'ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ' ਦੀ 28 ਨੂੰ ਦੇਸ਼ ਵਿਆਪੀ ਹੜਤਾਲ

Sep 25 2018 03:15 PM
'ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ' ਦੀ 28 ਨੂੰ ਦੇਸ਼ ਵਿਆਪੀ ਹੜਤਾਲ


ਚੰਡੀਗੜ• : 
ਦੇਸ਼ 'ਚ ਦਵਾਈ ਵਿਕਰੇਤਾਵਾਂ ਅਤੇ ਡਿਸਟ੍ਰੀਬਿਊਟਰਾਂ ਦੇ ਸਭ ਤੋਂ ਵੱਡੇ ਸੰਗਠਨ 'ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ' ਨੇ 28 ਸਤੰਬਰ ਨੂੰ ਇਕ ਦਿਨ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਇਹ ਹੜਤਾਲ ਦਵਾਈਆਂ ਦੀ ਆਨਲਾਈਨ ਵਿਕਰੀ ਦੇ ਖਿਲਾਫ ਕੀਤੀ ਜਾ ਰਹੀ ਹੈ। ਟ੍ਰਾਈਸਿਟੀ 'ਚ 28 ਸਤੰਬਰ ਨੂੰ ਕੈਮਿਸਟ ਐਸੋਸੀਏਸ਼ਨ ਆਪਣੀਆਂ ਦੁਕਾਨਾਂ ਬੰਦ ਰੱਖੇਗੀ ਪਰ ਸ਼ਹਿਰ 'ਚ ਹਸਪਤਾਲਾਂ 'ਚ ਸਥਿਤ ਕੈਮਿਸਟ ਦੀਆਂ ਦੁਕਾਨਾਂ ਖੁੱਲ•ੀਆਂ ਰਹਿਣਗੀਆਂ। ਇਸ ਸਬੰਧੀ ਏ. ਆਈ. ਓ. ਸੀ. ਡੀ. ਦਾ ਕਹਿਣਾ ਹੈ ਕਿ ਜੇਕਰ ਦਵਾਈਆਂ ਦੀ ਆਨਲਾਈਨ ਵਿਕਰੀ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਨਾ ਸਿਰਫ ਕਾਰੋਬਾਰ ਨੂੰ ਨੁਕਸਾਨ ਹੋਵੇਗਾ, ਸਗੋਂ ਇਹ ਜਨਤਾ ਲਈ ਵੀ ਖਤਰਨਾਕ ਹੋਵੇਗਾ।

© 2016 News Track Live - ALL RIGHTS RESERVED