ਬਾਬਾ ਸਾਹਿਬ ਸ੍ਰੀ ਭੀਮ ਰਾਓ ਅੰਬੇਡਕਰ ਜੀ ਨੂੰ ਸਰਧਾ ਦੇ ਫੁੱਲ ਭੇਟ

Oct 02 2018 12:02 PM
ਬਾਬਾ ਸਾਹਿਬ ਸ੍ਰੀ ਭੀਮ ਰਾਓ ਅੰਬੇਡਕਰ ਜੀ ਨੂੰ ਸਰਧਾ ਦੇ ਫੁੱਲ ਭੇਟ


ਪਠਾਨਕੋਟ
ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਵੱਲੋਂ ਸਵੱਛਤਾ ਹੀ ਸੇਵਾ ਅਧੀਨ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ੍ਰੀ ਅਨੁੱਜ ਸਰਮਾ ਐਕਸੀਅਨ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵਿਸ਼ੇਸ ਪ੍ਰੋਜੈਕਟ ਲਗਾਇਆ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਸਵੀਰ ਸਿੰਘ ਐਸ.ਡੀ.ਓ., ਸਾਹਿਲ ਐਸ.ਡੀ.ਓ., ਪ੍ਰਦੀਪ ਜੇ.ਈ., ਧੀਰਜ ਡੋਗਰਾ ਐਸ.ਡੀ.ਓ., ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ. ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਇਸ ਦੋਰਾਨ ਸ੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਬਾਬਾ ਸਾਹਿਬ ਸ੍ਰੀ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਸਰਧਾ ਦੇ ਫੁੱਲ ਭੇਟ ਕੀਤੇ। ਇਸ ਮੋਕੇ ਤੇ ਹੋਰ ਅਧਿਕਾਰੀਆਂ ਨੇ ਵੀ ਬਾਬਾ ਸਾਹਿਬ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ। ਇਸ ਮੋਕੇ ਤੇ ਸੰਬੋਧਤ ਕਰਦਿਆਂ ਡਾ. ਅਮਿਤ ਮਹਾਜਨ ਨੇ ਕਿਹਾ ਕਿ ਇਹ ਇੱਕ ਵਧੀਆ ਉਪਰਾਲਾ ਹੈ ਕਿ ਵਿਭਾਗ ਵੱਲੋਂ ਸਹਿਰ ਅੰਦਰ ਜਿਨ•ੇ ਵੀ ਸਮਾਰਕ ਬਣਾਏ ਗਏ ਹਨ ਉਨ•ਾਂ ਦੀ ਸਾਫ ਸਫਾਈ ਕੀਤੀ ਗਈ ਹੈ ਅਤੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਸਹਿਰ ਅੰਦਰ ਲਗਾਈਆਂ ਯਾਦਗਾਰਾਂ ਸਾਡੀਆਂ ਪ੍ਰੇਰਣਾ ਸਰੋਤ ਹਨ ਅਤੇ ਇਨ•ਾਂ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਜਿਮ•ੇਵਾਰੀ ਹੈ। 

© 2016 News Track Live - ALL RIGHTS RESERVED