ਪੰਜਾਬ ਸਰਕਾਰ ਦਾ ਉਦੇਸ਼ ਕਿ ਸਰਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪੁੱਜੇ ਡਿਪਟੀ ਕਮਿਸ਼ਨਰ

Oct 03 2018 03:00 PM
ਪੰਜਾਬ ਸਰਕਾਰ ਦਾ ਉਦੇਸ਼ ਕਿ ਸਰਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪੁੱਜੇ ਡਿਪਟੀ ਕਮਿਸ਼ਨਰ


ਪਠਾਨਕੋਟ, 
ਰਾਸਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਤੇ ਜਿਲ•ਾ ਪ੍ਰਸਾਸਨ ਵੱਲੋਂ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਮਹਾਤਮਾ ਗਾਂਧੀ ਸਰਵੱਤ ਵਿਕਾਸ ਯੋਜਨਾ ਅਧੀਨ ਮੈਗਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੋਰਾਨ ਆਯੋਜਿਤ ਸਮਾਰੋਹ ਵਿੱਚ ਸ੍ਰੀ ਰਾਮਵੀਰ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ , ਸ੍ਰੀ ਅਨਿਲ ਵਿੱਜ ਜਿਲ•ਾ ਪ੍ਰਧਾਨ ਕਾਂਗਰਸ ਪਾਰਟੀ ਪਠਾਨਕੋਟ ਅਤੇ ਸ੍ਰੀ ਵੀ.ਐਸ. ਸੋਨੀ ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਰੋਹ ਦਾ ਅਰੰਭ ਮੁੱਖ ਮਹਿਮਾਨ ਅਤੇ ਵਿਸ਼ੇਸ ਮਹਿਮਾਨ ਵਜੋਂ ਰਾਸਟਰ ਪਿਤਾ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਮਾਂ ਰੋਸਨ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ , ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਪਰਮਪਾਲ ਸਿੰਘ ਜਿਲ•ਾ ਵਿਕਾਸ ਤੇ ਪੰਚਾਇਤ ਅਫਸ਼ਰ, ਅਸੀਸ ਵਿੱਜ ਕਾਂਗਰਸੀ ਨੇਤਾ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ•ਾ ਭਲਾਈ ਅਫਸ਼ਰ, ਕੌਂਸਲਰ ਵਿਭੂਤੀ ਸਰਮਾ, ਸਾਬਕਾਂ ਕੌਸਲਰ ਅਜੇ ਕੁਮਾਰ, ਗੋਰਵ ਬਡੇਹਰਾ, ਜੋਗਿੰਦਰ ਪਹਿਲਵਾਨ, ਰਾਕੇਸ ਬਬਲੀ, ਵਿਕਾਸ ਬੰਟੀ ਕਾਂਗਰਸੀ ਨੇਤਾ, ਰੂਪ ਲਾਲ ਅਤੇ ਹੋਰ ਵਿਭਾਗਾਂ ਦੇ ਜਿਲ•ਾ ਅਧਿਕਾਰੀ ਹਾਜ਼ਰ ਸਨ। 
ਸਮਾਰੋਹ ਵਿੱਚ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ•ਾ ਪਠਾਨਕੋਟ ਅੰਦਰ ਜਿਲ•ਾ ਪੱਧਰ ਤੇ ਮੈਗਾ ਕੈਂਪ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਅਤੇ ਸਬ ਡਿਵੀਜਨ ਪੱਧਰ ਤੇ ਧਾਰ ਕਲ•ਾਂ ਵਿਖੇ ਵੀ ਇੱਕ ਕੈਂਪ ਲਗਾਇਆ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਸਕੀਮਾਂ ਆਉਂਦੀਆਂ ਹਨ ਉਨ•ਾਂ ਦਾ ਉਪਰਾਲਾ ਰਹਿੰਦਾ ਹੈ ਕਿ ਹਰ ਲਾਭਪਾਤਰੀ ਤੱਕ ਪਹੁੰਚੇ ਅਤੇ ਹਰੇਕ ਲੋੜਵੰਦ ਵਿਅਕਤੀ ਇਨ•ਾਂ ਸਕੀਮਾਂ ਦਾ ਲਾਭ ਉਠਾ ਸਕਣ। ਉਨ•ਾਂ ਕਿਹਾ ਕਿ ਅੱਜ ਹਰੇਕ ਵਿਭਾਗ ਵੱਲੋਂ ਇਸ ਮੈਗਾਂ ਕੈਂਪ ਵਿੱਚ ਆਪਣੇ ਬੂੱਥ ਲਗਾ ਕੇ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ•ਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੂਹਿੰਮ ਮਿਸ਼ਨ ਤੰਦਰੁਸਤ ਪੰਜਾਬ ਅਤੇ ਖੇਤਾਂ ਅੰਦਰ ਪਰਾਲੀ ਨੂੰ ਨਾ ਸਾੜਨ ਦੀ ਮੂਹਿੰਮ  ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਦੀ ਸੰਭਾਲ ਕੀਤੀ ਜਾ ਸਕੇ। ਅੱਜ ਲਗਾਏ ਗਏ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੂਲ 2609 ਅਰਜੀਆਂ ਪ੍ਰਾਪਤ ਹੋਈਆਂ ਹਨ ਜਿਨ•ਾਂ ਵਿੱਚੋਂ 641 ਅਰਜੀਆਂ ਦੀ ਪੜਤਾਲ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ 63 ਅਰਜੀਆਂ ਆਯੋਗ ਪਾਈਆਂ ਗਈਆਂ ਹਨ ਅਤੇ 1905 ਅਰਜੀਆਂ ਦੀ ਪੜਤਾਲ ਕੀਤੀ ਜਾਣੀ ਅਜੇ ਬਾਕੀ ਹੈ। ਉਨ•ਾਂ ਦੱਸਿਆ ਕਿ ਅੱਜ ਦੇ ਕੈਂਪਾਂ ਦੋਰਾਨ 489 ਲਾਭਪਾਤਰੀਆਂ ਨੂੰ ਉਨ•ਾਂ ਦੀ ਅਰਜੀਆਂ ਦੇ ਅਨੁਸਾਰ ਲਾਭ ਦਿੱਤੇ ਗਏ ਹਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਅਨਿਲ ਵਿੱਜ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੇ ਰੋਸਨੀ ਪਾਈ। ਉਨ•ਾਂ ਕਿਹਾ ਕਿ ਕਿਸਾਨਾਂ ਦੇ ਕਰਜੇ ਮਾਫ ਕੀਤੇ ਜਾ ਰਹੇ ਹਨ ਜਿਸ ਤਹਿਤ ਪੜਾਅਵਾਰ ਤਰੀਕੇ ਨਾਲ 5 ਏਕੜ ਤੱਕ ਦੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜੇ ਮਾਫ ਕੀਤੇ ਜਾ ਰਹੇ ਹਨ। ਉਨ•ਾ ਕਿਹਾ ਕਿ ਲੋਕਾਂ ਨੂੰ ਜੋ ਸਹੂਲਤਾਂ ਨਹੀਂ ਮਿਲ ਰਹੀਆ ਉਹ ਅਪਣੀਆਂ ਅਰਜੀਆਂ ਸਬੰਧਤ ਜਿਲ•ਾ ਅਧਿਕਾਰੀਆਂ ਕੋਲ ਜਮ•ਾ ਕਰਵਾ ਸਕਦੇ ਹਨ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ।  
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਕਾਉਂਟਰਾਂ ਦਾ ਦੌਰਾ ਕੀਤਾ ਅਤੇ  ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਸਮਾਰੋਹ ਦੋਰਾਨ ਘਰ ਘਰ ਰੋਜਗਾਰ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਾਬ ਲੈਟਰ ਅਤੇ ਵੱਖ ਵੱਖ ਸਕੀਮਾਂ ਦੇ ਪ੍ਰਵਾਨਗੀ ਪੱਤਰ ਵੀ ਲਾਭਪਾਤਰੀਆਂ ਨੂੰ ਭੇਂਟ ਕੀਤੇ, ਸਕਿੱਲ ਡਿਵੈਲਪਮੈਂਟ ਅਧੀਨ ਸੈਲਫ ਹੈਲਪ ਗਰੁੱਪਾਂ ਨੂੰ ਅਪਣਾ ਸਵੈ ਦਾ ਰੋਜਗਾਰ ਸਥਾਪਤ ਕਰਨ ਦੇ ਲਈ ਨਿਰਧਾਰਤ ਰਾਸੀ ਦੇ ਚੈਂਕ ਵੰਡੇ ਗਏ, ਲੈਬਰ ਵਿਭਾਗ ਵੱਲੋਂ ਮਜਦੂਰਾਂ ਨੂੰ ਲੈਬਰ ਕਾਰਡ ਬਣਾ ਕੇ ਵੰਡੇ ਗਏ, ਜਿਲ•ਾ ਲੀਡ ਬੈਂਕ ਪੰਜਾਬ ਨੇਸਨਲ ਬਲਾਕ  ਵੱਲੋਂ ਵੀ ਸਵੈ ਰੋਜਗਾਰ ਲਈ ਸੈਲਫ ਹੈਲਪ ਗਰੁੱਪਾਂ ਨੂੰ ਕਰਜੇ ਵੰਡੇ ਗਏ, ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਅਧੀਨ ਚਾਰ ਬਲਾਕਾਂ ਦੇ ਲਾਭਪਾਤਰੀਆਂ ਨੂੰ ਮਕਾਨ ਬਣਾਉਂਣ ਲਈ ਨਿਰਧਾਰਤ ਰਾਸ਼ੀ ਦੇ ਚੈਕ ਵੰਡੇ ਗਏ। 

© 2016 News Track Live - ALL RIGHTS RESERVED