ਪੁਲਸ ਨੇ ਕੀਤੀ 2.5 ਕਿਲੋਗ੍ਰਾਮ ਭੁੱਕੀ ਬਰਾਮਦ

Sep 29 2018 03:51 PM
ਪੁਲਸ ਨੇ ਕੀਤੀ 2.5 ਕਿਲੋਗ੍ਰਾਮ ਭੁੱਕੀ ਬਰਾਮਦ


ਪਠਾਨਕੋਟ
ਸੁਜਾਨਪੁਰ ਪੁਲਸ ਵਲੋਂ ਭੁੱਕੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਏ. ਐੱਸ. ਆਈ. ਸਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਾਧੋਪੁਰ ਨਜ਼ਦੀਕ ਬੀਤੀ ਦੇਰ ਸ਼ਾਮ ਨਾਕਾ ਲਾਇਆ ਹੋਇਆ ਸੀ ਕਿ ਰਾਵੀ ਦਰਿਆ ਨਾਲ ਲੱਗਦੇ ਕੱਚੇ ਰਸਤੇ 'ਤੇ ਇਕ ਵਿਅਕਤੀ ਨੇ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਸ ਨੂੰ ਦਬੋਚ ਲਿਆ। ਜਾਂਚ ਦੌਰਾਨ ਉਕਤ ਵਿਅਕਤੀ ਦੇ ਬੈਗ 'ਚੋਂ 2.5 ਕਿਲੋਗ੍ਰਾਮ ਭੁੱਕੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਸ਼ੰਕਰ ਨਗਰ (ਗੁਰਦਾਸਪੁਰ) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

© 2016 News Track Live - ALL RIGHTS RESERVED