ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਆਮਦ ਸ਼ੁਰੂ

Sep 27 2018 03:42 PM
ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਆਮਦ ਸ਼ੁਰੂ


ਪਠਾਨਕੋਟ
ਪੰਜਾਬ 'ਚ ਝੋਨੇ ਦੀ ਸਰਕਾਰੀ ਖਰੀਦ ਭਾਵੇਂ ਇਕ ਅਕਤੂਬਰ ਤੋਂ ਸ਼ੁਰੂ ਹੋਣੀ ਹੈ ਪਰ ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਅਗੇਤੀ ਫਸਲ ਆਉਣੀ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਹੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਵੱਖ-ਵੱਖ ਕਿਸਮਾਂ ਦਾ ਕਰੀਬ 450 ਕੁਇੰਟਲ ਆਮ ਝੋਨਾ ਆ ਗਿਆ ਹੈ ਪਰ ਇਸ ਝੋਨੇ 'ਚੋਂ ਇਕ ਦਾਣੇ ਦੀ ਵੀ ਵਿਕਰੀ ਨਹੀਂ ਹੋਈ। ਸੂਤਰਾਂ ਮੁਤਾਬਕ ਅਜੇ ਖਰੀਦ ਨਾ ਹੋਣ ਕਾਰਨ ਅਤੇ ਝੋਨੇ 'ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਵੀ ਇਹ ਝੋਨਾ ਨਹੀਂ ਵਿਕਿਆ ਕਿਉਂਕਿ ਨਿੱਜੀ ਕਾਰੋਬਾਰੀ ਮਿੱਥੀ ਨਮੀ ਤੋਂ ਵਧ ਝੋਨਾ ਖਰੀਦਣ ਲਈ ਤਿਆਰ ਨਹੀਂ। ਜ਼ਿਕਰਯੋਗ ਹੈ ਕਿ ਸਰਕਾਰੀ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਹੀ ਸ਼ੁਰੂ ਕੀਤੀ ਜਾਵੇਗੀ।

© 2016 News Track Live - ALL RIGHTS RESERVED