ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ

Oct 03 2018 03:16 PM
ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ


ਅੰਮ੍ਰਿਤਸਰ 
ਸਿੱਖਿਆ ਵਿਭਾਗ 'ਚ ਕੰਮ ਕਰ ਰਹੇ 5178 ਅਧਿਆਪਕਾਂ ਨੂੰ ਪਿਛਲੇ 1 ਸਾਲ ਤੋਂ ਤਨਖਾਹ ਨਹੀਂ ਮਿਲੀ। ਅਧਿਆਪਕਾਂ ਨੇ ਵਆਪਣੇ ਪਰਿਵਾਰਾਂ ਸਮੇਤ ਮੰਗਾਂ ਸਬੰਧੀ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਪੰਜਾਬ ਦੇ 7 ਜ਼ਿਲਿਆਂ ਦੇ ਅਧਿਆਪਕ ਵੱਡੀ ਗਿਣਤੀ 'ਚ ਪੁੱਜੇ ਹੋਏ ਸਨ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਔਜਲਾ ਤੇ ਅਮਰਪ੍ਰੀਤ ਨੇ ਦੱਸਿਆ ਕਿ ਉਕਤ ਵਰਗ ਦੇ ਅਧਿਆਪਕ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ,  ਸਰਕਾਰ ਵਲੋਂ 2011 ਵਿਚ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਪਾਸ ਕਰ ਕੇ ਸਿੱਖਿਆ ਵਿਭਾਗ ਵਿਚ ਮਨਜ਼ੂਰਸ਼ੁਦਾ ਪੋਸਟਾਂ 'ਤੇ 5178 ਅਧਿਆਪਕਾਂ ਦੀ ਨਵੰਬਰ 2014 ਵਿਚ ਭਰਤੀ ਕੀਤੀ ਗਈ ਸੀ।
ਸਰਕਾਰ ਵਲੋਂ 6 ਹਜ਼ਾਰ ਰੁਪਏ ਤਨਖਾਹ ਦੇ ਕੇ 3 ਸਾਲ ਉਕਤ ਅਧਿਆਪਕਾਂ 'ਤੇ ਠੇਕੇ ਦੀ ਸ਼ਰਤ ਪੂਰੀ ਕਰਨ ਉਪਰੰਤ ਸੇਵਾਵਾਂ ਰੈਗੂਲਰ ਕਰਨ ਦੀ ਗੱਲ ਕਹੀ ਗਈ ਸੀ। ਸਾਲ 2017 ਵਿਚ 3 ਸਾਲ ਅਧਿਆਪਕਾਂ ਨੂੰ ਸੇਵਾਵਾਂ ਦਿੰਦਿਆਂ ਪੂਰੇ ਹੋ ਗਏ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਉਕਤ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਤੇ ਮਹਿੰਗਾਈ ਦੇ ਦੌਰ 'ਚ 6 ਹਜ਼ਾਰ ਰੁਪਏ ਤਨਖਾਹ 'ਤੇ ਹੀ ਅਧਿਆਪਕ ਕੰਮ ਕਰ ਰਹੇ ਹਨ। ਸਿੱਖਿਆ ਵਿਭਾਗ ਦੀ ਨਾਲਾਇਕੀ ਕਾਰਨ ਪੂਰੇ ਪੰਜਾਬ ਵਿਚ 5178 ਅਧਨੂੰ ਪਿਛਲੇ ਇਕ ਸਾਲ ਤੋਂ ਤਨਖਾਹ ਵੀ ਨਹੀਂ ਮਿਲੀ। ਸਰਕਾਰ ਉਂਝ ਤਾਂ ਕਰਮਚਾਰੀਆਂ ਦੇ ਹੱਕ ਦੀਆਂ ਗੱਲਾਂ ਕਰਦੀ ਹੈ ਪਰ ਕਾਂਗਰਸ ਸਰਕਾਰ ਅਸਲ ਵਿਚ ਸਰਕਾਰੀ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ। ਚੋਣਾਂ 'ਚ ਕਰਮਚਾਰੀਆਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕਰਮਚਾਰੀਆਂ ਦੇ ਰੋਸ ਨੂੰ ਦੇਖਦਿਆਂ ਸਿੱਖਿਆ ਮੰਤਰੀ  ਨੇ ਆਪਣੇ ਘਰ ਯੂਨੀਅਨ ਦੇ ਨੇਤਾਵਾਂ ਨੂੰ ਸੱਦਿਆ ਅਤੇ ਉਨ•ਾਂ ਨੂੰ 4 ਅਕਤੂਬਰ ਨੂੰ ਮੀਟਿੰਗ ਦਾ ਸਮਾਂ ਦਿੰਦੇ ਹੋਏ ਚੰਡੀਗੜ• ਬੁਲਾਇਆ ਹੈ।  

© 2016 News Track Live - ALL RIGHTS RESERVED