ਹੁਸ਼ਿਆਰਪੁਰ
ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ। ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਆਲ ਇੰਡੀਆ ਸਟੇਟ ਇੰਪਲਾਈਜ਼ ਫੈੱਡਰੇਸ਼ਨ ਵੱਲੋਂ 5 ਸਤੰਬਰ ਨੂੰ ਜੰਤਰ-ਮੰਤਰ ਦਿੱਲੀ ਵਿਖੇ ਕੀਤੀ ਜਾਣ ਵਾਲੀ ਦੇਸ਼-ਵਿਆਪੀ ਰੈਲੀ ਵਿਚ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਉਕਤ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ (ਪ. ਸ. ਸ. ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਅਤੇ ਸੂਬਾ ਸਹਾਇਕ ਪ੍ਰੈਸ ਸਕੱਤਰ ਅਨਿਲ ਕੁਮਾਰ ਬਰਨਾਲਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਕੇਂਦਰ ਸਰਕਾਰ ਦੀਆਂ ਕਿਰਤੀ ਵਰਗ ਵਿਰੋਧੀ ਨੀਤੀਆਂ ਦਾ ਮੂੰਹ-ਤੋੜ ਜਵਾਬ ਦੇਣ ਲਈ ਹੀ ਜੰਤਰ-ਮੰਤਰ ਦਿੱਲੀ ਵਿਖੇ ਉਕਤ ਵਿਸ਼ਾਲ ਦੇਸ਼-ਵਿਆਪੀ ਰੈਲੀ ਕੀਤੀ ਜਾ ਰਹੀ ਹੈ।