ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਿਲ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ

Oct 01 2018 03:55 PM
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਿਲ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ


ਜਲੰਧਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮੁੱਖ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਚੰਡੀਗੜ• ਪੁਲਸ ਨੇ ਅੱਜ ਜਲੰਧਰ ਦੀ ਅਦਾਲਤ 'ਚ ਪੇਸ਼ ਕੀਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਕਤਬੂਰ ਨੂੰ ਜਲੰਧਰ ਦੀ ਅਦਾਲਤ 'ਚ ਹੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਅੱਤਵਾਦੀ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਨੇ ਉਮਰਕੈਦ ਦੀ ਸੁਣਾਈ ਸੀ। ਜਨਵਰੀ 2015 ਨੂੰ ਤਾਰਾ ਨੂੰ ਥਾਈਲੈਂਡ 'ਚ ਗ੍ਰਿਫਤਾਰ ਹੋਣ ਤੋਂ ਬਾਅਦ ਪੰਜਾਬ ਪੁਲਸ ਭਾਰਤ ਲੈ ਕੇ ਆਈ ਸੀ। ਇਸ ਤੋਂ ਬਾਅਦ ਚੰਡੀਗੜ• ਪੁਲਸ ਨੇ ਉਸ ਦਾ ਪ੍ਰੋਡਕਸ਼ਨ ਵਾਰੰਟ ਲਿਆ ਸੀ। ਇਥੋਂ ਬੁੜੈਲ ਜੇਲ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਦੇ ਖਿਲਾਫ ਬੇਅੰਤ ਸਿੰਘ ਦੀ ਹੱਤਿਆ ਅਤੇ ਬੁੜੈਲ ਜੇਲ ਬ੍ਰੇਕ ਮਾਮਲੇ 'ਚ ਟ੍ਰਾਇਲ ਸ਼ੁਰੂ ਹੋਇਆ ਸੀ। ਬੁੜੇਲ ਜੇਲ ਦੀ ਵਿਸ਼ੇਸ਼ ਅਦਾਲਤ 'ਚ ਚੱਲ ਰਹੇ ਟ੍ਰਾਇਲ ਦੇ ਤਹਿਤ ਬੀਤੀ 9 ਮਾਰਚ ਨੂੰ ਕੇਸ ਦੀ ਅੰਤਿਮ ਬਹਿਸ ਪੂਰੀ ਹੋਈ ਸੀ। ਇਸ ਤੋਂ ਬਾਅਦ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

© 2016 News Track Live - ALL RIGHTS RESERVED