ਸੰਦੀਪ ਸਿੰਘ ਕੁਪਵਾੜਾ 'ਚ ਦੁਸ਼ਮਣ ਨਾਲ ਲੋਹਾ ਲੈਂਦਿਆਂ ਸ਼ਹੀਦ

Sep 25 2018 02:57 PM
ਸੰਦੀਪ ਸਿੰਘ ਕੁਪਵਾੜਾ 'ਚ ਦੁਸ਼ਮਣ ਨਾਲ ਲੋਹਾ ਲੈਂਦਿਆਂ ਸ਼ਹੀਦ


ਪਠਾਨਕੋਟ
ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਰਹਿਣ ਵਾਲਾ ਸੰਦੀਪ ਸਿੰਘ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਜ਼ਿਲਾ ਕੁਪਵਾੜਾ ਦੇ ਕਸਬਾ ਟੰਗਡਾਰ 'ਚ ਦੁਸ਼ਮਣ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਿਆ। ਸੰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਜਿਵੇਂ ਹੀ ਉਸ ਦੀ ਸ਼ਹੀਦੀ ਦੀ ਖਬਰ ਮਿਲੀ ਤਾਂ ਘਰ 'ਚ ਮਾਤਮ ਛਾ ਗਿਆ। ਸ਼ਹੀਦ ਸੰਦੀਪ ਸਿੰਘ ਦਾ ਵਿਆਹ ਹੋ ਚੁੱਕਾ ਹੈ ਤੇ ਉਸ ਦਾ ਇਕ 5 ਸਾਲ ਦਾ ਬੇਟਾ ਵੀ ਹੈ। 
ਸ਼ਹੀਦ ਦੀ ਪਤਨੀ ਦਾ ਕਹਿਣਾ ਹੈ ਕਿ ਸੰਦੀਪ ਉਸ ਨੂੰ ਤੇ ਉਸ ਦੇ ਪੁੱਤਰ ਨੂੰ ਆਪਣੇ ਪੈਰਾਂ ਤੇ ਖੜ•ਾ ਦੇਖਣਾ ਚਾਹੁੰਦਾ ਸੀ ਤੇ ਉਹ ਆਪਣੇ ਪਤੀ ਦਾ ਸਪਨਾ ਜ਼ਰੂਰ ਪੂਰਾ ਕਰੇਗੀ। ਸ਼ਹੀਦ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਮੰਗਲਵਾਰ ਉਸ ਦੇ ਜੱਦੀ ਪਿੰਡ ਕੋਟਲਾ ਖੁਰਦ 'ਚ ਲਿਆਂਦੀ ਜਾਵੇਗੀ, ਜਿਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ

© 2016 News Track Live - ALL RIGHTS RESERVED