ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲਈ ਜੱਥਾ 21 ਨਵੰਬਰ ਨੂੰ ਪਾਕਿਸਤਾਨ ਰਵਾਨਾ

Sep 27 2018 03:24 PM
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲਈ ਜੱਥਾ 21 ਨਵੰਬਰ ਨੂੰ ਪਾਕਿਸਤਾਨ ਰਵਾਨਾ


ਅੰਮ੍ਰਿਤਸਰ : 
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਿਸ਼ੇਸ਼ ਰੇਲ ਗੱਡੀਆਂ ਰਾਹੀਂ 21 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ। ਯਾਤਰੂਆਂ ਲਈ ਪਾਕਿ ਵਿਦੇਸ਼ ਮੰਤਰਾਲੇ ਵਲੋਂ 10 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ। 
ਇਸ ਸਬੰਧੀ ਜਾਣਕਾਰੀ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਡਿਪਟੀ ਸੈਕਟਰੀ ਇਮਰਾਨ ਗਾਦਲ ਨੇ ਦਿੱਤੀ। ਉਨ•ਾਂ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਮੱਦੇਨਜ਼ਰ 21 ਨਵੰਬਰ ਨੂੰ ਭਾਰਤੀ ਸਿੱਖ ਯਾਤਰੂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਅਟਾਰੀ ਤੋਂ ਵਾਹਗਾ ਰੇਲਵੇ ਸਟੇਸ਼ਨ ਪਹੁੰਚਣਗੇ, ਜਿਥੋਂ ਉਨ•ਾਂ ਨੂੰ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ। ਉਸੇ ਰਾਤ ਸੰਗਤ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਹੁੰਚਣ ਤੇ ਅਗਲੇ ਦਿਨ 22 ਨਵੰਬਰ ਉਨ•ਾਂ ਨੂੰ ਬੱਸਾਂ 'ਚ ਗੁਰਦੁਆਰਾ ਸੱਚਾ ਸੌਦਾ ਫਾਰੂਖਾਬਾਦ ਵਿਖੇ ਲਿਜਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਗੁਰਪੁਰਬ ਮੌਕੇ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਤੇ 23 ਨਵੰਬਰ ਨੂੰ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਵੇਗਾ।
24 ਨਵੰਬਰ ਨੂੰ ਬਾਅਦ ਸ਼ਾਮ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ੇਸ਼ ਰੇਲ ਗੱਡੀਆਂ ਦੁਆਰਾ ਜਥਾ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ, ਜਿੱਥੇ 25 ਨਵੰਬਰ ਨੂੰ ਸੰਗਤ ਗੁਰਦੁਆਰਾ ਸਾਹਿਬ 'ਚ ਦਰਸ਼ਨ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਪਹਾੜੀ 'ਤੇ ਸਥਿਤ ਵਲੀ ਕੰਧਾਰੀ ਦੇ ਅਸਥਾਨ 'ਤੇ ਵੀ ਜਾਵੇਗੀ। ਉਥੋਂ 26 ਨਵੰਬਰ ਨੂੰ ਜਥਾ ਲਾਹੌਰ ਲਈ ਰਵਾਨਾ ਕੀਤਾ ਜਾਵੇਗਾ, ਜਿੱਥੇ ਪਹੁੰਚਣ ਦੇ ਬਾਅਦ ਸੰਗਤ ਗੁਰਦੁਆਰਾ ਡੇਰਾ ਸਾਹਿਬ, ਸਮਾਧ ਮਹਾਰਾਜਾ ਰਣਜੀਤ ਸਿੰਘ, ਗੁਰਦੁਆਰਾ ਸਿੰਘਣੀਆਂ, ਸਮਾਧ ਭਾਈ ਤਾਰੂ ਸਿੰਘ, ਗੁਰਦੁਆਰਾ ਛੇਵੀਂ ਪਾਤਸ਼ਾਹੀ ਮੁਜੰਗ ਆਦਿ ਦੇ ਦਰਸ਼ਨ ਕਰਨ ਉਪਰੰਤ 28 ਨਵੰਬਰ ਨੂੰ ਬੱਸਾਂ ਤੇ ਟੈਕਸੀਆਂ ਰਾਹੀਂ ਗੁਰਦੁਆਰਾ ਰੋੜੀ ਸਾਹਿਬ, ਚੱਕੀ ਸਾਹਿਬ, ਖੂਹੀ ਭਾਈ ਲਾਲੋ ਏਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਦਰਸ਼ਨ ਕਰਨ ਪਹੁੰਚੇਗੀ। 29 ਨਵੰਬਰ ਨੂੰ ਲਾਹੌਰ ਰੁਕਣ ਤੋਂ ਬਾਅਦ 30 ਨਵੰਬਰ ਨੂੰ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਾਪਸ ਭਾਰਤ ਪਰਤੇਗਾ। |
ਇਸ ਦੌਰਾਨ ਦੇਸ਼-ਵਿਦੇਸ਼ ਤੋਂ ਸ੍ਰੀ ਗੁਰੂ ਨਾਨਕ ਗੁਰਪੁਰਬ ਮੌਕੇ ਪਾਕਿਸਤਾਨ ਆਉਣ ਵਾਲੀ ਸੰਗਤ ਦੀ ਸੁਰੱਖਿਆ ਲਈ ਵੀ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਯਾਤਰੂਆਂ ਦੀ ਸੁਰੱਖਿਆ ਲਈ 1500 ਤੋਂ ਵਧੇਰੇ ਸੁਰੱਖਿਆ ਕਰਮਚਾਰੀ ਗੁਰਦੁਆਰਿਆਂ ਦੇ ਆਸਪਾਸ ਤਾਇਨਾਤ ਰਹਿਣਗੇ ਤੇ ਗੁਰਦੁਆਰਾ ਸਾਹਿਬ 'ਚ ਜਾਣ ਸਮੇਂ ਯਾਤਰੂਆਂ ਦੇ ਸਾਮਾਨ ਦੀ ਤਲਾਸ਼ੀ ਲਈ ਉੱਚ ਗੁਣਵੱਤਾ ਦੇ ਸਕੈਨਰ ਤੇ ਮੈਟਲ ਡਿਟੈਕਟਰ ਵੀ ਲਗਾਏ ਗਏ ਹਨ।

© 2016 News Track Live - ALL RIGHTS RESERVED