ਭਾਈ ਘਨ•ਈਆ ਜੀ ਦੀ ਬਰਸੀ ਨੂੰ ਸਮਰਪਿਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਖੂਨ ਦਾਨ ਕੈਂਪ ਦਾ ਆਯੋਜਨ

Sep 21 2018 03:32 PM
ਭਾਈ ਘਨ•ਈਆ ਜੀ ਦੀ ਬਰਸੀ ਨੂੰ ਸਮਰਪਿਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਖੂਨ ਦਾਨ ਕੈਂਪ ਦਾ ਆਯੋਜਨ


ਪਠਾਨਕੋਟ: 
ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਜੀ ਦੇ ਹੁਕਮਾਂ ਅਨੁਸਾਰ ਭਾਈ ਘਨ•ਈਆ ਜੀ ਦੀ ਬਰਸੀ ਦੇ ਸੰਬਧ ਵਿੱਚ ਅੱਜ ਮਾਨਵ ਸੇਵਾ ਸੰਕਲਪ ਦਿਵਸ ਤੇ ਸਿਹਤ ਵਿਭਾਗ ਪਠਾਨਕੋਟ ਵਲੋਂ ਪਠਾਨਕੋਟ ਅੱਪਡੇਟ ਕੱਲਬ ਦੇ ਸਹਿਯੋਗ ਨਾਲ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ।
ਕੈਂਪ ਦੀ ਸ਼ੂਰੁਆਤ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਨੇ ਕਿਹਾ ਕਿ “ਮਨੁੱਖਤਾ ਦੀ ਸੇਵਾ ਹੀ ਪ੍ਰਮਾਤਮਾ ਦੀ ਅਸਲ ਸੇਵਾ ਹੈ”। ਇਸ ਮੌਕੇ ਭਾਈ ਘਨ•ਈਆ ਜੀ ਦੇ ਪਰਉਪਕਾਰੀ ਕੰਮਾਂ ਨੂੰ ਯਾਦ ਕਰਦੇ ਹੋਏ ਉਨਾਂ ਕਿਹਾ ਕਿ ਭਾਈ ਘਨ•ਈਆ ਜੀ ਨੇ ਬਿਨਾਂ• ਕਿਸੇ ਧਰਮ/ਜਾਤੀ ਆਦਿ ਦਾ ਭੇਦਭਾਵ ਕਿਤੇ ਬਿਨਾਂ• ਮਨੁੱਖਤਾ ਦੀ ਨਿਸ਼ਕਾਮ ਸੇਵਾ ਕੀਤੀ। ਉਨਾਂ ਨੇ ਵਿਸ਼ਵ ਭਰ'ਚ ਪਿਆਰ,ਦਾਇਆ,ਸ਼ਾਤੀ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਹ ਮਨੁੱਖਤਾ ਦੀ ਸੇਵਾ ਨੂੰ ਹੀ ਪ੍ਰਮਾਤਮਾ ਦੀ ਸੇਵਾ ਕਰਨੀ ਸਮਝਦੇ ਸਨ ਅਤੇ ਹਰ ਦੀਨ-ਦੁਖੀ ਵਿਅਕਤੀ ਦੀ ਨਿਸ਼ਕਾਮ ਸੇਵਾ ਲਈ ਤਿਆਰ ਰਹਿੰਦੇ ਸਨ। ਉਹ ਯੁਧ/ਜੰਗ ਆਦਿ ਵਿੱਚ ਵੀ ਜਖਮੀ ਹੋਏ ਦੁਸ਼ਮਣਾ ਦਾ ਇਲਾਜ ਬਿਨਾਂ ਕਿਸੇ ਭੇਦ-ਭਾਵ ਦੇ ਕਰਦੇ ਸਨ। ਡਾ.