60 ਹਜ਼ਾਰ ਐੱਮ. ਐੱਲ. ਸਰਾਬ ਸਮੇਤ ਔਰਤ ਗਿਰਫਤਾਰ

Oct 02 2018 12:02 PM
60 ਹਜ਼ਾਰ ਐੱਮ. ਐੱਲ. ਸਰਾਬ ਸਮੇਤ ਔਰਤ ਗਿਰਫਤਾਰ


ਗੁਰਦਾਸਪੁਰ
ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੀ ਇਕ ਔਰਤ ਦੇ ਘਰ ਛਾਪੇਮਾਰੀ ਕਰ ਕੇ ਦੀਨਾਨਗਰ ਪੁਲਸ ਨੇ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ  ਹੈ। ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰਨ 'ਚ ਵੀ ਸਫਲਤਾ ਹਾਸਲ ਕੀਤੀ ਹੈ। 
ਦੀਨਾਨਗਰ ਪੁਲਸ ਸਟੇਸ਼ਨ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਹਰਦੇਵ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਕਿਸੇ ਮੁਖਬਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ  ਅੰਜੂ ਪਤਨੀ ਨਰਿੰਦਰ ਕੁਮਾਰ ਨਿਵਾਸੀ ਪਿੰਡ ਬਰਿਆਰ ਘਰ 'ਚ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਦੀ ਹੈ। ਜੇ ਪੁਲਸ ਤੁਰੰਤ ਰੇਡ ਕਰੇ ਤਾਂ ਦੋਸ਼ੀ ਔਰਤ ਨੂੰ ਸ਼ਰਾਬ ਸਣੇ ਗ੍ਰਿਫਤਾਰ ਕਰ ਸਕਦੀ ਹੈ।  ਇਸ ਸੂਚਨਾ ਦੇ ਆਧਾਰ 'ਤੇ ਜਦੋਂ ਪੁਲਸ ਪਾਰਟੀ ਨੇ ਅੰਜੂ ਦੇ ਘਰ ਛਾਪੇਮਾਰੀ ਕੀਤੀ ਤਾਂ ਉਥੋਂ 60 ਹਜ਼ਾਰ ਐੱਮ. ਐੱਲ. ਸ਼ਰਾਬ ਬਰਾਮਦ ਹੋਈ। ਅੰਜੂ ਨੂੰ ਧਾਰਾ 61-1-14 ਅਧੀਨ ਗ੍ਰਿਫਤਾਰ ਕੀਤਾ ਗਿਆ।

© 2016 News Track Live - ALL RIGHTS RESERVED