ਸ਼ੁਰੂ ਹੋ ਕੇ 28 ਅਗਸਤ ਤੱਕ ਚੱਲੇਗਾ। 
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਨੂੰ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਇਹ 15ਵੀਂ ਵਿਧਾਨ ਸਭਾ ਦਾ ਇਹ 5ਵਾਂ ਸੈਸ਼ਨ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਬ੍ਰਹਮ ਮੋਹਿੰਦਰਾ ਅਤੇ ਅਰੁਣਾ ਚੌਧਰੀ ਵੀ ਸ਼ਾਮਲ ਸਨ।  ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਕੈਬਨਿਟ ਮੀਟਿੰਗ 'ਚ ਸਿਰਫ ਇਕ ਹੀ ਏਜੰਡਾ ਸੀ ਕਿਉਂਕਿ ਅੱਗੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣਾ ਹੈ।
ਉਨ•ਾਂ ਕਿਹਾ ਕਿ 6 ਮਹੀਨਿਆਂ ਅੰਦਰ ਸੈਸ਼ਨ ਹੋਣਾ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਇਹ ਪੂਰਾ ਪ੍ਰੋਗਰਾਮ 3 ਦਿਨਾਂ ਲਈ ਰੱਖਿਆ ਗਿਆ ਹੈ। ਇਸ ਮੌਕੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਛੱਤੀਸਗੜ• ਦੇ ਰਾਜਪਾਲ ਬਲਰਾਮ ਜੀ ਦਾਸ ਟੰਡਨ ਸਾਡੇ ਵਿਚਕਾਰ ਨਹੀਂ ਰਹੇ, ਇਸ ਲਈ ਉਨ•ਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ 2 ਮਿੰਟਾਂ ਦਾ ਮੌਨ ਰੱਖਿਆ ਗਿਆ ਹੈ। ਜਸਟਿਸ ਰਣਜੀਤ ਸਿੰਘ ਰਿਪੋਰਟ ਬਾਰੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਸਿਹਤ ਬਾਰੇ ਵੀ ਦੁਆ ਕੀਤੀ ਗਈ।

© 2016 News Track Live - ALL RIGHTS RESERVED