ਨੈਨਾ ਸਲਾਥੀਆ ਨੇ ਕਿਹਾ ਕਿ ਖੂਨਦਾਨ ਕਰਨਾ ਵੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਕਿ ਖੂਨਦਾਨ ਇੱਕ ਮਹਾਦਾਨ ਹੈ। ਜਿਸ ਨਾਲ ਕਿਸੇ ਵੀ ਲੋੜਵੰਦ ਵਿਅਕਤੀ ਦੀ ਕੀਮਤੀ ਜਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਖੂਨ ਦੀ ਇੱਕ ਇੱਕ ਬੂੰਦ ਬਹੁਤ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ। ਊਨਾਂ ਕਿਹਾ ਕਿ ਕੋਈ ਵੀ ਵਿਅਕਤੀ 17 ਸਾਲ ਦੀ ਉਮਰ ਤੋ ਲੈ ਕੇ 66 ਸਾਲ ਦੀ ਉਮਰ ਤੱਕ ਖੂਨਦਾਨ ਕਰ ਸਕਦਾ ਹੈ । ਉਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਵੀ ਤਰਾ• ਦੀ ਕੋਈ ਕਮਜ਼ੋਰੀ ਨਹੀ ਆਉਂਦੀ ਹੈ ਬਲਕਿ ਮਨ ਨੂੰ ਇੱਕ ਤਸੱਲੀ ਮਿਲਦੀ ਹੈ ਕਿ ਆਸੀਂ ਖੂਨਦਾਨ ਕਰ ਕੇ ਇਕ ਜਰੂਰਤਮੰਦ ਵਿਅਕਤੀ ਨੂੰ ਜੀਵਨ ਦਾਨ ਦਿੱਤਾ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਵੈ-ਸੇਵੀ ਸੰਸਥਾਂਵਾਂ ਦੇ ਸਹਿਯੋਗ ਨਾਲ ਸਮੇਂ ਸਮੇਂ ਤੇ ਖੂਨ-ਦਾਨ ਕੈਂਪਾ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ 24 ਘੰਟੇ ਐਮਰਜੈਂਸੀ ਵਿੱਚ ਆਉਣ ਵਾਲੇ ਜ਼ਰੂਰਮੰਦ ਮਰੀਜ਼ਾਂ ਦੀ ਮਦਦ ਕੀਤੀ ਜਾਂਦੀ ਹੈ।
ਇਸ ਮੌਕੇ ਹਾਜ਼ਰ ਮੈਡੀਕਲ ਅਫਸਰ ਡਾ.ਐਮ.ਐਲ ਅੱਤਰੀ ਨੇ ਦੱਸਿਆ ਕਿ (ਬੱਲਡ ਟ੍ਰਾਸਫਿਊਜਨ) ਭਾਵ ਇੱਕ ਖੂਨ ਦਾਨ ਕਰਨ ਨਾਲ ਸਿਰਫ ਇੱਕ ਹੀ ਮਰੀਜ਼ ਨੂੰ ਨਹੀਂ ਬਲਕਿ ਚਾਰ ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ ਕਿÀਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜਮਾ,ਆਰ.ਬੀ.ਸੀ, ਪਲ਼ੈਟਲੈਟ ਦੇ ਤੌਰ ਤੇ ਅਤੇ ਹੀਮੋਫੀਲੀਆ ਦੇ ਮਰੀਜ਼ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ। ਇਸ ਲਈ ਸਾਨੂੰ ਮਾਨਵਤਾ ਦੀ ਸੇਵਾ ਲਈ ਇਹ ਦਾਨ ਕਰਦੇ ਰਹਿਣਾ ਚਾਹੀਦਾ ਹੈ ਅਤੇ ਭਾਈ ਘਨ•ਈਆ ਜੀ ਦੀ ਤਰਾਂ• ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਸ਼੍ਰੀਮਤੀ ਰਾਜਵਿੰਦਰ ਕੌਰ ਇੰ: ਸਿਵਲ ਹਸਪਤਾਲ ਪਠਾਨਕੋਟ ਬੱਲਡ ਬੈਂਕ ਅਤੇ ਹੋਰ ਸਟਾਫ ਹਾਜ਼ਰ ਸੀ।

© 2016 News Track Live - ALL RIGHTS RESERVED